Kotkapura firing case : ਬਾਦਲ ਪਿਓ-ਪੁੱਤ ਨੇ ਅਦਾਲਤ `ਚ ਦਾਇਰ ਕੀਤੀ ਅਗਾਊਂ ਜ਼ਮਾਨਤ ਦੀ ਅਰਜ਼ੀ
Parkash Singh badal and Sukhbir badal filed for anticipatory bail News: ਕੋਟਕਪੂਰਾ ਗੋਲ਼ੀ ਕਾਂਡ ਨੂੰ ਲੈ ਕੇ ਘਿਰੇ ਸਾਬਕਾ ਸੀਐਮ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਨੇ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਖ਼ਲ ਕੀਤੀ ਹੈ।
Parkash Singh badal and Sukhbir badal filed for anticipatory bail News: ਕੋਟਕਪੂਰਾ ਗੋਲ਼ੀਕਾਂਡ 'ਚ ਚਾਰਜਸ਼ੀਟ ਦਾਖ਼ਲ ਹੋਣ ਪਿੱਛੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਫਰੀਦਕੋਟ ਜ਼ਿਲ੍ਹਾ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਦੋਵਾਂ ਨੇ ਅਦਾਲਤ ਵਿਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ, ਜਿਸ ਦੀ ਸੁਣਵਾਈ 14 ਮਾਰਚ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ 'ਚ ਹੋਵੇਗੀ।
ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ SIT ਨੇ 24 ਫਰਵਰੀ ਨੂੰ ਫਰੀਦਕੋਟ ਅਦਾਲਤ ਵਿੱਚ 7000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਕਾਬਿਲੇਗੌਰ ਹੈ ਕਿ ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ SIT ਟੀਮ ਵੱਲੋਂ 24 ਫਰਵਰੀ ਨੂੰ ਅਦਾਲਤ 'ਚ ਚਾਰਜਸ਼ੀਟ ਦਾਖ਼ਲ ਕੀਤੀ ਸੀ। ਜਿਸ 'ਤੇ ਜ਼ਿਲ੍ਹਾ ਮੈਜਿਸਟ੍ਰੇਟ ਦੀ ਅਦਾਲਤ ਨੇ ਬਾਦਲਾਂ ਸਮੇਤ ਬਾਕੀ ਕਥਿਤ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ 23 ਮਾਰਚ ਨੂੰ ਅਦਾਲਤ 'ਚ ਪੇਸ਼ ਹੋਣ ਦੇ ਆਦੇਸ਼ ਦਿੱਤੇ ਸਨ।
ਗੌਰਤਲਬ ਹੈ ਕਿ ਐਸਆਈਟੀ ਵੱਲੋਂ ਦਾਖ਼ਲ ਚਾਰਜਸ਼ੀਟ ਵਿੱਚ ਬਾਦਲ ਪਿਓ-ਪੁੱਤਰ ਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਸਣੇ ਤੱਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਤੇ ਤੱਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਦੇ ਨਾਂ ਸ਼ਾਮਲ ਸਨ।
ਇਹ ਵੀ ਪੜ੍ਹੋ : Punjab Budget Session 2023: ਸਿੱਧੂ ਮੂਸੇਵਾਲਾ ਨੂੰ ਲੈ ਕੇ ਸਦਨ 'ਚ ਹੰਗਾਮਾ, ਭਲਕੇ 10 ਵਜੇ ਤੱਕ ਲਈ ਸਦਨ ਮੁਲਤਵੀ
ਇਥੇ ਦੱਸ ਦੇਈਏ ਕਿ 12 ਅਕਤੂਬਰ 2015 ਨੂੰ ਫਰੀਦਕੋਟ ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਕੋਟਕਪੂਰਾ ਤੇ ਬਹਿਬਲ ਕਲਾਂ ਵਿੱਚ ਚੱਲ ਰਹੇ ਰੋਸ ਮੁਜ਼ਾਹਰਿਆਂ ਨੂੰ ਪੁਲਿਸ ਨੇ 14 ਅਕਤੂਬਰ ਨੂੰ ਧੱਕੇ ਨਾਲ ਖ਼ਤਮ ਕਰਵਾ ਦਿੱਤਾ ਸੀ। ਬਹਿਬਲ ਕਲਾਂ ਗੋਲੀ ਕਾਂਡ 'ਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ, ਜਦਕਿ ਕੋਟਕਪੂਰਾ ਗੋਲੀ ਕਾਂਡ 'ਚ 100 ਦੇ ਕਰੀਬ ਮੁਜ਼ਾਹਰਾਕਾਰੀ ਜ਼ਖ਼ਮੀ ਹੋ ਗਏ ਸਨ। ਇਸ ਮਗਰੋਂ ਮਾਮਲੇ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਗਿਆ ਸੀ।
ਇਹ ਵੀ ਪੜ੍ਹੋ : PSEB Class 12 English paper leak 2023: ਪੰਜਾਬ ਬੋਰਡ ਬਾਰ੍ਹਵੀਂ ਸ਼੍ਰੇਣੀ ਦੇ ਅੰਗਰੇਜ਼ੀ ਪੇਪਰ ਲੀਕ ਮਾਮਲੇ ‘ਚ 2 ਗ੍ਰਿਫਤਾਰ