AAP Sushil kumar Rinku Interview ahead of Jalandhar bypoll election 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਾ ਹੈ। ਸਾਰੀਆਂ ਸਿਆਸੀ ਪਾਰਟੀਆਂ ਨੇ ਲਗਭਗ ਆਪਣੇ-ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਰਾਜਨੀਤਿਕ ਪਾਰਟੀਆਂ ਵੱਲੋਂ ਵੱਕਾਰੀ ਸੀਟ ਲਈ ਸਿਆਸੀ ਜੋੜਤੋੜ ਕੀਤੇ ਜਾ ਰਹੇ ਹਨ। ਕਾਬਿਲੇਗੌਰ ਹੈ ਕਿ ਸੁਸ਼ੀਲ ਕੁਮਾਰ ਰਿੰਕੂ ਬੀਤੇ ਦਿਨੀਂ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ।


COMMERCIAL BREAK
SCROLL TO CONTINUE READING

ਇਸ ਮਗਰੋਂ ਸੱਤਾਧਾਰੀ ਪਾਰਟੀ ਨੇ ਉਨ੍ਹਾਂ ਨੇ ਆਪਣਾ ਉਮੀਦਵਾਰ ਐਲਾਨ ਦਿੱਤਾ ਸੀ। ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਕਾਗਜ਼ ਦਾਖ਼ਲ ਕਰਵਾਏ। ਇਸ ਤੋਂ ਪਹਿਲਾਂ ਜ਼ੀ ਮੀਡੀਆ ਦੇ ਪ੍ਰਤੀਨਿਧ ਅਨਮੋਲ ਗੁਲਾਟੀ ਨਾਲ ਖਾਸ ਤੌਰ 'ਤੇ ਗੱਲਬਾਤ ਕਰਦੇ ਹੋਏ ਸੁਸ਼ੀਲ ਰਿੰਕੂ ਨੇ ਅਗਲੀ ਰੂਪ-ਰੇਖਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਹੈ। ਇਸ ਦੌਰਾਨ ਸੁਸ਼ੀਲ ਰਿੰਕੂ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਦੀ ਕਾਰਗੁਜ਼ਾਰੀ ਕਾਫੀ ਵਧੀਆ ਰਹੀ ਹੈ। ਕੁਝ ਸਮੇਂ ਤੋਂ ਉਨ੍ਹਾਂ ਦਾ 'ਆਪ' ਨੂੰ ਲੈ ਕੇ ਨਜ਼ਰੀਆ ਹਾਂਪੱਖੀ ਹੋ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ 'ਆਪ' ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਲਿਆ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਬਿਜਲੀ ਮੁਫ਼ਤ ਕਰ ਦਿੱਤੀ ਹੈ।


ਮੁਹੱਲਾ ਕਲੀਨਿਕ ਖੋਲ੍ਹ ਕੇ ਸਿਹਤ ਖੇਤਰ ਵਿੱਚ ਵੱਡਾ ਵਿਕਾਸ ਕੀਤਾ ਹੈ ਤੇ ਸਿੱਖਿਆ ਵਿੱਚ ਵੀ ਕਾਫੀ ਕੰਮ ਕੀਤੇ ਹਨ। ਹੁਣ ਆਮ ਆਦਮੀ ਪਾਰਟੀ ਕੋਲ ਬਹੁਤ ਸ਼ਾਨਦਾਰ ਰਿਪੋਰਟ ਕਾਰਡ ਹੈ। ਜਲੰਧਰ ਦੇ ਲੋਕਾਂ ਦੀ ਬਹੁਤ ਸਾਰੀਆਂ ਲੋੜਾਂ ਹਨ ਜਿਨ੍ਹਾਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਕਾਂਗਰਸ ਦਾ ਅੰਦਰੂਨੀ ਕਾਟੋ-ਕਲੇਸ਼ ਜੱਗ-ਜ਼ਾਹਿਰ ਹੈ। ਸਾਰੇ ਲੀਡਰਾਂ ਦੀ ਆਪਣੀ-ਆਪਣੀ ਦਿਲਚਸਪੀ ਹੈ। ਉਨ੍ਹਾਂ ਨੇ ਕਿਹਾ ਕਿ ਜਲੰਧਰ ਸਨਅਤ ਤੇ ਹੋਰ ਕਈ ਲੋੜਾਂ ਹਨ ਜਿਨ੍ਹਾਂ ਨੂੰ ਪਿਛਲੇ ਸਮੇਂ ਦੌਰਾਨ ਪੂਰਾ ਨਹੀਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜਲੰਧਰ ਵਿੱਚ ਟ੍ਰੈਫਿਕ ਦੀ ਸਮੱਸਿਆ ਬਹੁਤ ਵੱਡੀ ਹੈ, ਜਿਸ ਵਿੱਚ ਸੁਧਾਰ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਉਹ ਲੋਕਾਂ ਦੀ ਗੱਲ ਸਰਕਾਰ ਤੱਕ ਪਹੁੰਚਾਉਣ ਤੇ ਸਰਕਾਰ ਦੇ ਨਜ਼ਰੀਏ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਤੱਤਪਰ ਰਹਿਣਗੇ।


ਇਹ ਵੀ ਪੜ੍ਹੋ : Amritsar News: ਅੰਮ੍ਰਿਤਸਰ 'ਚ BJP ਆਗੂ ਬਲਵਿੰਦਰ ਗਿੱਲ 'ਤੇ ਫਾਇਰਿੰਗ, ਜਬਾੜੇ 'ਚ ਲੱਗੀ ਗੋਲੀ


ਗੌਰਤਲਬ ਹੈ ਕਿ ਕਾਂਗਰਸ ਨੇ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਐਲਾਨਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵੱਲੋਂ ਸੁਖਵਿੰਦਰ ਕੁਮਾਰ ਨੂੰ ਉਮੀਦਵਾਰ ਬਣਾਇਆ ਗਿਆ। ਇਸ ਤੋਂ ਇਲਾਵਾ ਭਾਜਪਾ ਵੱਲੋਂ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਉਮੀਦਵਾਰ ਉਤਾਰਿਆ ਗਿਆ ਹੈ। ਸਾਰੇ ਉਮੀਦਵਾਰ ਵੱਕਾਰ ਦਾ ਸਵਾਲ ਬਣੀ ਸੀਟ ਲਈ ਜ਼ੋਰ-ਸ਼ੋਰ ਨਾਲ ਪ੍ਰਚਾਰ ਵਿੱਚ ਲੱਗੀਆਂ ਹਨ।


ਇਹ ਵੀ ਪੜ੍ਹੋ : Film Jodi's New Song: ਦਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਦੀ ਨਵੀਂ ਫ਼ਿਲਮ 'ਜੋੜੀ' ਦਾ ਪਹਿਲਾ ਗੀਤ ਹੋਇਆ ਰਿਲੀਜ਼! ਵੇਖੋ ਵੀਡੀਓ


ਅਨਮੋਲ ਗੁਲਾਟੀ ਦੀ ਰਿਪੋਰਟ


AAP Sushil kumar Rinku Interview ahead of Jalandhar bypoll election 2023: