Boxing legend Kaur Singh Cremation: ਪੰਜਾਬ ਦੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦਾ ਅੱਜ ਦੇਹਾਂਤ ਹੋ ਗਿਆ। ਇਸ ਮਗਰੋਂ ਉਨ੍ਹਾਂ ਦੀ ਦੇਹ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ।
Trending Photos
Boxing legend Kaur Singh Cremation: ਜ਼ਿਲ੍ਹਾ ਸੰਗਰੂਰ ਦੇ ਪਿੰਡ ਖਨਾਲ ਖੁਰਦ ਵਿੱਚ ਰਹਿੰਦੇ ਤਕਰੀਬਨ 85 ਸਾਲਾ ਸੂਬੇਦਾਰ ਕੌਰ ਸਿੰਘ ਜੋ ਕਿ 1970 ’ਚ ਫ਼ੌਜ ਵਿੱਚ ਭਰਤੀ ਹੋਇਆ ਸੀ ਜਿੱਥੇ ਦੇਸ਼ ਦੀ ਸੇਵਾ ਕਰਦਿਆਂ ਉਸ ਅੰਦਰ ਮੁੱਕੇਬਾਜ਼ੀ ਦੇ ਖੇਤਰ 'ਚ ਵੱਖਰਾ ਮੁਕਾਮ ਹਾਸਲ ਕਰਨ ਦੀ ਜਗਿਆਸਾ ਪੈਦਾ ਹੋਈ। ਉਸ ਦੇ ਇਸ ਸ਼ੌਂਕ ਨੂੰ ਪੂਰਾ ਕਰਨ ਲਈ ਕਰਨਲ ਬਲਜੀਤ ਸਿੰਘ ਜੌਹਲ ਨੇ ਭਰਪੂਰ ਯੋਗਦਾਨ ਪਾਉਂਦਿਆਂ ਪੂਨਾ ਇੰਸਟੀਚਿਊਟ ਵਿੱਚ ਟ੍ਰੇਨਿੰਗ ਕੈਂਪ ਲਾਉਣ ਲਈ ਪ੍ਰੇਰਿਤ ਕੀਤਾ। ਜਿੱਥੋਂ ਉਸ ਨੇ ਮੁੱਕੇਬਾਜ਼ੀ ਦੀ ਸਿਖਲਾਈ ਲੈ ਕੇ ਨਿਪੁੰਨਤਾ ਹਾਸਲ ਕੀਤੀ। ਆਪਣੀ ਮਿਹਨਤ ਤੇ ਲਗਨ ਨਾਲ ਉਸ ਨੇ ਨੈਸ਼ਨਲ ਖੇਡਦਿਆਂ ਪਹਿਲੀ ਵਾਰ ਸਿੰਕਦਾਰਾਬਾਦ ਵਿੱਚ ਗੋਲਡ ਮੈਡਲ ਜਿੱਤਿਆ।
ਫਿਰ ਉਹ ਇੰਡੀਆ ਕੱਪ ਲਈ ਚੁਣਿਆ ਗਿਆ। ਇਸ ਦੇ ਨਾਲ ਹੀ ਉਸ ਨੇ ਕਾਮਨਵੈਲਥ ਖੇਡਾਂ ਤੇ ਕਿੰਗ ਕੱਪ 'ਚ ਖੇਡਦਿਆਂ ਵੀ ਗੋਲਡ ਮੈਡਲ ਜਿੱਤੇ। ਨੌਵੀਂ ਏਸ਼ੀਅਨ ਚੈਂਪੀਅਨਸ਼ਿਪ ਮੁੰਬਈ ਵਿੱਚ ਵੀ ਗੋਲਡ ਮੈਡਲ ਜਿੱਤਣ ਵਾਲਾ ਉਹ ਇਕੱਲਾ ਹੀ ਖਿਡਾਰੀ ਸੀ। ਉਹ ਵਿਸ਼ਵ ਦੇ ਇੱਕ ਨੰਬਰ ਦੇ ਮੁੱਕੇਬਾਜ਼ ਮੁਹੰਮਦ ਅਲੀ ਨਾਲ ਵੀ ਖੇਡਿਆ। ਉਸ ਨੂੰ 1982 ਵਿੱਚ ਅਰਜੁਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।
ਫਿਰ 1983 ਵਿੱਚ ਪਦਮ ਸ਼੍ਰੀ ਐਵਾਰਡ ਵੀ ਮਿਲਿਆ। ਉਸ ਨੇ 1984 ਵਿੱਚ ਅਮਰੀਕਾ ਦੇ ਲਾਸ ਏਂਜਲਸ ਵਿਖੇ ਹੋਈਆਂ ਓਲੰਪਿਕ ਖੇਡਾਂ ਵਿੱਚ ਵੀ ਹਿੱਸਾ ਲਿਆ ਜਿੱਥੇ ਹੋਈ ਇੱਕ ਘਟਨਾ ਨੇ ਉਸ ਦਾ ਮਨ ਖੱਟਾ ਕਰ ਦਿੱਤਾ ਤੇ ਉਸ ਨੇ ਮੁੱਕੇਬਾਜ਼ੀ ਖੇਡਣੀ ਛੱਡ ਦਿੱਤੀ ਤੇ ਅੱਜ ਉਹ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਿਆ। ਇਸ ਮਹਾਨ ਮੁੱਕੇਬਾਜ਼ ਦਾ ਨਾਮ ਖੇਡ ਜਗਤ ਦੇ ਇਤਿਹਾਸ ਵਿੱਚ ਸੁਨਹਿਰੀ ਪੰਨਿਆਂ ਵਿੱਚ ਲਿਖਿਆ ਰਹੇਗਾ। ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਹੀ ਪੰਜਾਬ ਦੀ 'ਆਪ' ਸਰਕਾਰ ਨੇ ਉਨ੍ਹਾਂ ਦੀ ਜੀਵਨੀ 9ਵੀਂ ਅਤੇ 10ਵੀਂ ਜਮਾਤ ਦੀਆਂ ਕਿਤਾਬਾਂ ਵਿੱਚ ਸ਼ਾਮਿਲ ਕਰਕੇ ਉਨ੍ਹਾਂ ਨੂੰ ਮਾਣ ਬਖਸ਼ਿਆ ਸੀ।
ਇਹ ਵੀ ਪੜ੍ਹੋ : Boxer Kaur Singh Death News: ਨਹੀਂ ਰਹੇ ਓਲੰਪੀਅਨ ਮੁੱਕੇਬਾਜ ਪਦਮ ਸ਼੍ਰੀ ਕੌਰ ਸਿੰਘ ਖਨਾਲ!
ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ 'ਤੇ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਸ਼ੋਕ ਸੰਦੇਸ਼ ਰਾਹੀ ਪੀੜਤ ਪਰਿਵਾਰ ਨਾਲ ਦੁੱਖ ਵੰਡਾਇਆ। ਉਨ੍ਹਾਂ ਦੀ ਮਿ੍ਤਕ ਦੇਹ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਖਨਾਲ ਖੁਰਦ ਵਿਖੇ ਪੂਰੇ ਫੌਜੀ ਸਨਮਾਨਾਂ ਤੇ ਧਾਰਮਿਕ ਰਹੁ ਰੀਤਾਂ ਨਾਲ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਹ ਵੀ ਪੜ੍ਹੋ : Parkash Singh Badal Antim Darshan: ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਪੁੱਜੇ PM ਮੋਦੀ