ਖੇਤੀ ਆਰਡੀਨੈਂਸ : ਕੈਪਟਨ ਨੇ PM ਮੋਦੀ ਨੂੰ ਲਿਖੀ ਚਿੱਠੀ, ਕੀਤੀ ਇਹ ਅਪੀਲ

ਉਨ੍ਹਾਂ ਕਿਹਾ ਹੈ ਕਿ ਐਮ.ਐਸ.ਪੀ. ਨੂੰ ਕਿਸਾਨਾਂ ਦਾ ਕਾਨੂੰਨੀ ਹੱਕ ਬਣਾਇਆ ਜਾਵੇ।

ਖੇਤੀ ਆਰਡੀਨੈਂਸ : ਕੈਪਟਨ ਨੇ PM ਮੋਦੀ ਨੂੰ ਲਿਖੀ ਚਿੱਠੀ, ਕੀਤੀ ਇਹ ਅਪੀਲ
ਫਾਈਲ ਫੋਟੋ

ਚੰਡੀਗੜ੍ਹ: ਖੇਤੀ ਆਰਡੀਨੈਂਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ।  ਉਹਨਾਂ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਪਾਰਲੀਮੈਂਟ 'ਚ ਖੇਤੀ ਆਰਡੀਨੈਂਸ ਨੂੰ ਨਾ ਵਧਾਉਣ, ਕਿਉਂਕਿ ਇਹ ਕਿਸਾਨਾਂ ਦੇ ਹਿੱਤਾਂ ਲਈ ਨਹੀਂ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਐਮ.ਐਸ.ਪੀ. ਨੂੰ ਕਿਸਾਨਾਂ ਦਾ ਕਾਨੂੰਨੀ ਹੱਕ ਬਣਾਇਆ ਜਾਵੇ।

ਉਹਨਾਂ ਆਪਣੇ ਟਵਿਟਰ ਅਕਾਊਂਟ 'ਤੇ ਟਵੀਟ ਕਰ ਲਿਖਿਆ ਹੈ ਕਿ ''ਮੈਂ, ਮਾਣਯੋਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਨੂੰ ਚਿੱਠੀ ਲਿਖ ਕੇ 5 ਜੂਨ 2020 ਨੂੰ ਭਾਰਤ ਸਰਕਾਰ ਵੱਲੋਂ ਜਾਰੀ ਕੀਤੇ ਖੇਤੀਬਾੜੀ ਨਾਲ ਸਬੰਧਿਤ ਸਾਰੇ ਆੱਰਡੀਨੈਂਸਾਂ ਦੀ ਸਮੀਖਿਆ ਕਰਨ ਲਈ ਕਿਹਾ ਹੈ ਕਿਉਂਕਿ ਇਹ ਸਾਡੇ ਕਿਸਾਨਾਂ ਤੇ ਖੇਤੀਬਾੜੀ ਲਈ ਢੁੱਕਵੇਂ ਨਹੀਂ ਹਨ। ਦੇਸ਼ ਦੇ ਅਨਾਜ ਦੀ ਸੁਰੱਖਿਆ ਲਈ ਪੰਜਾਬ ਦੇ ਕਿਸਾਨਾਂ ਨੇ ਹਮੇਸ਼ਾ ਅੱਗੇ ਹੋ ਕੇ ਆਪਣਾ ਫਰਜ਼ ਨਿਭਾਇਆ ਹੈ। ਐਮਐਸਪੀ ਨੂੰ ਜਾਰੀ ਰੱਖਣਾ ਜ਼ਰੂਰੀ ਹੈ ਤੇ ਇਹ ਕਾਨੂੰਨੀ ਹੱਕ ਹੋਣਾ ਚਾਹੀਦਾ ਹੈ।"

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ 3 ਆਰਡੀਨੈਸ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵੱਲੋਂ ਲਗਾਤਰ ਕੇਂਦਰ ਸਰਕਾਰ ਖਿਲਾਫ ਹੱਲਾ-ਬੋਲਿਆ ਜਾ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਕਿਸਾਨ ਜਥੇਬੰਦੀਆਂ ਆਪਣੇ-ਆਪਣੇ ਜਿਲ੍ਹੇ 'ਚ ਧਰਨੇ ਪ੍ਰਦਰਸ਼ਨ ਕਰ ਰਹੀਆਂ ਹਨ ਤੇ ਕਿਸਾਨ ਵਿਰੋਧੀ ਇਹਨਾਂ ਆਰਡੀਨੈਂਸ ਨੂੰ ਰੱਦ ਕਰਨ ਦੀ ਮੰਗ ਕਰ ਰਹੀਆਂ ਹਨ। 

ਅਜਿਹੇ 'ਚ ਭਾਰਤੀ ਕਿਸਾਨ ਯੂਨੀਅਨ ਨੇ ਵੱਡਾ ਐਲਾਨ ਕੀਤਾ ਹੈ ਕਿ 15 ਸਤੰਬਰ ਨੂੰ ਸੂਬੇ ਭਰ 'ਚ ਨੈਸ਼ਨਲ ਹਾਈਵੇਅ ਬੰਦ ਕੀਤੇ ਜਾਣਗੇ। ਉਹਨਾਂ ਜਾਣਕਾਰੀ ਦਿੱਤੀ ਕਿ 15 ਸਤੰਬਰ ਨੂੰ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਹਾਈਵੇਅ ਬੰਦ ਕੀਤੇ ਜਾਣਗੇ। 

Watch Live Tv-