ਅੰਮ੍ਰਿਤਾ ਵੜਿੰਗ ਨੇ 'ਸਿੱਧੂ' ਨੂੰ ਇਸ ਤਰ੍ਹਾਂ ਦਿੱਤੀ ਜਨਮਦਿਨ ਦੀ ਵਧਾਈ, ਲਿਖ ਦਿੱਤੀ ਇਹ ਵੱਡੀ ਗੱਲ, ਚਾਰੇ ਪਾਸੇ ਹੋ ਰਹੇ ਚਰਚੇ

ਅੰਮ੍ਰਿਤਾ ਵੜਿੰਗ ਵੱਲੋਂ ਖਾਸ ਤਰੀਕੇ ਨਾਲ ਸਿੱਧੂ ਨੂੰ ਦਿੱਤੀ ਇਹ ਵਧਾਈ

ਅੰਮ੍ਰਿਤਾ ਵੜਿੰਗ ਨੇ 'ਸਿੱਧੂ' ਨੂੰ ਇਸ ਤਰ੍ਹਾਂ ਦਿੱਤੀ ਜਨਮਦਿਨ ਦੀ ਵਧਾਈ, ਲਿਖ ਦਿੱਤੀ ਇਹ ਵੱਡੀ ਗੱਲ, ਚਾਰੇ ਪਾਸੇ ਹੋ ਰਹੇ ਚਰਚੇ
ਫਾਈਲ ਫੋਟੋ

ਚੰਡੀਗੜ੍ਹ: ਸਿਆਸਤ 'ਚ ਸਰਗਰਮ ਰਹਿਣ ਵਾਲੇ ਤੇ ਆਪਣੀ ਹੀ ਸਰਕਾਰ 'ਤੇ ਤੰਜ ਕਸਣ ਵਾਲੇ ਦਿੱਗਜ ਨੇਤਾ ਨਵਜੋਤ ਸਿੰਘ ਸਿੱਧੂ ਦਾ ਜਨਮ ਦਿਨ ਹੈ। ਇਸ ਮੌਕੇ ਉਨ੍ਹਾਂ ਦੇ ਚਾਹੁਣ ਵਾਲੇ ਸਿੱਧੂ ਨੂੰ ਸ਼ੁਭਕਾਮਨਾਵਾਂ ਦੇ ਰਹੇ ਹਨ। ਇਸ ਦੌਰਾਨ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਵੀ ਉਹਨਾਂ ਨੂੰ ਵਧਾਈ ਦਿੱਤੀ। ਅੰਮ੍ਰਿਤਾ ਵੜਿੰਗ ਵੱਲੋਂ ਖਾਸ ਤਰੀਕੇ ਨਾਲ ਸਿੱਧੂ ਨੂੰ ਦਿੱਤੀ ਇਹ ਵਧਾਈ ਇਸ ਲਈ ਵੀ ਮਾਇਨੇ ਰੱਖਦੀ ਹੈ, ਕਿਉਂਕਿ ਇਸ ਤੋਂ ਕਈ ਤਰ੍ਹਾਂ ਦੇ ਸੰਕੇਤ ਜ਼ਾਹਿਰ ਹੋ ਰਹੇ ਹਨ।

ਅੰਮ੍ਰਿਤਾ ਨੇ ਫੇਸਬੁੱਕ 'ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ "ਬੇਹਿੰਮਤੇ ਨੇ ਜਿਹੜੇ ਬਹਿਕੇ ਸ਼ਿਕਵਾ ਕਰਨ ਮੁਕੱਦਰਾਂ ਦਾ, ਉੱਗਣ ਵਾਲੇ Navjot Singh Sidhu ਵਰਗੇ ਉੱਗ ਪੈਂਦੇ ਨੇ ਸੀਨਾ ਪਾੜਕੇ ਪੱਥਰਾਂ ਦਾ,ਮੰਜ਼ਿਲ ਦੇ ਮੱਥੇ ਦੇ ਉੱਤੇ ਤਖਤੀ ਲਗਦੀ ਓਹਨਾ ਦੀ ਜਿਹੜੇ ਘਰੋਂ ਬਣਾਕੇ ਤੁਰਦੇ ਨਕਸ਼ਾ ਆਪਣੇ ਸਫਰਾਂ ਦਾ" ।

ਬੇਹਿੰਮਤੇ ਨੇ ਜਿਹੜੇ ਬਹਿਕੇ ਸ਼ਿਕਵਾ ਕਰਨ ਮੁਕੱਦਰਾਂ ਦਾ ਉੱਗਣ ਵਾਲੇ Navjot Singh Sidhu ਵਰਗੇ ਉੱਗ ਪੈਂਦੇ ਨੇ ਸੀਨਾ ਪਾੜਕੇ ਪੱਥਰਾਂ...

Posted by Amrita Warring on Monday, 19 October 2020

ਇਸ ਤੋਂ ਪਹਿਲਾਂ ਰਾਜਾ ਵੜਿੰਗ ਅਤੇ ਪਰਗਟ ਸਿੰਘ ਨਵਜੋਤ ਸਿੰਘ ਸਿੱਧੂ ਦੇ ਘਰ ਵਧਾਈ ਦੇਣ ਪਹੁੰਚੇ ਅਤੇ ਉਹਨਾਂ ਨੂੰ ਜਨਮਦਿਨ  ਸ਼ੁਭਕਾਮਨਾਵਾਂ ਦਿੱਤੀਆਂ। ਰਾਜਾ ਵੜਿੰਗ ਪਹਿਲਾਂ ਹੀ ਨਵਜੋਤ ਸਿੰਘ ਸਿੱਧੂ ਦੇ ਹੱਕ ਵੀ ਆਵਾਜ਼ ਬੁਲੰਦ ਕਰ ਚੁੱਕੇ ਨੇ, ਉਨ੍ਹਾਂ ਨੇ ਕਿਹਾ ਸੀ ਕਿ ਸਿੱਧੂ ਨੂੰ ਪਾਰਟੀ ਵਿੱਚ ਸਨਮਾਨ ਮਿਲਣਾ ਚਾਹੀਦਾ ਹੈ ਅਤੇ ਜੇਕਰ ਉਹ ਪਾਰਟੀ ਨੂੰ ਛੱਡ ਦੇ ਨੇ ਤਾਂ ਕਾਂਗਰਸ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ। 

Watch Live TV-