ਪਾਕਿਸਤਾਨ 'ਚ ਸਿੱਖ ਸ਼ਰਧਾਲੂਆਂ ਦੀ ਬੱਸ ਦਾ ਭਿਆਨਕ ਹਾਦਸਾ,ਟ੍ਰੇਨ ਨਾਲ ਟੱਕਰ,19 ਦੀ ਮੌਤ,8 ਜ਼ਖ਼ਮੀ

ਪਾਕਿਸਤਾਨ ਦੇ ਸ਼ੇਖੂਪੁਰਾ ਵਿੱਚ ਇੱਕ ਟ੍ਰੇਨ ਅਤੇ ਬੱਸ ਦੀ ਟੱਕਰ

ਪਾਕਿਸਤਾਨ 'ਚ ਸਿੱਖ ਸ਼ਰਧਾਲੂਆਂ ਦੀ ਬੱਸ ਦਾ ਭਿਆਨਕ ਹਾਦਸਾ,ਟ੍ਰੇਨ ਨਾਲ ਟੱਕਰ,19 ਦੀ ਮੌਤ,8 ਜ਼ਖ਼ਮੀ
ਪਾਕਿਸਤਾਨ ਦੇ ਸ਼ੇਖੂਪੁਰਾ ਵਿੱਚ ਇੱਕ ਟ੍ਰੇਨ ਅਤੇ ਬੱਸ ਦੀ ਟੱਕਰ

ਪਾਕਿਸਤਾਨ: ਪਾਕਿਸਤਾਨ ਵਿੱਚ ਇੱਕ ਭਿਆਨਕ ਹਾਦਸਾ ਹੋਇਆ ਹੈ ਜਿਸ ਵਿੱਚ 19 ਸਿੱਖ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ,ਪਾਕਿਸਤਾਨ ਦੇ ਸ਼ੇਖੂਪਾਰ ਵਿੱਚ ਇੱਕ ਟ੍ਰੇਨ ਯਾਤਰਾ ਤੋਂ ਪਰਤ ਰਹੇ ਸਿੱਖ ਸ਼ਰਧਾਲੂਆਂ ਦੀ ਬੱਸ ਨਾਲ ਟਕਰਾ ਗਈ,ਹਾਦਸੇ ਵਿੱਚ 19 ਲੋਕਾਂ ਦੀ ਮੌਤ ਹੋਈ ਜਦਕਿ 8 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ ਜਿਸ ਵਿੱਚ 5 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ,ਜ਼ਖ਼ਮੀਆਂ ਨੂੰ ਨਜ਼ਦੀਕ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ,ਹਾਲਾਂਕਿ ਇਸ ਹਾਦਸੇ ਦੇ ਕਾਰਣਾ ਦਾ ਹੁਣ ਤੱਕ ਨਹੀਂ ਪਤਾ ਚੱਲਿਆ ਹੈ ਪਰ ਖ਼ਬਰਾਂ ਆ ਰਹੀਆਂ ਨੇ, ਜਿਸ ਰੇਲਵੇ ਕਰਾਸਿੰਗ ਨੂੰ ਬੱਸ ਕਰਾਸ ਕਰ ਰਹੀ ਸੀ ਉੱਥੇ ਫਾਟਕ ਨਹੀਂ ਸੀ,ਸ਼ੇਖੂਪੁਰਾ ਦੇ ਜ਼ਿਲ੍ਹਾਂ ਪੁਲਿਸ ਆਫ਼ੀਸਰ ਗ਼ਾਜ਼ੀ ਸਲਾਹੁਦੀਨ ਨੇ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਰਾਚੀ ਤੋਂ ਲਾਹੌਰ ਜਾ ਰਹੀ ਸ਼ਾਹ ਹੁਸੈਨ ਐਕਸਪ੍ਰੈਸ ਟ੍ਰੇਨ ਸ਼ੇਖੂਪੁਰਾ ਜਾ ਰਹੀ ਸੀ ਕਿ ਫ਼ਾਟਕ 'ਤੇ ਉਸ ਦੀ ਵੈਨ ਨਾਲ ਟੱਕਰ ਹੋ ਗਈ,ਸਿੱਖ ਸ਼ਰਧਾਲੂ ਨਨਕਾਣਾ ਸਾਹਿਬਾ ਤੋਂ ਗੁਰਦੁਆਰਾ ਸੱਚਾ ਸੌਦਾ ਪਰਤ ਰਹੇ ਸਨ  

 

ਇਮਰਾਨ ਖ਼ਾਨ ਨੇ ਦੁੱਖ ਜਤਾਇਆ 

19 ਸਿੱਖ ਸ਼ਰਧਾਲੂਆਂ ਦੀ ਦਰਦਨਾਕ ਮੌਤ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਦੁੱਖ ਜਤਾਇਆ ਹੈ,ਉਨ੍ਹਾਂ ਕਿਹਾ ਹਾਦਸਾ ਸ਼ੇਖੂਪੁਰਾ ਦੀ ਕਰਾਸਿੰਗ 'ਤੇ ਹੋਇਆ ਹੈ,ਜਿਸ ਵਿੱਚ 20 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ,ਜਿਸ ਦਾ ਉਨ੍ਹਾਂ ਨੂੰ ਬਹੁਤ ਦੁੱਖ ਹੈ, ਇਮਰਾਨ ਨੇ ਜ਼ਿਲ੍ਹਾਂ ਪ੍ਰਸ਼ਾਸਨ ਨੂੰ ਹਿਦਾਇਤਾਂ ਦਿੱਤੀਆਂ ਨੇ ਕਿ ਉਹ ਜ਼ਖ਼ਮੀਆਂ ਦਾ ਇਲਾਜ ਵਿੱਚ ਕੋਈ ਕਸਰ ਨਾ ਛੱਡਣ

 

CM ਕੈਪਟਨ ਤੇ ਸੁਖਬੀਰ ਬਾਦਲ ਨੇ ਵੀ ਦੁੱਖ ਜਤਾਇਆ 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦੇ ਹੋਏ ਸਿੱਖ ਸ਼ਰਧਾਲੂਆਂ ਦੀ ਮੌਤ ਤੇ ਦੁੱਖ ਜਤਾਉਂਦੇ ਹੋਏ ਕਿਹਾ ਵਾਹਿਗੁਰੂ ਪਰਿਵਾਰਾਂ ਨੂੰ ਸ਼ਕਤੀ ਦੇਵੇ,ਉਧਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਹਾਦਸੇ ਦਾ ਸ਼ਿਕਾਰ ਹੋਏ ਪਰਿਵਾਰਾਂ ਦਾ ਨਾਲ ਹਮਦਰਦੀ ਵਿਖਾਉਂਦੇ ਹੋਏ ਪਰਮਾਤਮਾ ਨੂੰ ਅਰਦਾਸ ਕੀਤੀ ਸੀ ਰੱਬ ਵਿਛਣੀ ਆਤਮਾਵਾਂ ਨੂੰ ਆਪਣੇ ਚਰਨਾ ਵਿੱਚ ਥਾਂ ਦੇਵੇ    

 

ਐੱਸਜੀਪੀਸੀ ਨੇ ਵੀ ਅਫ਼ਸੋਸ ਜਤਾਇਆ 

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਦਰਸ਼ਨ ਕਰਕੇ ਪਰਤ ਰਹੀਆਂ ਸਿੱਖ ਸੰਗਤਾਂ ਦੀ ਗੱਡੀ ਹਾਦਸਾ ਗ੍ਰਸਤ ਹੋਣ ਨਾਲ ਦੋ ਦਰਜਨ ਦੇ ਕਰੀਬ ਸ਼ਰਧਾਲੂਆਂ ਦੀ ਮੌਤ ਹੋ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਮਾਨਵ ਰਹਿਤ ਫਾਟਕ ’ਤੇ ਇਹ ਹਾਦਸਾ ਵਾਪਰਿਆ ਹੈ, ਇਹ ਇੱਕ ਵੱਡੀ ਅਣਗਹਿਲੀ ਕਾਰਨ ਹੋਇਆ ਹੈ, ਜਿਸ ਦੇ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।  ਲੌਂਗੋਵਾਲ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਸਿੱਖ ਸ਼ਰਧਾਲੂਆਂ ਦਾ ਜਾਨੀ ਨੁਕਸਾਨ ਹੋਣਾ ਬੇਹੱਦ ਦੁਖਦਾਈ ਹੈ, ਜਿਸ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਛੜੀਆਂ ਰੂਹਾਂ ਨੂੰ ਸ਼ਰਧਾਜਲੀ ਭੇਟ ਕਰਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਚਲਾਣਾ ਕਰ ਗਏ ਸ਼ਰਧਾਲੂਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਜ਼ਖ਼ਮੀਆਂ ਦੀ ਸਿਹਤਯਾਬੀ ਲਈ ਅਰਦਾਸ ਵੀ ਕੀਤੀ