ਇਸ ਦੇਸ਼ ਵਿੱਚ ਫਸੇ 20 ਹਜ਼ਾਰ ਪੰਜਾਬੀਆਂ ਦੇ ਲਈ ਸੁਖਬੀਰ ਬਾਦਲ ਨੇ ਵਿਦੇਸ਼ ਮੰਤਰੀ ਤੋਂ ਮੰਗੀ ਮਦਦ
Advertisement

ਇਸ ਦੇਸ਼ ਵਿੱਚ ਫਸੇ 20 ਹਜ਼ਾਰ ਪੰਜਾਬੀਆਂ ਦੇ ਲਈ ਸੁਖਬੀਰ ਬਾਦਲ ਨੇ ਵਿਦੇਸ਼ ਮੰਤਰੀ ਤੋਂ ਮੰਗੀ ਮਦਦ

ਸੁਖਬੀਰ ਸਿੰਘ ਬਾਦਲ  ਨੇ ਐਸ ਜੈਸ਼ੰਕਰ ਤੋਂ ਪੰਜਾਬੀਆਂ ਨੂੰ ਵਾਪਸ ਲਿਆਉਣ ਦੇ ਲਈ ਮੰਗੀ ਮਦਦ 

ਸੁਖਬੀਰ ਸਿੰਘ ਬਾਦਲ  ਨੇ ਐਸ ਜੈਸ਼ੰਕਰ ਤੋਂ ਪੰਜਾਬੀਆਂ ਨੂੰ ਵਾਪਸ ਲਿਆਉਣ ਦੇ ਲਈ ਮੰਗੀ ਮਦਦ

ਤਪਿਨ ਮਲਹੋਤਰਾ/ਚੰਡੀਗੜ੍ਹ : ਕੋਰੋਨਾ ਮਹਾਂਮਾਰੀ ਦਾ ਅਸਰ ਪੂਰੀ ਦੁਨੀਆ ਦੀ ਨਾ ਸਿਰਫ਼ ਸਿਹਤ 'ਤੇ ਪਿਆ ਹੈ ਬਲਕਿ ਅਰਥਚਾਰਾ ਵੀ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਇਆ ਹੈ,  ਦੁਬਈ ਵਿੱਚ ਕੰਮ ਕਰਨ ਗਏ ਹਜ਼ਾਰਾਂ ਪੰਜਾਬੀਆਂ ਦੀਆਂ ਨੌਕਰੀਆਂ ਚੱਲੀ ਗਈ ਹੈ,ਸਿਰਫ਼ ਇਨ੍ਹਾਂ ਹੀ ਇਹ ਲੋਕ ਭਾਰਤ ਵਾਪਸ ਆਉਣਾ ਚਾਉਂਦੇ ਨੇ ਪਰ ਇਨ੍ਹਾਂ ਦੇ ਪਾਸਪੋਰਟ ਦੁਬਈ ਦੀਆਂ ਕੰਪਨੀਆਂ ਨਹੀਂ ਦੇ ਰਹੀਆਂ ਨੇ, ਇਸ ਤਰ੍ਹਾਂ ਇਨ੍ਹਾਂ ਲੋਕਾਂ ਨੂੰ ਦੋਹਰੀ ਪਰੇਸ਼ਾਨੀ ਤੋਂ ਗੁਜ਼ਰਨਾ ਪੈ ਰਿਹਾ ਹੈ, ਤਕਰੀਬਨ 20 ਹਜ਼ਾਰ ਪੰਜਾਬੀ ਦੁਬਈ ਵਿੱਚ ਫਸੇ ਹੋਏ ਨੇ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ  ਬਾਦਲ ਨੇ ਇਨ੍ਹਾਂ ਪੰਜਾਬੀਆਂ ਨੂੰ ਵਾਪਸ ਲਿਆਉਣ ਦੇ ਲਈ ਵਿਦੇਸ਼ ਮੰਤਰੀ ਡਾ ਐਸ ਜੈਸ਼ੰਕਰ ਨੂੰ ਅਪੀਲ ਕੀਤੀ ਹੈ 

ਸੁਖਬੀਰ ਬਾਦਲ ਦੀ ਵਿਦੇਸ਼ ਮੰਤਰੀ ਤੋਂ ਮੰਗ

  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਦੁਬਈ ਵਿਚਲੇ ਭਾਰਤੀ ਦੂਤਾਵਾਸ ਨੂੰ ਹਦਾਇਤ ਕਰਨ ਕਿ ਸੰਯੁਕਤ ਅਰਬ ਅਮੀਰਾਤ ਵਿਚ ਬਿਨਾਂ ਪਾਸਪੋਰਟ ਤੋਂ ਫਸੇ ਕਰੀਬ 20000 ਪੰਜਾਬੀ ਵਰਕਰਾਂ ਦੀ ਮਦਦ ਕੀਤੀ ਜਾਵੇ ਤੇ ਉਹਨਾਂ ਨੂੰ ਵਾਪਸ ਭਾਰਤ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਤਕਰੀਬਨ 20000 ਪੰਜਾਬੀ ਦੁਬਈ ਵਿਚ  ਵੱਖ ਵੱਖ ਪ੍ਰਾਈਵੇਟ ਕੰਪਨੀਆਂ ਵੱਲੋਂ ਕੱਢ ਦਿੱਤੇ ਗਏ ਹਨ, ਉਨ੍ਹਾਂ ਕਿਹਾ ਕਿ ਇਹ ਸਾਰੇ ਲੋਕ ਭਾਰਤ ਪਰਤਣਾ ਚਾਹੁੰਦੇ ਹਨ ਪਰ ਅਜਿਹਾ ਨਹੀਂ ਕਰ ਸਕਦੇ ਕਿਉਂਕਿ ਉਹਨਾਂ ਦੇ ਪਾਸਪੋਰਟ ਉਨ੍ਹਾਂ ਦੇ ਮਾਲਕਾਂ ਨੇ ਜ਼ਬਤ ਕੀਤੇ ਹੋਏ ਹਨ, ਸੁਖਬੀਰ ਸਿੰਘ ਬਾਦਲ ਨੇ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਦੁਬਈ ਵਿਚਲੇ ਭਾਰਤੀ ਦੂਤਾਵਾਸ ਨੂੰ ਹਦਾਇਤ ਕਰਨ ਕਿ ਉਹ ਅਮੀਰਾਤ ਦੇ ਅਧਿਕਾਰੀਆਂ ਨਾਲ ਇਹ ਮਾਮਲਾ ਉਠਾਉਣ ਤਾਂ ਕਿ ਵਰਕਰਾਂ ਦੇ ਪਾਸਪੋਰਟ ਉਨ੍ਹਾਂ ਨੂੰ ਵਾਪਸ ਮਿਲ ਸਕਣ, ਉਨ੍ਹਾਂ ਕਿਹਾ ਕਿ ਬਹੁਤੇ ਵਰਕਰਾਂ ਨੇ ਭਾਰਤ ਵਾਪਸੀ ਲਈ ਆਨਲਾਈਨ ਅਪਲਾਈ ਵੀ ਕੀਤਾ ਸੀ ਪਰ ਪਾਸਪੋਰਟ ਨਾ ਹੋਣ ਕਾਰਨ ਉਹ ਵਾਪਸ ਨਹੀਂ ਪਰਤ ਸਕੇ, ਉਨ੍ਹਾਂ ਕਿਹਾ ਕਿ ਕਈ ਨੌਜਵਾਨਾਂ ਤੋਂ ਇਹ ਸੁਨੇਹੇ ਮਿਲੇ ਹਨ ਕਿ ਉਹ ਆਪਣੀਆਂ ਹਵਾਈ ਟਿਕਟਾਂ ਦਾ ਖ਼ਰਚ ਦੇਣ ਲਈ ਤਿਆਰ ਹਨ ਤੇ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿਚ ਜ਼ਰੂਰੀ ਆਧਾਰ 'ਤੇ ਦਖਲ ਦਿੱਤਾ ਜਾਵੇ, ਉੱਥੇ ਹੀ ਹਜ਼ਾਰਾਂ ਵਰਕਰ ਅਜਿਹੇ ਹਨ ਜਿੰਨ੍ਹਾਂ ਨੇ ਆਪਣੀਆਂ ਬੱਚਤਾਂ ਖ਼ਰਚ ਕਰ ਲਈਆਂ ਹਨ ਤੇ ਉਹਨਾਂ ਕੋਲ ਵਾਪਸੀ ਦੀ ਟਿਕਟ ਦੇਣ ਜੋਗੇ ਪੈਸੇ ਵੀ ਨਹੀਂ ਬਚੇ, ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਨੂੰ ਰਾਹਤ ਦਿੱਤੀ ਜਾਣੀ ਚਾਹੀਦੀ ਹੈ ਤੇ ਇਨ੍ਹਾਂ ਦੇ ਘਰ ਵਾਪਸ ਲਿਆਉਣ ਲਈ ਸਮੁੰਦਰੀ ਜਹਾਜ਼ ਭੇਜੇ ਜਾ ਸਕਦੇ ਹਨ

ਹੈਲਪ ਲਾਈਨ ਨੰਬਰ ਜਾਰੀ ਕਰਨ ਦੀ ਮੰਗ 

ਸੁਖਬੀਰ ਬਾਦਲ  ਨੇ ਡਾ. ਜੈਸ਼ੰਕਰ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਭਾਰਤੀ ਦੂਤਾਵਾਸ ਨੂੰ ਹਦਾਇਤ ਕਰਨ ਕਿ ਉਨ੍ਹਾਂ ਵਰਕਰਾਂ ਦੀ ਵਿੱਤੀ ਮਦਦ ਕੀਤੀ ਜਾਵੇ ਜਿਨ੍ਹਾਂ ਕੋਲ ਗੁਜ਼ਾਰਾ ਕਰਨ ਲਈ ਕੁੱਝ ਨਹੀਂ ਹੈ ਤੇ ਉਨ੍ਹਾਂ ਕੋਲ ਰੋਟੀ ਖਾਣ ਜੋਗੇ ਵੀ ਪੈਸੇ ਨਹੀਂ ਹਨ,ਸੁਖਬੀਰ ਬਾਦਲ ਨੇ ਵਿਦੇਸ਼ ਮੰਤਰਾਲੇ ਨੂੰ ਹੈਲਪ ਲਾਈਨ ਸਥਾਪਿਤ ਕਰਨ ਦੀ ਵੀ ਅਪੀਲ ਕੀਤੀ ਹੈ, ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਦੂਤਾਵਾਸ ਵਿਚ ਹੈਲਪ ਡੈਸਕ ਖੋਲਿਆਂ ਜਾਵੇ ਤਾਂ ਜੋ ਵਰਕਰਾਂ ਨੂੰ ਉਨ੍ਹਾਂ ਦੇ ਮਾਲਕਾਂ ਤੋਂ ਪਾਸਪੋਰਟ ਵਾਪਸ ਦਿਵਾਉਣ ਲਈ ਮਦਦ ਮਿਲ ਸਕੇ,ਸਿਰਫ਼ ਇਨ੍ਹਾਂ ਹੀ ਨਹੀਂ ਸੁਖਬੀਰ ਬਾਦਲ ਨੇ ਕਿਹਾ ਕਿ ਅਜਿਹੀ ਸ਼ਿਕਾਇਤਾਂ ਵੀ ਮਿਲ ਰਹੀਆਂ ਹਨ ਕਿ ਕਈ ਕੰਪਨੀਆਂ ਨੇ ਕਈ ਮਹੀਨਿਆਂ ਤੋਂ ਵਰਕਰਾਂ ਨੂੰ ਤਨਖ਼ਾਹਾਂ ਨਹੀਂ ਦਿੱਤੀਆਂ ਤੇ ਕਿਹਾ ਕਿ ਇਹ ਮਾਮਲਾ ਦੂਤਾਵਾਸ ਵੱਲੋਂ ਸੰਯੁਕਤ ਅਰਬ ਅਮੀਰਾਤ ਦੇ ਅਧਿਕਾਰੀਆਂ ਕੋਲ ਚੁੱਕਿਆ ਜਾਵੇ 

 

 

 

Trending news