ਅੰਮ੍ਰਿਤਸਰ ਰੇਲ ਹਾਦਸਾ : ਪੀੜਤ ਪਰਿਵਾਰਾਂ ਨੂੰ ਸੂਬਾ ਸਰਕਾਰ ਦੇਵੇਗੀ ਨੌਕਰੀ

 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੰਮ੍ਰਿਤਸਰ ਦੇ ਜੌੜਾ ਫਾਟਕ ਰੇਲ ਹਾਦਸੇ ਵਿੱਚ ਪੀਡ਼ਤ ਪਰਿਵਾਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ.

 ਅੰਮ੍ਰਿਤਸਰ ਰੇਲ ਹਾਦਸਾ : ਪੀੜਤ ਪਰਿਵਾਰਾਂ ਨੂੰ ਸੂਬਾ ਸਰਕਾਰ ਦੇਵੇਗੀ ਨੌਕਰੀ

ਤਪਿਨ ਮਲਹੋਤਰਾ/ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੰਮ੍ਰਿਤਸਰ ਦੇ ਜੌੜਾ ਫਾਟਕ ਰੇਲ ਹਾਦਸੇ ਵਿੱਚ ਪੀਡ਼ਤ ਪਰਿਵਾਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ. ਸਰਕਾਰ ਨੇ 19 ਅਕਤੂਬਰ 2018 ਨੂੰ ਦੁਸਹਿਰੇ ਦੇ ਦਿਨ ਜੌੜਾ ਫਾਟਕ ਰੇਲ ਹਾਦਸੇ ਚ ਮਾਰੇ ਗਏ 34 ਪਰਿਵਾਰਾਂ ਦੇ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਲਈ ਪੱਤਰ ਜਾਰੀ ਕਰ ਦਿੱਤਾ ਹੈ  

ਦੱਸ ਦਈਏ ਕਿ ਪੰਜਾਬ ਸਰਕਾਰ ਦੇ ਵੱਲੋਂ 1 ਮਾਰਚ 2021 ਨੂੰ ਕੈਬਨਿਟ ਬੈਠਕ ਦੇ ਵਿਚ ਇਹ ਪ੍ਰਸਤਾਵ ਪਾਸ ਕੀਤਾ ਗਿਆ ਸੀ ਜਿਸ ਵਿੱਚ ਫ਼ੈਸਲਾ ਲਿਆ ਗਿਆ ਸੀ ਕਿ ਪੀਡ਼ਤ ਪਰਿਵਾਰਾਂ ਦੇ ਇੱਕ-ਇੱਕ ਮੈਂਬਰ ਨੂੰ ਵੱਖ-ਵੱਖ ਯੋਗਤਾ ਦੇ ਮੁਤਾਬਕ ਤਰਸ ਦੇ ਆਧਾਰ 'ਤੇ ਨੌਕਰੀ ਦਿੱਤੀ ਜਾਏਗੀ।  ਹੁਣ ਸਰਕਾਰ ਨੇ  ਪੱਤਰ ਜਾਰੀ ਕਰਕੇ ਇਸ ਤੇ ਫੌਰੀ ਕਾਰਵਾਈ ਕਰਨ ਦੇ ਲਈ ਕਿਹਾ ਹੈ  

ਕਾਬਿਲੇਗੌਰ ਹੈ ਕਿ ਜੌੜਾ ਫਾਟਕ ਉਤੇ ਦਸਹਿਰੇ ਦੇ ਦਿਨ ਹੋਏ ਹਾਦਸੇ ਵਿਚ 59 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਦਰਜਨਾਂ ਹੋਰ ਗੰਭੀਰ ਜ਼ਖ਼ਮੀ ਹੋ ਗਏ ਸਨ ਪੀਡ਼ਤ ਪਰਿਵਾਰ ਲੰਮੇ ਸਮੇਂ ਤੋਂ ਸਰਕਾਰ ਤੋਂ ਨੌਕਰੀ ਦੀ ਮੰਗ ਕਰ ਰਿਹਾ ਸੀ  ਹਾਦਸੇ ਦੇ ਬਾਅਦ ਨਵਜੋਤ ਸਿੰਘ ਸਿੱਧੂ ਨੇ ਵੀ ਪੀਡ਼ਤ ਪਰਿਵਾਰਾਂ ਨੂੰ ਨੌਕਰੀ ਅਤੇ ਆਰਥਿਕ ਸਹਾਇਤਾ ਦੇਣ ਦੀ ਗੱਲ ਕਹੀ ਸੀ ਪਰ ਇਸਦੀ ਜ਼ਿਆਦਾ ਕੁਝ ਨਹੀਂ ਸੀ ਕਰ ਪਾ ਰਹੇ  

ਦੱਸ ਦਈਏ ਕਿ 2018ਚ 19 ਅਕਤੂਬਰ ਚ ਜੌੜਾ ਰੇਲ ਫਾਟਕ ਦੇ ਕੋਲ ਵਿਖੇ  ਮੈਦਾਨ ਵਿਚ ਦਸਹਿਰਾ ਵੇਖਣ ਦੇ ਲਈ ਵੱਡੀ ਗਿਣਤੀ 'ਚ ਲੋਕ ਪਹੁੰਚੇ ਸਨ ਅਤੇ ਕੁਝ ਲੋਕ ਰੇਲਵੇ ਲਾਈਨ 'ਤੇ ਵੀ ਖੜ੍ਹੇ ਸੀ ਇਸ ਦੌਰਾਨ ਤੇਜ਼ ਰਫਤਾਰ ਨਾਲ ਆਈ ਟ੍ਰੇਨ ਨੇ ਲੋਕਾਂ ਨੂੰ ਕੁਚਲ ਦਿੱਤਾ।  ਇਸ ਮੌਕੇ 59 ਲੋਕਾਂ ਦੀ ਮੌਤ ਹੋ ਗਈ ਅਤੇ 140 ਦੇ ਕਰੀਬ ਜ਼ਖ਼ਮੀ ਹੋਏ ਸਨ ਦੱਸ ਦਈਏ ਕਿ ਇਸ ਪ੍ਰੋਗਰਾਮ ਦੀ ਮੁੱਖ ਮਹਿਮਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ ਨਵਜੋਤ ਕੌਰ ਸਿੱਧੂ ਸਨ 

WATCH LIVE TV