Punjabi Youth Missing News: ਲੰਡਨ `ਚ ਜਲੰਧਰ ਦਾ ਨੌਜਵਾਨ ਹੋਇਆ ਲਾਪਤਾ, ਪਰਿਵਾਰ ਨੌਜਵਾਨ ਨੂੰ ਲੱਭਣ ਦੀ ਕਰ ਰਿਹੈ ਮੰਗ
Punjabi Youth Missing News: ਪੰਜਾਬ ਲਈ ਲੰਡਨ ਤੋਂ ਇੱਕ ਚਿੰਤਾਜਨਕ ਖਬਰ ਸਾਹਮਣੇ ਆ ਰਹੀ ਹੈ। ਜਲੰਧਰ ਦਾ ਰਹਿਣ ਵਾਲਾ ਇੱਕ ਨੌਜਵਾਨ ਲੰਡਨ ਵਿੱਚ ਲਾਪਤਾ ਹੋ ਗਿਆ ਹੈ।
unjabi Youth Missing News: ਪੰਜਾਬ ਲਈ ਲੰਡਨ ਤੋਂ ਇੱਕ ਚਿੰਤਾਜਨਕ ਖਬਰ ਸਾਹਮਣੇ ਆ ਰਹੀ ਹੈ। ਜਲੰਧਰ ਦਾ ਰਹਿਣ ਵਾਲਾ ਇੱਕ ਨੌਜਵਾਨ ਲੰਡਨ ਵਿੱਚ ਲਾਪਤਾ ਹੋ ਗਿਆ ਹੈ। ਲਾਪਤਾ ਨੌਜਵਾਨ ਗੁਰਸ਼ਮਨ ਸਿੰਘ ਭਾਟੀਆ (23) ਵਾਸੀ ਮਾਡਲ ਟਾਊਨ, ਜਲੰਧਰ ਹੈ, ਜੋ ਕਿ ਪੂਰਬੀ ਲੰਡਨ ਵਿੱਚ ਪੜ੍ਹਾਈ ਕਰਨ ਗਿਆ ਸੀ।
ਉਸ ਨੂੰ ਆਖਰੀ ਵਾਰ ਪੂਰਬੀ ਲੰਡਨ ਦੇ ਕੈਨਰੀ ਵਾਰਫ ਵਿਖੇ ਦੇਖਿਆ ਗਿਆ ਸੀ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ 15 ਦਸੰਬਰ ਤੋਂ ਲਾਪਤਾ ਜੀਐਸ ਭਾਟੀਆ ਬਾਰੇ ਜਾਣਕਾਰੀ ਸੋਸ਼ਲ ਮੀਡੀਆ ਉੁਪਰ ਸਾਂਝੀ ਕਰਦਿਆਂ ਵਿਦੇਸ਼ ਮੰਤਰਾਲੇ ਤੋਂ ਮਦਦ ਦੀ ਮੰਗ ਕੀਤੀ ਹੈ। ਜਾਣਕਾਰੀ ਮੁਤਾਬਕ ਜੀਐਸ ਭਾਟੀਆ ਪਿਛਲੇ ਸਾਲ ਦਸੰਬਰ ਵਿੱਚ ਹੀ ਲੰਡਨ ਗਏ ਸਨ।
ਉਸ ਨੇ ਲੰਡਨ ਵਿੱਚ ਲੌਫਬਰੋ 'ਵਰਸਿਟੀ ਵਿੱਚ ਪੜ੍ਹਾਈ ਕੀਤੀ। ਉਹ ਲੌਫਬਰੋ ਯੂਨੀਵਰਸਿਟੀ ਵਿੱਚ ਪੋਸਟ ਗ੍ਰੈਜੂਏਸ਼ਨ ਕਰ ਰਿਹਾ ਸੀ। ਉਸ ਦੇ ਲਾਪਤਾ ਹੋਣ ਦੀ ਖ਼ਬਰ ਤੋਂ ਬਾਅਦ ਪੂਰਾ ਪਰਿਵਾਰ ਪਰੇਸ਼ਾਨੀ ਦੇ ਆਲਮ ਵਿੱਚ ਹੈ। ਭਾਟੀਆ ਦੇ ਵਿਦੇਸ਼ ਵਿਚਲੇ ਦੋਸਤ ਵੀ ਉਸ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ। ਨੌਜਵਾਨ ਦੇ ਪਰਿਵਾਰ ਨੇ ਆਪਣੇ ਬੱਚੇ ਦੀ ਭਾਲ ਲਈ ਸਰਕਾਰ ਕੋਲੋਂ ਮਦਦ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : AAP Vikas Kranti Rally: ਅੱਜ ਬਠਿੰਡਾ 'ਚ AAP ਦੀ ਰੈਲੀ, ਕੇਜਰੀਵਾਲ ਸਮੇਤ CM ਮਾਨ ਹੋਣਗੇ ਮੌਜੂਦ, ਸਖ਼ਤ ਪ੍ਰਬੰਧ
ਵਿਦੇਸ਼ ਮੰਤਰਾਲੇ ਤੋਂ ਦਖਲ ਦੀ ਮੰਗ
ਗੁਰਸ਼ਮਨ ਸਿੰਘ ਭਾਟੀਆ ਦੇ ਲਾਪਤਾ ਹੋਣ ਤੋਂ ਬਾਅਦ ਜਲੰਧਰ ਵਿੱਚ ਪਰਿਵਾਰ ਚਿੰਤਤ ਹਨ। ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਭਾਟੀਆ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਵਿਦੇਸ਼ ਮੰਤਰਾਲੇ ਤੋਂ ਦਖ਼ਲ ਦੀ ਮੰਗ ਕੀਤੀ ਹੈ। ਮਨਜਿੰਦਰ ਸਿੰਘ ਸਿਰਸਾ ਨੇ ਭਾਰਤ ਵਿੱਚ ਬਰਤਾਨਵੀ ਹਾਈ ਕਮਿਸ਼ਨ ਨੂੰ ਗੁਰਸ਼ਮਨ ਸਿੰਘ ਦੇ ਸਹੀ ਟਿਕਾਣੇ ਦਾ ਪਤਾ ਲਗਾਉਣ ਅਤੇ ਪਰਿਵਾਰ ਨੂੰ ਸੂਚਿਤ ਕਰਨ ਦੀ ਵੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : Una Fire: ਊਨਾ 'ਚ ਝੁੱਗੀ ਨੂੰ ਲੱਗੀ ਭਿਆਨਕ ਅੱਗ, 9 ਮਹੀਨੇ ਦੇ ਬੱਚੇ ਸਮੇਤ 3 ਲੋਕਾਂ ਦੀ ਮੌਤ