Shiromani Akali Dal: ਸੁਖਬੀਰ ਬਾਦਲ ਦਾ ਐਲਾਨ; ਸ਼੍ਰੋਮਣੀ ਅਕਾਲੀ ਦਲ ਲੜੇਗਾ ਹਰਿਆਣਾ ਗੁਰਦੁਆਰਾ ਚੋਣ
Shiromani Akali Dal: ਸ਼ਨਿੱਚਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ। ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਵੱਖ-ਵੱਖ ਮੁੱਦਿਆਂ ਉਤੇ ਬਾਰੀਕੀ ਨਾਲ ਚਰਚਾ ਕੀਤੀ ਗਈ।
Shiromani Akali Dal: ਸ਼ਨਿੱਚਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ। ਇਹ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਵੱਖ-ਵੱਖ ਮੁੱਦਿਆਂ ਉਤੇ ਚਰਚਾ ਕੀਤੀ।
ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਲਈ ਮੁਆਵਜ਼ਾ ਦਿਵਾਉਣ ਲਈ ਅਕਾਲੀ ਦਲ ਅਗਲੇ ਮਹੀਨੇ ਸੂਬਾ ਪੱਧਰੀ ਸੰਘਰਸ਼ ਵਿੱਢੇਗਾ ਤੇ ਮੁਆਵਜ਼ਾ ਨਾ ਮਿਲਣ ਤੱਕ ਇਹ ਸੰਘਰਸ਼ ਜਾਰੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਲਈ ਪ੍ਰਤੀ ਏਕੜ 50 ਹਜ਼ਾਰ ਰੁਪਏ ਦਿੱਤੇ ਜਾਣਗੇ। ਇਸ ਮੌਕੇ ਉਨ੍ਹਾਂ ਨੇ ਕਿਹਾ ਸ਼੍ਰੋਮਣੀ ਪ੍ਰਬੰਧਕ ਕਮੇਟੀ ਨੇ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਹੈ।
ਉਨ੍ਹਾਂ ਨੇ ਕਿਹਾ ਕਿ ਸਿੱਖ ਪੰਥ ਨੂੰ ਕਮਜ਼ੋਰ ਕਰਨ ਲਈ ਕੰਮ ਹੋ ਰਿਹਾ ਹੈ। ਐਸਜੀਪੀਸੀ ਨੂੰ ਵੰਡਣ ਦਾ ਕੰਮ ਕੀਤਾ ਗਿਆ। 100 ਸਾਲ ਪੁਰਾਣੀ ਕਮੇਟੀ ਨੂੰ ਕਮਜ਼ੋਰ ਕੀਤਾ ਗਿਆ। ਇਸ ਸਬੰਧੀ ਸੁਪਰੀਮ ਕੋਰਟ ਦਾ ਫ਼ੈਸਲਾ ਆਇਆ ਸੀ ਉਹ ਗਲਤ ਸੀ। ਸਿੱਖ ਧਰਮ ਵਿੱਚ ਲੋਕਤੰਤਰ ਦੇ ਨਾਲ ਕੰਮ ਚੱਲ ਰਹੇ ਹਨ।
ਇਹ ਵੀ ਪੜ੍ਹੋ : Punjab News: ਸਰਬ ਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਮਾਨ ਸਰਕਾਰ ਦੇਵੇਗੀ ਲੱਖਾਂ ਰੁਪਏ ਦੀ ਰਾਸ਼ੀ
ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜੇਗਾ ਤੇ ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਆਧੁਨਿਕ ਮਹੰਤਾਂ ਦੇ ਕਬਜ਼ੇ ਵਿਚੋਂ ਛੁਡਵਾਉਣ ਲਈ ਇਕਜੁੱਟ ਹੋਣ। ਉਨ੍ਹਾਂ ਨੇ ਕਿਹਾ ਕਿ ਪਾਰਟੀ ਆਪਣੇ ਚੋਣ ਨਿਸ਼ਾਨ ਉਤੇ ਹੀ ਇਹ ਚੋਣਾਂ ਲੜੇਗੀ।
ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਸਾਰਾ ਧਿਆਨ ਹਰਿਆਣਾ ਵਿਚ ਸਿੱਖਾਂ ਨੂੰ ਆਪਣੀ ਗੁਰਦੁਆਰਾ ਕਮੇਟੀ ਦੇਣ ਦਾ ਅਧਿਕਾਰ ਦੇਣਾ ਹੈ ਤੇ ਮੌਜੂਦਾ ਕਮੇਟੀ ਨੂੰ ਮੌਜੂਦਾ ਪ੍ਰਬੰਧਕਾਂ ਤੋਂ ਮੁਕਤ ਕਰਵਾਉਣਾ ਹੈ ਜੋ ਸਾਰੇ ਸਿਧਾਂਤਾਂ ਤੇ ਨਿਯਮਾਂ ਖਿਲਾਫ਼ ਅਧਿਕਾਰਤ ਮੀਟਿੰਗਾਂ ਵਿੱਚ ਭੱਦੀ ਸ਼ਬਦਾਵਲੀ ’ਤੇ ਉੱਤਰ ਆਉਂਦੇ ਹਨ। ਉਨ੍ਹਾਂ ਨੇ ਹਰਿਆਣਾ ਵਿੱਚ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਆਪਣੀਆਂ ਵੋਟਾਂ ਬਣਵਾਉਣ ਤਾਂ ਜੋ ਸੂਬੇ ਵਿੱਚ ਆਉਂਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿੱਚ ਪੰਥ ਦਾ ਮਾਣ ਸਤਿਕਾਰ ਬਹਾਲ ਕੀਤਾ ਜਾ ਸਕੇ।
ਹਰਿਆਣਾ ਵਿੱਚ ਮਹੰਤ ਇਕੱਠੇ ਕੀਤੇ ਗਏ ਤੇ ਨਾਮਜ਼ਦ ਕਰਕੇ ਆਪਣਾ ਪ੍ਰਧਾਨ ਬਣਾ ਦਿੱਤਾ ਗਿਆ। ਐਸਜੀਪੀਸੀ ਅੰਦਰ ਕਦੇ ਕੋਈ ਵੀ ਲੜਾਈ ਨਹੀਂ ਹੋਈ। ਹਰਿਆਣਾ ਦੇ ਅੰਦਰ 1 ਸਤੰਬਰ ਤੋਂ ਗੁਰਦੁਆਰਾ ਦੀ ਵੋਟ ਬਣਵਾਉਣ ਦਾ ਕੰਮ ਸ਼ੁਰੂ ਹੋ ਰਿਹਾ ਹੈ। ਇਸ ਲਈ ਹਰਿਆਣਾ ਦੇ ਸਿੱਖ ਆਪਣੀ ਵੋਟ ਬਣਾਉਣ ਦਾ ਕੰਮ ਕਰਕੇ ਅਤੇ ਆਪਣੇ ਗੁਰਦੁਆਰੇ ਨੂੰ ਆਜ਼ਾਦ ਰੱਖਣ ਦਾ ਕੰਮ ਕਰਨ, ਜਿਸ ਨਾਲ ਬੁਰੇ ਲੋਕਾਂ ਨੂੰ ਦੂਰ ਰੱਖਿਆ ਜਾ ਸਕੇ। ਅਸੀਂ ਹਰਿਆਣਾ ਵਿੱਚ ਚੋਣਾਂ ਲੜਾਂਗੇ ਤੇ ਗੁਰੂ ਘੜ ਨੂੰ ਅਜ਼ਾਦ ਕਰਵਾਉਣ ਦਾ ਕੰਮ ਕਰਾਂਗੇ।
ਇਹ ਵੀ ਪੜ੍ਹੋ : National Space Day: PM ਨਰਿੰਦਰ ਮੋਦੀ ਦਾ ਐਲਾਨ- ਹੁਣ ਹਰ ਸਾਲ 23 ਅਗਸਤ ਨੂੰ ਮਨਾਇਆ ਜਾਵੇਗਾ 'ਰਾਸ਼ਟਰੀ ਪੁਲਾੜ ਦਿਵਸ'