Sri Anandpur Sahib: ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਨਗਰ ਕੌਂਸਲ ਪ੍ਰਧਾਨ 9 ਕੌਂਸਲਰਾਂ ਸਣੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਿਆ ਹੈ।
Trending Photos
Sri Anandpur Sahib: ਖ਼ੁਦ ਨੂੰ ਕੱਟੜ ਕਾਂਗਰਸੀ ਕਹਿਣ ਵਾਲੇ ਨਗਰ ਕੌਂਸਲ ਸ੍ਰੀ ਆਨੰਦਪੁਰ ਸਾਹਿਬ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਚੰਡੀਗੜ੍ਹ ਵਿਖੇ ਕੈਬਿਨਟ ਮੰਤਰੀ ਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਦੇ ਨਾਲ 9 ਕੌਂਸਲਰ ਨੇ ਵੀ ਆਮ ਆਦਮੀ ਪਾਰਟੀ ਵਿੱਚ ਦਾ ਝਾੜੂ ਫੜ ਲਿਆ ਹੈ ਤੇ ਹਾਲਾਂਕਿ ਬਾਕੀ 4 ਕੌਂਸਲਰ ਸ਼ਾਮਲ ਨਹੀਂ ਹੋਏ।
ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਲੋਕ ਪੱਖੀ ਕੰਮਾਂ ਨੂੰ ਦੇਖਦੇ ਹੋਏ ਉਹ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਿਲ ਹੋਏ ਹਨ। ਜਿਨ੍ਹਾਂ ਦਾ ਕੈਬਨਿਟ ਮੰਤਰੀ ਹਰਜੋਤ ਬੈਸ ਨੇ ਸਿਰਪਾਓ ਪਾ ਕੇ ਸਨਮਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਕਾਸ ਤੇ ਲੋਕ ਪੱਖੀ ਫੈਸਲੇ ਲੈਣ ਨਾਲ ਪ੍ਰਭਾਵਿਤ ਕੌਂਸਲਰਾਂ ਨੇ ਅੱਜ ਰੰਗਲੇ ਪੰਜਾਬ ਦੀ ਮੁਹਿੰਮ ਵਿੱਚ ਸਾਥ ਦਿੰਦੇ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ।
ਇੱਕ ਪਾਸੇ ਬੀਤੇ ਦਿਨ ਕਾਂਗਰਸ ਪੂਰੇ ਦੇਸ਼ ਵਿੱਚ ਰਾਹੁਲ ਗਾਂਧੀ ਉਤੇ ਆਏ ਫੈਸਲੇ ਨੂੰ ਲੈ ਕੇ ਖੁਸ਼ ਨਜ਼ਰ ਆਏ ਤੇ ਲੱਡੂ ਵੰਡ ਕੇ ਖੁਸ਼ੀ ਜ਼ਾਹਿਰ ਕੀਤੀ ਉਥੇ ਹੀ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਲਈ ਅੱਜ ਮਾੜੀ ਖ਼ਬਰ ਆਈ ਜਿੱਥੇ ਕਾਂਗਰਸ ਦੀ ਕੌਂਸਲ ਅੱਜ ਆਮ ਆਦਮੀ ਪਾਰਟੀ ਦੀ ਹੋ ਗਈ ਹੈ। ਅੱਜ ਸਵੇਰ ਤੋਂ ਹੀ ਇਹ ਚਰਚਾਵਾਂ ਸਨ ਕਿ ਕੌਂਸਲ ਪ੍ਰਧਾਨ ਤੇ ਉਨ੍ਹਾਂ ਦੇ ਸਾਥੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਪਰ ਦੇਰ ਸ਼ਾਮ ਖ਼ਬਰ ਸਾਹਮਣੇ ਆਉਣ ਮਗਰੋਂ ਸਿਆਸੀ ਗਲਿਆਰਿਆਂ ਵਿੱਚ ਨਵੀਂ ਚੁੰਝ ਚਰਚਾ ਛਿੜ ਗਈ ਹੈ।
ਇਹ ਵੀ ਪੜ੍ਹੋ : Chandigarh News: ਚੰਡੀਗੜ੍ਹ ਦੇ ਐਸਐਸਪੀ ਦੀ ਨਿਯੁਕਤੀ ਨੂੰ ਲੈ ਕੇ CM ਭਗਵੰਤ ਮਾਨ ਨੇ ਰਾਜਪਾਲ ਨੂੰ ਲਿਖੀ ਚਿੱਠੀ
ਜਿਹੜੇ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਉਨ੍ਹਾਂ ਵਿੱਚ ਨਗਰ ਕੌਂਸਲ ਪ੍ਰਧਾਨ ਹਰਜੀਤ ਸਿੰਘ ਜੀਤਾ ਵਾਰਡ ਨੰਬਰ 9, ਕੌਂਸਲਰ ਦਲਜੀਤ ਸਿੰਘ ਕੈਂਥ ਵਾਰਡ ਨੰਬਰ 6, ਕੌਂਸਲਰ ਪਰਮਵੀਰ ਸਿੰਘ ਰਾਣਾ ਵਾਰਡ ਨੰਬਰ-8, ਕੌਂਸਲਰ ਬਿਕਰਮਜੀਤ ਸਿੰਘ ਵਾਰਡ ਨੰਬਰ 10, ਕੌਂਸਲਰ ਬਲਵੀਰ ਕੌਰ ਵਾਰਡ ਨੰਬਰ-11, ਕੌਂਸਲਰ ਰੀਟਾ ਵਾਰਡ ਨੰਬਰ 12, ਕੌਂਸਲਰ ਮਨਪ੍ਰੀਤ ਕੌਰ ਅਰੋੜਾ ਵਾਰਡ ਨੰਬਰ 3, ਕੌਂਸਲਰ ਪ੍ਰਵੀਨ ਕੌਂਸਲ ਵਾਰਡ ਨੰਬਰ 5, ਕੌਂਸਲਰ ਗੁਰਪ੍ਰੀਤ ਕੌਰ ਵਾਰਡ ਨੰਬਰ 7 ਸ਼ਾਮਲ ਹੋਏ ਹਨ।
ਇਹ ਵੀ ਪੜ੍ਹੋ : Sidhu Moosewala case: ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁੱਖ ਮੁਲਜ਼ਮ ਸਚਿਨ ਬਿਸ਼ਨੋਈ ਨੇ ਕੀਤਾ ਵੱਡਾ ਖੁਲਾਸਾ
ਸ੍ਰੀ ਅਨੰਦਪੁਰ ਸਾਹਿਬ ਬਿਮਲ ਸ਼ਰਮਾ