World news: ਅਮਰੀਕਾ ਦੇ ਦੱਖਣ-ਪੂਰਬੀ ਰਾਜ ਮਿਸੀਸਿਪੀ 'ਚ ਸ਼ੁੱਕਰਵਾਰ ਦੇਰ ਰਾਤ ਆਏ ਭਿਆਨਕ ਤੂਫਾਨ ਨੇ ਤਬਾਹੀ ਮਚਾਈ। ਕਈ ਘਰ ਡਿੱਗ ਪਏ। ਜਿਸ ਵਿਚ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਦਰਜਨ ਲੋਕ ਜ਼ਖ਼ਮੀ ਹੋ ਗਏ। ਦੂਜੇ ਪਾਸੇ ਸੂਚਨਾ ਮਿਲਦੇ ਹੀ ਬਚਾਅ ਦਲ ਮੌਕੇ 'ਤੇ ਪਹੁੰਚ ਗਿਆ ਅਤੇ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਮੌਕੇ 'ਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਰਿਹਾ ਹੈ।


COMMERCIAL BREAK
SCROLL TO CONTINUE READING

ਮਿਸੀਸਿਪੀ ਐਮਰਜੈਂਸੀ ਮੈਨੇਜਮੈਂਟ ਏਜੰਸੀ ਮੁਤਾਬਕ ਤੂਫਾਨ ਦੀ ਰਫਤਾਰ 160 ਕਿਲੋਮੀਟਰ ਪ੍ਰਤੀ ਘੰਟੇ ਤੋਂ ਜ਼ਿਆਦਾ ਸੀ। ਜਿਸ ਵਿੱਚ ਘੱਟੋ-ਘੱਟ ਚਾਰ ਲੋਕ ਲਾਪਤਾ ਹਨ। ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਵੀ ਦਿੱਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ। 


ਇਹ ਵੀ ਪੜ੍ਹੋ: Sofia Ansari Bold Photos: ਅਦਾਕਾਰਾ ਸੋਫੀਆ ਨੇ ਬੋਲਡਨੈੱਸ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ , ਤਸਵੀਰਾਂ ਦੇਖ ਕੇ ਫੈਨਜ਼ ਦੇ ਉੱਡੇ ਹੋਸ਼

ਬਚਾਅ ਟੀਮਾਂ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਅਲਬਾਮਾ, ਮਿਸੀਸਿਪੀ ਅਤੇ ਟੇਨੇਸੀ 'ਚ ਤੇਜ਼ ਤੂਫਾਨ ਕਾਰਨ 1 ਲੱਖ ਤੋਂ ਜ਼ਿਆਦਾ ਘਰਾਂ 'ਚ ਲਾਈਟਾਂ ਚਲੀਆਂ ਗਈਆਂ। ਬਿਜਲੀ ਕੱਟਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਇਸ ਦੇ ਨਾਲ ਹੀ ਸਥਾਨਕ ਪ੍ਰਸ਼ਾਸਨ ਸਥਿਤੀ 'ਤੇ ਨਜ਼ਰ ਰੱਖ ਰਿਹਾ ਹੈ ਅਤੇ ਲੋਕਾਂ ਨੂੰ ਰਾਹਤ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ।