ਮੌਸਮ ਵਿਭਾਗ ਦੀ ਭਵਿੱਖਬਾਣੀ, ਆਉਣ ਵਾਲੇ ਦਿਨਾਂ 'ਚ ਲੋਕਾਂ ਨੂੰ ਮਿਲ ਸਕਦੀ ਹੈ ਗਰਮੀ ਤੋਂ ਰਾਹਤ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਂਦੇ ਦੋ ਦਿਨਾਂ ਤੋਂ ਬਾਅਦ ਮੌਸਮ ਦੇ ਵਿੱਚ ਤਬਦੀਲੀ ਹੋ ਸਕਦੀ ਹੈ ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।  

ਮੌਸਮ ਵਿਭਾਗ ਦੀ ਭਵਿੱਖਬਾਣੀ, ਆਉਣ ਵਾਲੇ ਦਿਨਾਂ 'ਚ ਲੋਕਾਂ ਨੂੰ ਮਿਲ ਸਕਦੀ ਹੈ ਗਰਮੀ ਤੋਂ ਰਾਹਤ
ਫਾਈਲ ਫੋਟੋ

ਭਰਤ ਸ਼ਰਮਾ/ ਲੁਧਿਆਣਾ: ਉੱਤਰ ਭਾਰਤ ਦੇ ਨਾਲ ਪੰਜਾਬ ਚ ਵੀ ਲਗਾਤਾਰ ਸਤੰਬਰ ਮਹੀਨੇ ਦੇ ਪਹਿਲੇ ਦੋ ਹਫਤੇ ਗਰਮੀ ਨਾਲ ਭਰੇ ਰਹੇ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਂਦੇ ਦੋ ਦਿਨਾਂ ਤੋਂ ਬਾਅਦ ਮੌਸਮ ਦੇ ਵਿੱਚ ਤਬਦੀਲੀ ਹੋ ਸਕਦੀ ਹੈ ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਮੌਸਮ ਵਿਭਾਗ ਦੀ ਸਹਾਇਕ ਵਿਗਿਆਨੀ ਡਾ ਕੁਲਵਿੰਦਰ ਕੌਰ ਨੇ ਕਿਹਾ ਕਿ ਜੁਲਾਈ ਅਤੇ ਅਗਸਤ ਦੇ ਮਹੀਨੇ ਵਿੱਚ ਔਸਤਨ ਬਾਰਿਸ਼ਾਂ ਹੋਈਆਂ ਹਨ। ਪਰ ਜੂਨ ਅਤੇ ਸਤੰਬਰ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਔਸਤਨ ਨਾਲੋਂ ਫਿਲਹਾਲ ਘੱਟ ਬਾਰਿਸ਼ ਹੁੰਦੀ ਵਿਖਾਈ ਦੇ ਰਹੀ ਹੈ। 

ਉਨ੍ਹਾਂ ਇਹ ਵੀ ਕਿਹਾ ਕਿ ਸਤੰਬਰ ਦੇ ਆਖਿਰ ਮਹੀਨੇ ਚ ਮੌਨਸੂਨ ਮੁੜ ਤੋਂ ਐਕਟਿਵ ਹੋਵੇਗਾ ਅਤੇ ਤੇਜ਼ ਮੀਂਹ ਪੈਣਗੇ , ਜਦੋਂ ਕਿ ਫਿਲਹਾਲ ਲੋਕਾਂ ਨੂੰ ਅਜਿਹੀ ਹੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ ਪਰ ਦੋ ਦਿਨ ਤੋਂ ਬਾਅਦ ਹਲਕੀ ਬਾਰਿਸ਼ ਅਤੇ ਬੱਦਲਵਾਈ ਦੀ ਸੰਭਾਵਨਾ ਹੈ ਜਿਸ ਤੋਂ ਥੋੜ੍ਹੀ ਬਹੁਤ ਰਾਹਤ ਜ਼ਰੂਰ ਮਿਲਣ ਦੀ ਉਮੀਦ ਹੈ। 

Watch Live Tv-