ਮੰਗਲਵਾਰ ਸ਼ਾਮ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਲੰਬੀ ਬਿਮਾਰੀ ਤੋਂ ਬਾਅਦ ਮੋਹਾਲੀ ਦੇ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। ਇਸ ਮਗਰੋਂ ਪੂਰੇ ਪੰਜਾਬ ਵਿੱਚ ਸੋਗ ਦੀ ਲਹਿਰ ਫੈਲ ਗਈ। ਬੁੱਧਵਾਰ ਨੂੰ ਪ੍ਰਕਾਸ਼ ਸਿੰਘ ਬਾਦਲ ਦਾ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। ਹ
Trending Photos
Parkash Singh Funeral News: ਮੰਗਲਵਾਰ ਸ਼ਾਮ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਲੰਬੀ ਬਿਮਾਰੀ ਤੋਂ ਬਾਅਦ ਮੋਹਾਲੀ ਦੇ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। ਇਸ ਮਗਰੋਂ ਪੂਰੇ ਪੰਜਾਬ ਵਿੱਚ ਸੋਗ ਦੀ ਲਹਿਰ ਫੈਲ ਗਈ। ਵੀਰਵਾਰ ਨੂੰ ਪ੍ਰਕਾਸ਼ ਸਿੰਘ ਬਾਦਲ ਦਾ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। ਹਜ਼ਾਰਾਂ ਨਮ ਅੱਖਾਂ ਨੇ ਉਨ੍ਹਾਂ ਨੂੰ ਆਖਰੀ ਅਲਵਿਦਾ ਕਹੀ।
ਸੁਖਬੀਰ ਸਿੰਘ ਬਾਦਲ, ਮਨਪ੍ਰੀਤ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਪ੍ਰਕਾਸ਼ ਸਿੰਘ ਬਾਦਲ ਦੀ ਅਰਥੀ ਨੂੰ ਮੋਢਾ ਦਿੱਤਾ। ਬਾਦਲ ਪਰਿਵਾਰ ਦੇ ਘਰ ਤੋਂ ਇੱਕ ਕਿਲੋਮੀਟਰ ਦੀ ਦੂਰੀ 'ਤੇ ਕਿੰਨੂ ਦਾ ਬਾਗ ਕੱਟਿਆ ਹੈ ਜਿੱਥੇ ਪ੍ਰਕਾਸ਼ ਸਿੰਘ ਬਾਦਲ ਪੰਜ ਤੱਤਾਂ ਵਿੱਚ ਵਿਲੀਨ ਹੋਏ। ਸਾਬਕਾ ਉਪ ਮੁੱਖ ਮੰਤਰੀ ਅਤੇ ਪ੍ਰਕਾਸ਼ ਸਿੰਘ ਬਾਦਲ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਨੇ ਚਿਖਾ ਨੂੰ ਅਗਨੀ ਵਿਖਾਈ। ਇਸ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਨੂੰ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ 30 ਮੁਲਾਜ਼ਮਾਂ ਵੱਲੋਂ 3-3 ਫਾਇਰ ਕਰਕੇ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ ਗਈ।
ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ ਦੀ ਨੂੰਹ ਹਰਸਿਮਰਤ ਕੌਰ ਬਾਦਲ, ਪੋਤੇ ਅਨੰਤਵੀਰ ਤੋਂ ਇਲਾਵਾ ਬਿਕਰਮ ਸਿੰਘ ਮਜੀਠੀਆ ਅਤੇ ਗਿਨੀਵ ਕੌਰ ਵੀ ਡੂੰਘੇ ਸਦਮੇ ਵਿੱਚ ਸਨ। ਅੰਤਿਮ ਸੰਸਕਾਰ ਵੇਲੇ ਪੂਰੇ ਬਾਦਲ ਪਰਿਵਾਰ ਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਦੀਆਂ ਅੱਖਾਂ ਵਿੱਚ ਹੰਝੂ ਸਨ। ਇਸ ਮੌਕੇ ਪੰਜਾਬ ਦੀਆਂ ਸਿਆਸੀ ਸ਼ਖ਼ਸੀਅਤਾਂ ਤੋਂ ਇਲਾਵਾ ਹੋਰ ਸੂਬਿਆਂ ਵਿਚੋਂ ਸਿਆਸੀ ਹਸਤੀਆਂ ਮੌਕੇ ਉਪਰ ਪੁੱਜੀਆਂ ਸਨ ਤੇ ਬਾਦਲ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ਉਤੇ ਪੁੱਜ ਕੇ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਟ ਕੀਤੀ। ਭਗਵੰਤ ਮਾਨ ਨੇ ਸੁਖਬੀਰ ਸਿੰਘ ਬਾਦਲ ਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਤੇ ਹੋਰ ਸ਼ਖ਼ਸੀਅਤ ਪੁੱਜੀਆਂ। ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਮੁੱਖ ਮੰਤਰੀਆਂ ਦੇ ਨਾਲ-ਨਾਲ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਵਿਸ਼ੇਸ਼ ਤੌਰ ਉੱਤੇ ਪੁੱਜੇ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਵੀ ਪਹੁੰਚੇ। ਹੋਰ ਕਈ ਸੂਬਿਆਂ ਦੀਆਂ ਸਰਕਾਰਾਂ ਦੇ ਨੁਮਾਇੰਦਿਆਂ, ਮੰਤਰੀਆਂ ਅਤੇ ਸੰਸਦ ਮੈਂਬਰ ਵੀ ਪੁੱਜੇ। ਲੋਕ ਸਵੇਰ ਤੋਂ ਉਨ੍ਹਾਂ ਦੀ ਹਵੇਲੀ 'ਚ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ ਕਰਨ ਲਈ ਆ ਰਹੇ ਸਨ। ਬਾਦਲ ਨੇ ਆਪਣੇ ਜ਼ਿੰਦਗੀ ਦਾ ਲੰਬਾ ਸਮਾਂ ਇਸ ਹਵੇਲੀ 'ਚ ਬਤੀਤ ਕੀਤਾ ਸੀ।
ਇਹ ਵੀ ਪੜ੍ਹੋ : Boxer Kaur Singh Death News: ਨਹੀਂ ਰਹੇ ਓਲੰਪੀਅਨ ਮੁੱਕੇਬਾਜ ਪਦਮ ਸ਼੍ਰੀ ਕੌਰ ਸਿੰਘ ਖਨਾਲ!
ਜਦੋਂ ਉਹ ਮੁੱਖ ਮੰਤਰੀ ਰਹੇ ਤਾਂ ਲੋਕ ਇਸੇ ਹਵੇਲੀ 'ਚ ਉਨ੍ਹਾਂ ਕੋਲੋਂ ਕੰਮ ਕਰਵਾਉਣ ਲਈ ਆਉਂਦੇ ਸਨ। ਪਿੰਡ ਬਾਦਲ ਦੇ ਲੋਕਾਂ ਦਾ ਕਹਿਣਾ ਹੈ ਕਿ ਜਿਸ ਜਗ੍ਹਾ ਪ੍ਰਕਾਸ਼ ਸਿੰਘ ਬਾਦਲ ਦਾ ਸਸਕਾਰ ਕੀਤਾ ਜਾ ਰਿਹਾ ਹੈ, ਉਥੇ ਪ੍ਰਕਾਸ਼ ਸਿੰਘ ਬਾਦਲ ਦੀ ਯਾਦਗਾਰ ਵੀ ਬਣਾਈ ਜਾਵੇਗੀ। ਇਹ ਯਾਦਗਾਰ ਪ੍ਰਕਾਸ਼ ਬਾਦਲ ਦੇ ਸਮਰਥਕਾਂ ਦੀ ਆਉਣ ਵਾਲੀ ਪੀੜ੍ਹੀ ਲਈ ਬਣਾਈ ਜਾ ਰਹੀ ਹੈ ਤਾਂ ਜੋ ਉਹ ਬਾਦਲ ਦੇ ਜੀਵਨ ਤੋਂ ਪ੍ਰੇਰਨਾ ਲੈ ਸਕਣ।
ਇਹ ਵੀ ਪੜ੍ਹੋ : Parkash Singh Badal Antim Darshan: ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਪੁੱਜੇ PM ਮੋਦੀ