Punjabi Youth Missing in Dubai: ਸੁਲਤਾਨਪੁਰ ਲੋਧੀ ਦੇ ਨਜ਼ਦੀਕੀ ਪਿੰਡ ਭਾਗੋਰਾਈਆ ਦਾ ਇੱਕ ਨੌਜਵਾਨ ਬਲਜਿੰਦਰ ਸਿੰਘ ਆਪਣੇ ਸੁਨਹਿਰੀ ਭਵਿੱਖ ਲਈ ਦੁਬਈ ਗਿਆ ਤੇ ਕਰੀਬ 20-25 ਦਿਨ ਪਹਿਲਾਂ ਉਥੋਂ ਭੇਦਭਰੇ ਹਾਲਾਤ ਵਿੱਚ ਲਾਪਤਾ ਹੋ ਗਿਆ ਹੈ। ਉਸ ਦੇ ਲਾਪਤਾ ਹੋਣ ਖਬਰ ਪਿੰਡ ਪੁੱਜਦੇ ਸਾਰ ਹੀ ਉਸ ਦੀ ਮਾਤਾ ਸਦਮੇ ਵਿੱਚ ਹੈ।


COMMERCIAL BREAK
SCROLL TO CONTINUE READING

ਪੁੱਤਰ ਦੇ ਲਾਪਤਾ ਹੋਣ ਦੀ ਖ਼ਬਰ ਸੁਣ ਕੇ ਬਜ਼ੁਰਗ ਬਿਮਾਰ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ ਤੇ ਉਸ ਨੂੰ ਆਵਾਜ਼ਾਂ ਮਾਰ ਮਾਰ ਕੇ ਰੋ ਪੁਕਾਰ ਰਹੀ ਹੈ। ਬਲਜਿੰਦਰ ਸਿੰਘ ਦਾ ਕੁਝ ਅਤਾ ਪਤਾ ਨਹੀਂ ਲੱਗ ਰਿਹਾ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਕਈ ਦਿਨਾਂ ਤੋਂ ਉਨ੍ਹਾਂ ਦਾ ਬਲਜਿੰਦਰ ਸਿੰਘ ਨਾਲ ਕੋਈ ਸੰਪਰਕ ਨਹੀਂ ਹੋਇਆ ਅਤੇ ਉਸ ਦੇ ਦੋਸਤਾਂ ਨੇ ਦੱਸਿਆ ਕਿ ਉਹ ਆਪਣੇ ਕਮਰੇ ਵਿੱਚ ਵੀ ਨਹੀਂ ਹੈ ਅਤੇ ਉਸ ਦਾ ਸਮਾਨ ਉੱਥੇ ਕਮਰੇ ਵਿੱਚ ਹੀ ਹੈ ਤੇ ਉਸ ਦਾ ਮੋਬਾਈਲ ਵੀ ਬੰਦ ਆ ਰਿਹਾ ਹੈ। 


ਪਰਿਵਾਰ ਵਾਲਿਆਂ ਨੇ ਸਰਕਾਰਾਂ ਸਮੇਤ ਸਮਾਜ ਸੇਵੀ ਐਸਪੀ ਓਬਰਾਏ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਅਪੀਲ ਕੀਤੀ ਹੈ ਕਿ ਉਹ ਬਲਜਿੰਦਰ ਸਿੰਘ ਦੀ ਭਾਲ ਕਰਵਾਕੇ ਉਸਨੂੰ ਭਾਰਤ ਵਾਪਸ ਮੰਗਾਉਣ 'ਚ ਸਹਿਯੋਗ ਕਰਨ।


ਇਹ ਵੀ ਪੜ੍ਹੋ : Kargil Vijay Divas 2023: ਪੰਜਾਬ CM ਭਗਵੰਤ ਮਾਨ ਨੇ ਸ਼ਹੀਦ ਜਵਾਨ ਤੇ ਜ਼ਖ਼ਮੀ ਸੈਨਿਕਾਂ ਦੇ ਪਰਿਵਾਰ ਲਈ ਕੀਤਾ ਵੱਡਾ ਐਲਾਨ


ਲਾਪਤਾ ਹੋਏ ਨੌਜਵਾਨ ਦੀ ਭੈਣ ਨੇ ਦੱਸਿਆ ਕਿ ਬਲਜਿੰਦਰ ਲਗਭਗ 1 ਸਾਲ ਪਹਿਲਾਂ ਇੱਕ ਕੰਪਨੀ ਵਿੱਚ ਕੰਮ ਲਈ ਗਏ ਸਨ ਤੇ ਉਥੇ ਕੰਪਨੀ ਦੇ ਕਮਰਿਆਂ ਵਿੱਚ ਰਹਿੰਦੇ ਸਨ। ਉਨ੍ਹਾਂ ਨੇ ਦੱਸਿਆ ਕਿ ਬਲਜਿੰਦਰ ਦੇ ਦੋਸਤਾਂ ਨੇ ਦੱਸਿਆ ਕਿ ਉਹ 12 ਅਪ੍ਰੈਲ ਤੋਂ ਲਾਪਤਾ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਕਈ ਵਾਰ ਫੋਨ ਲਗਾਉਣ ਦੀ ਕੋਸ਼ਿਸ਼ ਕੀਤੀ ਪਰ ਫੋਨ ਨਹੀਂ ਲੱਗ ਰਿਹਾ ਹੈ। ਇਸ ਤੋਂ ਬਾਅਦ ਉਸ ਦੇ ਦੋਸਤਾਂ ਨੇ ਵੀ ਆਪਣੇ ਪੱਧਰ ਉਤੇ ਪਤਾ ਕਰਨ ਦੀ ਕੋਸ਼ਿਸ਼ ਕੀਤੀ ਪਰ ਕਈ ਪਤਾ ਨਹੀਂ ਚੱਲਿਆ ਹੈ।


ਇਹ ਵੀ ਪੜ੍ਹੋ : Kargil Vijay Divas 2023: ਕਾਰਗਿਲ ਵਿਜੇ ਦਿਵਸ ਮੌਕੇ ਅੰਮ੍ਰਿਤਸਰ 'ਚ CM ਭਗਵੰਤ ਮਾਨ ਨੇ ਸ਼ਹੀਦ ਜਵਾਨਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ