ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜੀ ’ਤੇ ਅੱਜ ਹੋਵੇਗੀ ਸੁਣਵਾਈ
Advertisement

ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜੀ ’ਤੇ ਅੱਜ ਹੋਵੇਗੀ ਸੁਣਵਾਈ

ਅਕਾਲੀ ਆਗੂ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਜ਼ਮਾਨਤ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ।

ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜੀ ’ਤੇ ਅੱਜ ਹੋਵੇਗੀ ਸੁਣਵਾਈ

ਚੰਡੀਗੜ੍ਹ: ਅਕਾਲੀ ਆਗੂ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਜ਼ਮਾਨਤ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਮਜੀਠੀਆ ਖਿਲਾਫ ਨਸ਼ੇ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਮੇਂ ਉਹ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹਨ, ਮਾਨਯੋਗ ਹਾਈ ਕੋਰਟ ਦੀ ਡਬਲ ਬੈਂਚ ਸਾਹਮਣੇ ਅੱਜ ਮਜੀਠੀਆ ਦੀ ਸੁਣਵਾਈ ਕਰੇਗੀ।

ਹਾਈ ਕੋਰਟ ਦੇ ਦੋ ਜੱਜ, ਮਜੀਠੀਆ ਦੇ ਕੇਸ ’ਚ ਕਰ ਚੁੱਕੇ ਹਨ ਕਿਨਾਰਾ
ਪਹਿਲੇ ਦੋ ਜੱਜਾਂ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਚੁੱਕੇ ਹਨ। ਮਜੀਠੀਆ 24 ਫਰਵਰੀ ਤੋਂ ਜੇਲ੍ਹ ਵਿੱਚ ਹਨ। ਪਿਛਲੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਮਜੀਠੀਆ ਦੇ ਵਕੀਲਾਂ ਵੱਲੋਂ ਸੀਨੀਅਰ ਵਕੀਲ ਦੇ ਆਉਣ ਅਤੇ ਦਸਤਾਵੇਜ਼ ਪੇਸ਼ ਕਰਨ ਲਈ ਸਮਾਂ ਮੰਗਿਆ ਸੀ। ਜਿਸ ਤੋਂ ਬਾਅਦ ਹਾਈ ਕੋਰਟ ਦੁਆਰਾ ਅਗਲੀ ਸੁਣਵਾਈ 29 ਜੁਲਾਈ ਲਈ ਤੈਅ ਕਰ ਦਿੱਤੀ ਗਈ ਸੀ।

 

ਸੁਪਰੀਮ ਕੋਰਟ ਨੇ ਪੈਰਵਾਈ ਲਈ ਵਾਪਸ ਹਾਈ ਕੋਰਟ ਭੇਜਿਆ ਮਾਮਲਾ
ਦੱਸ ਦੇਈਏ ਕਿ ਅਕਾਲੀ ਆਗੂ ਮਜੀਠੀਆ ਨੇ ਇਸ ਸਾਲ ਫਰਵਰੀ ਮਹੀਨੇ ’ਚ ਆਤਮ ਸਮਰਪਣ ਕੀਤਾ ਸੀ। ਕੁਝ ਮਹੀਨੇ ਪਹਿਲਾਂ ਉਹ ਨਸ਼ਿਆਂ ਦੇ ਕੇਸ ਨੂੰ ਖਾਰਜ ਕਰਵਾਉਣ ਲਈ ਸੁਪਰੀਮ ਕੋਰਟ ਪਹੁੰਚੇ ਸਨ। ਜਿੱਥੇ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਵਾਪਸ ਹਾਈ ਕੋਰਟ ਜਾਣ ਲਈ ਕਿਹਾ। ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਪਹਿਲਾਂ ਜਸਟਿਸ ਏ.ਜੀ. ਮਸੀਹ ਅਤੇ ਜਸਟਿਸ ਸੰਦੀਪ ਮੌਦਗਿਲ ਦੀ ਬੈਂਚ ਦਾ ਗਠਨ ਕੀਤਾ ਸੀ। ਇਨ੍ਹਾਂ ਵਿੱਚੋਂ ਜਸਟਿਸ ਮਸੀਹ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
ਇਸ ਤੋਂ ਬਾਅਦ ਇਹ ਕੇਸ ਜਸਟਿਸ ਰਾਓ ਅਤੇ ਜਸਟਿਸ ਅਨੂਪ ਚਿਤਕਾਰਾ ਦੀ ਬੈਂਚ ਕੋਲ ਭੇਜ ਦਿੱਤਾ ਗਿਆ। ਹਾਲਾਂਕਿ ਜਸਟਿਸ ਅਨੂਪ ਚਿਤਕਾਰਾ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਮੌਜੂਦਾ ਸਮੇਂ ਦੌਰਾਨ ਜਸਟਿਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ।

 

Trending news