Hoshiarpur Nri News: ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਇੱਕ 24 ਸਾਲਾ ਨੌਜਵਾਨ ਦੀ ਪੁਰਤਗਾਲ ਦੇ ਲਿਸਬਨ ਸ਼ਹਿਰ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਤਜਿੰਦਰ ਸਿੰਘ ਪੁੱਤਰ ਭਗਵੰਤ ਸਿੰਘ ਵਾਸੀ ਪਿੰਡ ਉਸਮਾਨ ਸ਼ਹੀਦ ਵਜੋਂ ਹੋਈ ਹੈ। ਹਾਦਸੇ ਉਸ ਵੇਲੇ ਵਾਪਰਿਆ ਜਦੋਂ ਨੌਜਾਵਾਨ ਕੰਮ ਤੋਂ ਵਾਪਿਸ ਪਰਤ ਰਹੇ ਸਨ। ਹਾਦਸੇ ਦੌਰਾਨ ਕਾਰ ਵਿੱਚ ਪੰਜ ਨੌਜਵਾਨ ਸਵਾਰ ਸਨ। ਜਿਸ ਵਿੱਚੋਂ ਤਜਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਹੋਰ ਨੌਜਵਾਨਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ।


COMMERCIAL BREAK
SCROLL TO CONTINUE READING

ਇਸ ਘਟਨਾ ਬਾਰੇ ਜਦੋਂ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ ਪਤਾ ਲੱਗਿਆ ਤਾਂ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਦੇ ਪਿਤਾ ਭਗਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ 16 ਮਹੀਨੇ ਪਹਿਲਾਂ ਕਰਜ਼ਾ ਚੁੱਕ ਕੇ ਆਪਣੇ ਲੜਕੇ ਨੂੰ ਪੁਰਤਗਾਲ ਭੇਜਿਆ ਸੀ। ਤਾਂ ਜੋ ਘਰ ਦੀ ਆਰਥਿਕ ਹਾਲਤ ਚੰਗੀ ਹੋ ਸਕੇ। ਐਤਵਾਰ ਸਵੇਰੇ ਰਿਸ਼ਤੇਦਾਰਾਂ ਨੇ ਘਰ ਆ ਕੇ ਉਨ੍ਹਾਂ ਦੇ ਪੁੱਤਰ ਦੀ ਸੜਕ ਹਾਦਸੇ 'ਚ ਮੌਤ ਹੋਣ ਦੀ ਸੂਚਨਾ ਦਿੱਤੀ। ਜਿਸ ਤੋਂ ਬਾਅਦ ਮੈਂ ਪੁਰਤਕਲਾਂ ਦੇ ਰਹਿਣ ਵਾਲੇ ਤਜਿੰਦਰ ਸਿੰਘ ਦੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਸੰਪਰਕ ਕੀਤਾ। ਜਿਨ੍ਹਾਂ ਨੇ ਦੱਸਿਆ ਕਿ ਕੰਮ ਖਤਮ ਕਰਕੇ ਪੰਜੇ ਦੋਸਤ ਕਾਰ 'ਚ ਸਵਾਰ ਹੋ ਕੇ ਘਰ ਵਾਪਸ ਆ ਰਹੇ ਸਨ। ਕੁਝ ਦੇਰ ਸਫਰ ਕਰਨ ਤੋਂ ਬਾਅਦ ਕਾਰ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਬਣੇ ਟੋਏ ਵਿੱਚ ਪਲਟ ਗਈ।


ਜਿਵੇਂ ਹੀ ਕਾਰ ਪਲਟ ਗਈ ਤਾਂ ਬਾਕੀ ਨੌਜਵਾਨ ਕਾਰ ਵਿੱਚੋਂ ਬਾਹਰ ਨਿਕਲ ਗਏ। ਪਰ ਤਜਿੰਦਰ ਸਿੰਘ ਬੇਹੋਸ਼ੀ ਦੀ ਹਾਲਤ ਵਿੱਚ ਕਾਰ ਵਿੱਚ ਵੀ ਪਿਆ ਰਿਹਾ। ਜਦੋਂ ਤਜਿੰਦਰ ਸਿੰਘ ਨੂੰ ਉਸਦੇ ਦੋਸਤਾਂ ਵੱਲੋਂ ਕਾਰ ਚੋਂ ਬਾਹਰ ਕੱਢਿਆ ਤਾਂ ਕਾਫੀ ਦੇਰ ਤੱਕ ਤਜਿੰਦਰ ਨੂੰ ਹੋਸ਼ ਨਹੀਂ ਆਇਆ। ਤਾਂ ਉਸਨੂੰ ਨੇੜਲੇ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਵਾਪਸ ਲਿਆਂਦਾ ਜਾਵੇ ਤਾਂ ਜੋ ਉਸ ਦਾ ਪਿੰਡ ਵਿੱਚ ਹੀ ਸਸਕਾਰ ਕੀਤਾ ਜਾ ਸਕੇ।


ਇਹ ਵੀ ਪੜ੍ਹੋ: Sanjay Singh News: ਸੰਜੇ ਸਿੰਘ ਅੱਜ ਨਹੀਂ ਚੁਕਣਗੇ ਸਹੁੰ, ਰਾਜ ਸਭਾ ਚੇਅਰਮੈਨ ਨੇ ਕੀਤਾ ਇਨਕਾਰ