ਆਰਡੀਨੈੱਸ ਬਿੱਲ ਨੂੰ ਲੈ ਕੇ ਕਿਸਾਨਾਂ ਵਲੋਂ ਹੱਲਾ-ਬੋਲ, ਸਾਧੂ ਸਿੰਘ ਧਰਮਸੋਤ ਦੀ ਘੇਰੀ ਰਿਹਾਇਸ਼

ਕੇਂਦਰ ਸਰਕਾਰ ਦੇ ਖ਼ਿਲਾਫ਼ ਕਿਸਾਨ ਯੂਨੀਅਨ ਵੱਲੋਂ ਆਰਡੀਨੈੱਸ ਬਿੱਲ ਨੂੰ ਲੈ ਕੇ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਨਾਭਾ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ।   

ਆਰਡੀਨੈੱਸ ਬਿੱਲ ਨੂੰ ਲੈ ਕੇ ਕਿਸਾਨਾਂ ਵਲੋਂ ਹੱਲਾ-ਬੋਲ, ਸਾਧੂ ਸਿੰਘ ਧਰਮਸੋਤ ਦੀ ਘੇਰੀ ਰਿਹਾਇਸ਼
ਆਰਡੀਨੈੱਸ ਬਿੱਲ ਨੂੰ ਲੈ ਕੇ ਕਿਸਾਨਾਂ ਵਲੋਂ ਹੱਲਾ-ਬੋਲ, ਸਾਧੂ ਸਿੰਘ ਧਰਮਸੋਤ ਦੀ ਘੇਰੀ ਰਿਹਾਇਸ਼

ਬਲਿੰਦਰ ਸਿੰਘ/ ਪਟਿਆਲਾ: ਕੇਂਦਰ ਸਰਕਾਰ ਦੇ ਖ਼ਿਲਾਫ਼ ਕਿਸਾਨ ਯੂਨੀਅਨ ਵੱਲੋਂ ਆਰਡੀਨੈੱਸ ਬਿੱਲ ਨੂੰ ਲੈ ਕੇ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਨਾਭਾ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। 

ਸੂਬੇ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਕਾਂਗਰਸ ਪਾਰਟੀ ਦੇ ਐਮ.ਐਲ.ਏ ਅਤੇ ਕੈਬਨਿਟ ਮੰਤਰੀਆਂ ਦੀ ਰਿਹਾਇਸ਼ ਦੇ ਅੱਗੇ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ ਅਤੇ ਇਹ ਰੋਸ ਪ੍ਰਦਰਸ਼ਨ ਆਰਡੀਨੈੱਸ ਬਿੱਲ ਨੂੰ ਲੈ ਕੇ ਹੈ ਜਿੱਥੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਨਾਲ ਹੀ ਕਿਸਾਨਾਂ ਵੱਲੋਂ ਤੇਲ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਆੜੇ ਹੱਥੀ ਲਿਆ। 

ਜਿਸ ਦੇ ਤਹਿਤ ਨਾਭਾ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਰਿਹਾਇਸ਼ ਦੇ ਅੱਗੇ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਉਥੇ ਹੀ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸੈਸ਼ਨ ਬੁਲਾ ਕੇ ਮਤਾ ਪਾਉਣ ਅਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਹੱਕ ਵਿੱਚ ਭੇਜਣ। ਧਰਮਸੋਤ ਦੀ ਕੋਠੀ ਤੋਂ ਪਹਿਲਾਂ ਹੀ ਪੁਲਿਸ ਵੱਲੋਂ ਬੈਰੀਗੇਟ ਲਗਾ ਕੇ ਕਿਸਾਨਾਂ ਨੂੰ ਰਸਤੇ ਵਿਚ ਹੀ ਰੋਕ ਲਿਆ।

ਇਸ ਮੌਕੇ 'ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਮੀਤ ਪ੍ਰਧਾਨ ਗੁਰਜੀਤ ਸਿੰਘ ਅਤੇ ਜ਼ਿਲ੍ਹਾ ਦੇ ਸੈਕਟਰੀ ਬਲਜੀਤ ਸਿੰਘ ਨੇ ਕਿਹਾ  ਕਿ ਜੋ ਕੇਂਦਰ ਸਰਕਾਰ ਵੱਲੋਂ ਆਰਡੀਨੈੱਸ ਬਿੱਲ ਥੋਪਿਆ ਜਾ ਰਿਹਾ  ਹੈ, ਇਹ ਬਹੁਤ ਹੀ ਮੰਦਭਾਗਾ ਹੈ। ਇਸ ਨਾਲ ਪੰਜਾਬ ਦਾ ਅੰਨਦਾਤਾ ਬਰਬਾਦ ਹੋ ਜਾਵੇਗਾ। ਪਰ ਮੋਦੀ ਸਰਕਾਰ ਜੋ ਪੰਜਾਬ ਵਿੱਚ ਮੰਡੀਕਰਨ ਤੋੜਨ ਜਾਰੀ ਹੈ। ਇਹ ਅਸੀਂ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਾਂਗੇ ਅਤੇ ਸਾਰੇ ਕਿਸਾਨ ਜਥੇਬੰਦੀਆਂ ਇੱਕ ਹਨ ਕੇਂਦਰ ਸਰਕਾਰ ਨੂੰ ਆਪਣਾ ਫੈਸਲਾ ਵਾਪਸ ਲੈਣਾ ਪਵੇਗਾ। ਭਾਰਤ ਦੀਆਂ 250 ਤੋਂ ਵੱਧ ਕਿਸਾਨ ਜਥੇਬੰਦੀਆਂ ਇੱਕ ਮੰਚ ਤੇ ਹੁਣ ਕੇਂਦਰ ਸਰਕਾਰ ਦੇ ਖ਼ਿਲਾਫ਼ ਲੜਾਈ ਲੜਨ ਲਈ ਅੱਗੇ ਆ ਗਈਆਂ ਹਨ।

ਇਸ ਮੌਕੇ ਤੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਖੇਤੀ ਆਰਡੀਨੈੱਸ ਬਿੱਲ ਜਾਰੀ ਕੀਤਾ ਜਾ ਰਿਹਾ ਹੈ ਇਹ ਬਿਲਕੁੱਲ ਹੀ ਕਿਸਾਨਾਂ ਦੇ ਉੱਲਟ ਹੈ ਅਤੇ ਜਦੋਂ ਵੀ ਕੇਂਦਰ ਵਿੱਚ ਬੀਜੇਪੀ ਦੀ ਮੋਦੀ ਸਰਕਾਰ, ਕਿਸਾਨਾਂ ਨੂੰ ਛੋਟੀਆਂ ਫੈਕਟਰੀਆਂ ਨੂੰ ਮਾਰਨਾ ਚਾਹੁੰਦੀ ਹੈ ਅਤੇ ਬੀਜੇਪੀ ਸਰਕਾਰ ਕਿਸਾਨ ਵਿਰੋਧੀ ਸਰਕਾਰ ਸਾਬਤ ਹੋਈ ਹੈ ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਭਾਵੇਂ ਹੀ ਹਰਸਿਮਰਤ ਕੌਰ ਬਾਦਲ ਵਜ਼ੀਰ ਹੈ। ਪਰ ਉਹ ਆਪਣੀ ਕੁਰਸੀ ਦੀ ਖਾਤਰ ਆਵਾਜ਼ ਨਹੀਂ ਚੁੱਕ ਰਹੀ ਇਹ ਤਾਂ ਆਪਣੀ ਕੁਰਸੀ ਬਚਾਉਣ ਲਈ ਡਰਾਮੇਬਾਜ਼ੀਆਂ ਕਰ ਰਹੇ ਹਨ।

Watch Live Tv-