Punjab News: ਕਿਸਾਨਾਂ ਦੇ ਧਰਨੇ ਨੂੰ ਲੈ ਕੇ `ਆਪ` ਆਗੂ ਮਾਲਵਿੰਦਰ ਕੰਗ ਦਾ ਵੱਡਾ ਬਿਆਨ, ਕਿਹਾ ਕੇਂਦਰ ਖ਼ਿਲਾਫ਼ ਹੈ ਮੁਜ਼ਾਹਰਾ
Punjab News: ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਦਾ ਵੱਡਾ ਬਿਆਨ ਸਾਹਮਣੇ ਆ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦਾ ਰੋਸ ਵਿਖਾਵਾ ਕੇਂਦਰ ਸਰਕਾਰ ਖ਼ਿਲਾਫ ਹੈ।
Punjab News: ਪੰਜਾਬ ਤੇ ਹਰਿਆਣਾ ਦੇ 16 ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿੱਚ ਕੀਤੇ ਜਾ ਰਹੇ ਰੋਸ ਵਿਖਾਵੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੰਗ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦਾ ਧਰਨਾ ਆਮ ਆਦਮੀ ਪਾਰਟੀ ਦੀ ਬਜਾਏ ਕੇਂਦਰ ਸਰਕਾਰ ਖ਼ਿਲਾਫ਼ ਹੈ।
ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਜਥੇਬੰਦੀਆਂ ਵਿੱਚ ਕੇਂਦਰ ਸਰਕਾਰ ਖਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕੇਂਦਰ ਸਰਕਾਰ ਕਿਸਾਨਾਂ ਨਾਲ ਕੀਤੇ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ, ਜਿਸ ਕਾਰਨ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ।
ਪੰਜਾਬ ਅਤੇ ਹਰਿਆਣਾ ਦੀਆਂ ਕੁੱਲ 16 ਕਿਸਾਨ ਜੱਥੇਬੰਦੀਆਂ ਵੱਲੋਂ ਅੱਜ ਯਾਨੀ ਮੰਗਲਵਾਰ ਨੂੰ ਚੰਡੀਗੜ੍ਹ ਦਾ ਘਿਰਾਓ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨ ਜੱਥੇਬੰਦੀਆਂ ਵੱਲੋਂ ਟ੍ਰੈਕਟਰ ਟਰਾਲੀਆਂ ਲੈ ਕੇ ਚੰਡੀਗੜ੍ਹ ਵੱਲ ਕੂਚ ਕੀਤਾ ਜਾਵੇਗਾ। ਬੀਤੇ ਦਿਨੀਂ ਸੰਗਰੂਰ ਦੇ ਲੌਂਗੋਵਾਲ ਵਿਖੇ ਇੱਕ ਮੰਦਭਾਗੀ ਘਟਨਾ ਵਾਪਰੀ ਜਦੋਂ ਕਿਸਾਨਾਂ ਤੇ ਪੁਲਿਸ ਵਿਚਾਲੇ ਇੱਕ ਝੜਪ ਹੋਈ ਅਤੇ ਇਸ ਦੌਰਾਨ ਇੱਕ ਕਿਸਾਨ ਟਰਾਲੀ ਦੇ ਟਾਇਰ ਥੱਲੇ ਆ ਗਿਆ ਅਤੇ ਸਈਦ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ : Farmers Protest Today Live Updates: ਕਿਸਾਨਾਂ ਨੇ ਲੌਂਗੋਵਾਲ 'ਚ ਲਗਾਇਆ ਪੱਕਾ ਧਰਨਾ, ਚੰਡੀਗੜ੍ਹ ਵੱਲ ਕੂਚ ਕਰਨ ਦਾ ਵੀ ਦਿੱਤਾ ਹੋਇਆ ਹੈ ਧਰਨਾ
ਮ੍ਰਿਤਕ ਕਿਸਾਨ ਦੀ ਪਛਾਣ ਪ੍ਰੀਤਮ ਸਿੰਘ ਮੰਡੇਰ ਕਲਾ ਵਜੋਂ ਹੋਈ ਹੈ ਅਤੇ ਉਸਦੀ ਮੌਤ ਤੋਂ ਬਾਅਦ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਿਸਾਨਾਂ ਵੱਲੋਂ ਪੁਲਿਸ 'ਤੇ ਦੋਸ਼ ਲਗਾਇਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਮਾਰੇ ਗਏ ਧੱਕੇ ਕਰਕੇ ਪ੍ਰੀਤਮ ਸਿੰਘ ਟਰਾਲੀ ਦੇ ਥੱਲੇ ਆ ਗਿਆ ਸੀ।
ਦੱਸ ਦਈਏ ਕਿ ਕਿਸਾਨਾਂ ਵੱਲੋਂ ਹੜ੍ਹਾਂ ਦਾ ਮੁਆਵਜ਼ਾ, MSP ਤੇ ਮੁਆਵਜ਼ੇ ਸਣੇ ਹੋਰ ਵੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਕੇਂਦਰ ਤੋਂ ਵੀ ਵਿਸ਼ੇਸ ਪੈਕੇਜ ਦੀ ਮੰਗ ਕੀਤੀ ਜਾ ਰਹੀ ਹੈ। ਬੀਤੇ ਦਿਨੀਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪੰਜਾਬ ਪੁਲਿਸ ਵੱਲੋਂ ਕੁਝ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਮਿਲੀ ਜਾਣਕਾਰੀ ਦੇ ਮੁਤਾਬਕ ਤਕਰੀਬਨ 24 ਕਿਸਾਨ ਲੀਡਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ।
ਇਹ ਵੀ ਪੜ੍ਹੋ : Abohar News: ਇਨਸਾਨੀਅਤ ਸ਼ਰਮਸਾਰ! ਸ਼ਮਸ਼ਾਨ ਘਾਟ ਦੇ ਨੇੜੇ ਡਿਸਪੋਜਲ 'ਚੋਂ ਇੱਕ ਭਰੂਣ ਬਰਾਮਦ