Shri Guru Amar Das Ji Prakash Purab: ਵੀਰਵਾਰ ਨੂੰ ਸਿੱਖਾਂ ਦੇ ਤੀਜੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਈ।
Trending Photos
Shri Guru Amar Das Ji Prakash Purab: ਅੱਜ ਪੂਰੇ ਵਿਸ਼ਵ ਵਿੱਚ ਸਿੱਖ ਭਾਈਚਾਰੇ ਵੱਲੋਂ ਸਿੱਖਾਂ ਦੇ ਤੀਜੇ ਗੁਰੂ ਅਮਰਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਪੰਜਾਬ ਦੇ ਵੱਖ-ਵੱਖ ਗੁਰਦੁਆਰਿਆਂ ਵਿੱਚ ਸੰਗਤ ਸ਼ਰਧਾ ਨਾਲ ਨਤਮਸਤਕ ਹੋ ਰਹੀ ਹੈ। ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਅੱਜ ਸਵੇਰੇ ਤੋਂ ਵੱਡੀ ਗਿਣਤੀ ਵਿੱਚ ਸੰਗਤ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਪੁੱਜ ਰਹੀ ਹੈ। ਵੱਡੀ ਗਿਣਤੀ ਵਿੱਚ ਸੰਗਤ ਨੇ ਪਵਿੱਤਰ ਸਰੋਵਰ 'ਚ ਇਸ਼ਨਾਨ ਕਰਕੇ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਤੇ ਜਥੇਦਾਰ ਕੇਸਗੜ੍ਹ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਜੀ ਸਿੱਖਾਂ ਦੇ ਤੀਜੇ ਗੁਰੂ ਹੋਏ ਹਨ। ਉਨ੍ਹਾਂ ਦਾ ਜਨਮ 1479 ਈ: ਨੂੰ ਪਿੰਡ ਬਾਸਰਕੇ, ਜ਼ਿਲ੍ਹਾ ਅੰਮ੍ਰਿਤਸਰ ਪਿਤਾ ਤੇਜਭਾਨ ਤੇ ਮਾਤਾ ਲੱਖੋ ਜੀ ਦੇ ਗ੍ਰਹਿ ਵਿਖੇ ਭੱਲਾ ਘਰਾਣੇ ਵਿੱਚ ਹੋਇਆ ਸੀ। ਆਪ ਜੀ ਦਾ ਵਿਆਹ ਸ਼੍ਰੀ ਦੇਵੀ ਚੰਦ ਬਹਿਲ ਦੀ ਧੀ ਮਨਸਾ ਦੇਵੀ (ਜਿਨ੍ਹਾਂ ਨੂੰ ਰਾਮ ਕੌਰ ਜੀ ਵੀ ਕਿਹਾ ਗਿਆ ਹੈ) ਨਾਲ ਹੋਇਆ। ਆਪ ਜੀ ਦੇ ਦੋ ਸਪੁੱਤਰ ਬਾਬਾ ਮੋਹਰੀ ਅਤੇ ਬਾਬਾ ਮੋਹਨ ਜੀ ਤੇ ਦੋ ਧੀਆਂ ਬੀਬੀ ਦਾਨੀ ਅਤੇ ਬੀਬੀ ਭਾਨੀ ਜੀ ਸਨ।
ਇਹ ਵੀ ਪੜ੍ਹੋ : Parkash Singh Badal Antim Ardas: ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਲਈ ਪਹੁੰਚੇ ਅਮਿਤ ਸ਼ਾਹ!
ਸ੍ਰੀ ਗੁਰੂ ਅਮਰਦਾਸ ਜੀ ਨੂੰ 1552 ਈ: ਵਿੱਚ ਗੁਰਗੱਦੀ ਪ੍ਰਾਪਤ ਹੋਈ। ਆਪ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਕਈ ਹੰਭਲੇ ਮਾਰੇ ਜਿਵੇਂ ਗੋਇੰਦਵਾਲ ਵਿਖੇ ਬਾਉਲੀ ਦੀ ਉਸਾਰੀ , ਲੰਗਰ ਪ੍ਰਥਾ ਦਾ ਵਿਸਥਾਰ ਤੇ ਹੋਰ। ਆਪ ਜੀ ਨੇ ਜਾਤੀ-ਪ੍ਰਥਾ, ਛੂਤ-ਛਾਤ, ਪਰਦੇ ਦਾ ਰਿਵਾਜ ਅਤੇ ਜਾਤੀ-ਪ੍ਰਥਾ ਜਿਹੀਆਂ ਕੁਰੀਤੀਆਂ ਨੂੰ ਦੂਰ ਕਰਨ ਲਈ ਕਈ ਯਤਨ ਕੀਤੇ। ਉਨ੍ਹਾਂ ਕਿਹਾ ਅੱਜ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਬਾਣੀ ਦੇ ਨਾਲ ਜੁੜੋ ਤੇ ਸਿੱਖੀ ਵਾਲੇ ਬਣੋ। ਇਸ ਮੌਕੇ ਉਨ੍ਹਾਂ ਦੇਸ਼-ਵਿਦੇਸ਼ਾਂ 'ਚ ਵਸਦੀ ਸਿੱਖ ਨਾਮ ਲੇਵਾ ਸੰਗਤ ਨੂੰ ਅੱਜ ਇਸ ਪਵਿੱਤਰ ਦਿਹਾੜੇ ਦਿਨ ਦੀ ਵਧਾਈ ਦਿੱਤੀ। ਉਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਦੇ ਦਿਹਾੜੇ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀਆਂ ਸੰਗਤ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਇਹ ਵੀ ਪੜ੍ਹੋ : Parkash Gurpurab Guru Amardas Ji: ਅੱਜ ਹੈ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ, ਜਿਨ੍ਹਾਂ ਕੀਤਾ ਸੀ ਲੰਗਰ ਪ੍ਰਥਾ ਦਾ ਵਿਸਥਾਰ ਤੇ ਜਾਤੀ-ਪ੍ਰਥਾ, ਛੂਤ-ਛਾਤ ਜਿਹੀਆਂ ਕੁਰੀਤੀਆਂ ਦਾ ਸੁਧਾਰ