International News: ਪਾਕਿਸਤਾਨ ਰੁੜੇ ਦੋ ਨੌਜਵਾਨਾਂ ਦੀ ਅਜੇ ਤੱਕ ਨਹੀਂ ਹੋ ਸਕੀ ਵਾਪਸੀ, ਬੀਸੀਐਫ ਨੇ ਦਿੱਤਾ ਭਰੋਸਾ
International News: ਪੰਜਾਬ ਵਿੱਚ ਭਾਰੀ ਹੜ੍ਹ ਮਗਰੋਂ ਰੁੜ ਕੇ ਪਾਕਿਸਤਾਨ ਪੁੱਜੇ ਦੋ ਪੰਜਾਬੀ ਨੌਜਵਾਨਾਂ ਦੀ ਅਜੇ ਤੱਕ ਵਾਪਸੀ ਨਹੀਂ ਹੋ ਸਕੀ ਹੈ। ਹਾਲਾਂਕਿ ਬੀਐਸਐਫ ਵੱਲੋਂ ਪਰਿਵਾਰ ਨੂੰ ਭਰੋਸਾ ਦਿੱਤਾ ਗਿਆ ਹੈ।
International News: ਫਿਰੋਜ਼ਪੁਰ ਦੇ ਪਿੰਡ ਗਜਨੀਵਾਲਾ ਨੇੜਿਓਂ ਸਤਲੁਜ ਦਰਿਆ 'ਚ ਰੁੜ੍ਹ ਕੇ ਪਾਕਿਸਤਾਨ ਪੁੱਜੇ ਹਰਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਸ਼ੇਰੇਵਾਲ ਹਾਲ ਵਾਸੀ ਪਰਜੀਆਂ ਬਿਹਾਰੀਪੁਰ ਤੇ ਰਤਨਪਾਲ ਪੁੱਤਰ ਮਹਿੰਦਰ ਸਿੰਘ ਵਾਸੀ ਖੇਹਿਰਾ, ਮੁਸਤਰਕਾ ਥਾਣਾ ਮਹਿਤਪੁਰ ਦੀ ਅੱਜ ਘਰ ਵਾਪਸੀ ਨਹੀਂ ਹੈ ਸਕੀ। ਇਨ੍ਹਾਂ ਨੌਜਵਾਨਾਂ ਨੂੰ ਲੈਣ ਲਈ ਭਾਰਤੀ ਫੌਜ ਨਾਲ ਤੈਅ ਸਮੇਂ ਅਨੁਸਾਰ ਪਰਿਵਾਰਕ ਮੈਂਬਰ ਤੇ ਦੋਹਾਂ ਪਿੰਡਾਂ ਦੀਆਂ ਪੰਚਾਇਤਾ ਅੱਜ ਹੁਸੈਨੀਵਾਲਾ ਬਾਰਡਰ 'ਤੇ ਪੁੱਜ ਗਈਆਂ ਸਨ, ਜਿਨ੍ਹਾਂ ਵੱਲ ਸਰਹੱਦ ਉੱਪਰ ਲੰਬਾ ਸਮਾਂ ਨੌਜਵਾਨਾਂ ਦੀ ਉਡੀਕ ਕੀਤੀ ਗਈ ਪਰ ਪਾਕਿਸਤਾਨ ਰੇਂਜਰ ਨੌਜਵਾਨਾਂ ਨੂੰ ਲੈ ਕੇ ਨਹੀਂ ਆਏ।
ਭਾਰਤੀ ਫ਼ੌਜ ਦੇ ਕਮਾਂਡਰ ਵੱਲੋਂ ਦਿੱਤੇ ਸਮੇਂ ਮੁਤਾਬਕ ਦੋਵੇਂ ਪਾਕਿਸਤਾਨ ਰੇਂਜਰਾਂ ਨਾਲ ਹੋਈ ਫਲੈਗ ਮੀਟਿੰਗ ਵਿੱਚ 2 ਅਗਸਤ ਨੂੰ ਪਾਕਿਸਤਾਨ ਵੱਲੋਂ ਰੁੜੇ ਨੌਜਵਾਨਾਂ ਨੂੰ ਪਰਿਵਾਰ, ਰਿਸ਼ਤੇਦਾਰ ਤੇ ਪਿੰਡਾਂ ਦੀਆਂ ਪੰਚਾਇਤਾਂ ਹੁਸੈਨੀਵਾਲਾ ਬੀ.ਐੱਸ.ਐੱਫ. ਹਵਾਲੇ ਕਰਨ ਦੇ ਭਰੋਸੇ ਮਗਰੋਂ ਬਾਰਡਰ ਉਪਰ ਪੁੱਜ ਗਈਆਂ ਸਨ ਪਰ ਉਨ੍ਹਾਂ ਨੂੰ ਨੌਜਵਾਨ ਨਹੀਂ ਮਿਲੇ।
ਉਨ੍ਹਾਂ ਕਿਹਾ ਕਿ ਬੀ.ਐੱਸ.ਐੱਫ.ਹੁਸੈਨੀਵਾਲਾ ਬਾਰਡਰ ਵਿਖੇ ਨੌਜਵਾਨਾਂ ਦੇ ਪਹੁੰਚਣ ਦੀ ਉਡੀਕ ਕਰਦੇ ਪਰਿਵਾਰਕ ਮੈਂਬਰਾਂ ਨੂੰ ਕਮਾਂਡਰ ਵੱਲੋਂ ਉਨ੍ਹਾਂ ਨੂੰ ਦੱਸਿਆ ਗਿਆ ਹੈ ਕਿ ਪਾਕਿ ਰੇਂਜਰਾਂ ਵੱਲੋਂ ਪੁੱਛਗਿੱਛ ਅਤੇ ਤਫਤੀਸ਼ ਦੌਰਾਨ ਸਾਹਮਣੇ ਆਇਆ ਕਿ ਇਹ ਨੌਜਵਾਨ ਦਰਿਆ ਪਾਰ ਕਰਨ ਸਮੇਂ ਅਚਾਨਕ ਦਰਿਆ 'ਚ ਰੁੜ੍ਹ ਕੇ ਪਾਕਿਸਤਾਨ ਪੁੱਜ ਗਏ ਹਨ ਪਰ ਭਾਰਤ ਹਵਾਲੇ ਕਰਨ ਲਈ ਕੁਝ ਜ਼ਰੂਰੀ ਕਾਰਵਾਈ ਬਾਕੀ ਹੈ, ਜਿਸ ਨਾਲ ਕੁਝ ਦਿਨਾਂ ਦਾ ਹੋਰ ਸਮਾਂ ਲੱਗ ਸਕਦਾ ਹੈ, ਜਿਸ ਬਾਰੇ ਪਰਿਵਾਰਾਂ ਤੇ ਪੰਚਾਇਤਾਂ ਨੂੰ ਜਲਦੀ ਸੂਚਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬੀ. ਐੱਸ. ਐੱਫ. ਦੇ ਕਮਾਂਡਰ ਨੇ ਸਾਨੂੰ ਭਰੋਸਾ ਦਿਵਾਇਆ ਕਿ ਜਲਦੀ ਹੀ ਨੌਜਵਾਨਾਂ ਦੀ ਘਰ ਵਾਪਸੀ ਹੋਵੇਗੀ।
ਇਹ ਵੀ ਪੜ੍ਹੋ : Sandeep Nangal Ambian Murder Case: ਸੰਦੀਪ ਨੰਗਲ ਅੰਬੀਆ ਕਤਲ ਮਾਮਲਾ ; ਭਾਰੀ ਸੁਰੱਖਿਆ ਬਲ ਹੇਠ ਮੁਲਜ਼ਮਾਂ ਦੀ ਅਦਾਲਤ 'ਚ ਹੋਈ ਪੇਸ਼ੀ
ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹ ਦੁਖੀ ਮਨ ਨਾਲ ਨਿਰਾਸ਼ ਹੋ ਕੇ ਵਾਪਸ ਘਰ ਆ ਗਏ ਹਨ। ਪਰਿਵਾਰ ਦੇ ਜੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਉਨ੍ਹਾਂ ਦੇ ਬੱਚੇ ਵਾਪਸ ਲਿਆਂਦੇ ਜਾਣ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ ਹੈ।
ਇਹ ਵੀ ਪੜ੍ਹੋ : Sadiq Firing Case: ਨਸ਼ੇ ਦਾ ਵਿਰੋਧ ਕਰਨ ਵਾਲੇ ਨੌਜਵਾਨ ਦੇ ਕਤਲ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ
ਜਗਰਾਉਂ ਤੋਂ ਰਜਨੀਸ਼ ਬਾਂਸਲ ਦੀ ਰਿਪੋਰਟ