ਖੇਤੀ ਕਾਨੂੰਨਾਂ ਦਾ ਭਖਿਆ ਮੁੱਦਾ, ਕੇਜਰੀਵਾਲ ਦਾ ਕੈਪਟਨ 'ਤੇ ਵਾਰ, ਕਿਹਾ ਕਿਸਾਨ MSP ਚਾਹੁੰਦੇ ਨੇ, ਤੁਹਾਡੇ......
Advertisement

ਖੇਤੀ ਕਾਨੂੰਨਾਂ ਦਾ ਭਖਿਆ ਮੁੱਦਾ, ਕੇਜਰੀਵਾਲ ਦਾ ਕੈਪਟਨ 'ਤੇ ਵਾਰ, ਕਿਹਾ ਕਿਸਾਨ MSP ਚਾਹੁੰਦੇ ਨੇ, ਤੁਹਾਡੇ......

ਕੈਪਟਨ ਵੱਲੋਂ ਅੱਜ ਬਿਆਨ ਦਿੱਤਾ ਗਿਆ ਸੀ ਕਿ ਅਰਵਿੰਦ ਕੇਜਰੀਵਾਲ ਵੀ ਇਹ ਕਦਮ ਚੁੱਕਣ।

ਫਾਈਲ ਫੋਟੋ

ਚੰਡੀਗੜ੍ਹ: ਕੇਂਦਰ ਦੇ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਲੈ ਕੇ ਸਿਆਸਤ ਆਏ ਦਿਨ ਭਖਦੀ ਜਾ ਰਹੀ ਹੈ ਤੇ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਇੱਕ ਦੂਜੇ ਖਿਲਾਫ ਨਿਸ਼ਾਨੇ ਸਾਧੇ ਜਾ ਰਹੇ ਹਨ। ਇਸ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਹਮੋ ਸਾਹਮਣੇ ਹੋ ਗਏ ਹਨ।  ਕੈਪਟਨ ਵੱਲੋਂ ਅੱਜ ਬਿਆਨ ਦਿੱਤਾ ਗਿਆ ਸੀ ਕਿ ਅਰਵਿੰਦ ਕੇਜਰੀਵਾਲ ਵੀ ਇਹ ਕਦਮ ਚੁੱਕਣ।

ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਤੋਂ ਬਾਅਦ ਹੁਣ ਕੇਜਰੀਵਾਲ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਨੇ ਕੈਪਟਨ 'ਤੇ ਨਾਟਕ ਕਰਨ ਦਾ ਦੋਸ਼ ਲਾਇਆ। ਕੇਜਰੀਵਾਲ ਨੇ ਕਿਹਾ, “ਰਾਜਾ ਸਾਹਿਬ, ਤੁਸੀਂ ਕੇਂਦਰ ਦੇ ਕਾਨੂੰਨਾਂ ਵਿਚ ਸੋਧ ਕੀਤੀ। ਕੀ ਰਾਜ ਕੇਂਦਰ ਦੇ ਕਾਨੂੰਨਾਂ ਨੂੰ ਬਦਲ ਸਕਦਾ ਹੈ? ਨਹੀਂ। ਤੁਸੀਂ ਨਾਟਕ ਕੀਤਾ। ਜਨਤਾ ਨੂੰ ਮੂਰਖ ਬਣਾਇਆ।"
ਤੁਸੀਂ ਜੋ ਕੱਲ੍ਹ ਕਾਨੂੰਨ ਪਾਸ ਕੀਤਾ ਕੀ ਉਸ ਤੋਂ ਬਾਅਦ ਪੰਜਾਬ ਦੇ ਕਿਸਾਨਾਂ ਨੂੰ MSP ਮਿਲੇਗਾ? ਨਹੀਂ, ਕਿਸਾਨ ਐਮਐਸਪੀ ਚਾਹੁੰਦੇ ਹਨ, ਤੁਹਾਡੇ ਫ਼ਰਜ਼ੀ ਅਤੇ ਝੂਠੇ ਕਾਨੂੰਨ ਨਹੀਂ।"

ਕੈਪਟਨ ਨੇ ਕੇਜਰੀਵਾਲ ਨੂੰ ਕਿਹਾ ਸੀ ਇਹ-

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਹੋਰ ਸਿਆਸੀ ਪਾਰਟੀਆਂ ਖਾਸ ਤੌਰ 'ਤੇ ਆਪ, ਜਿਸ ਦੀ ਦਿੱਲੀ ਵਿੱਚ ਸਰਕਾਰ ਹੈ, ਨੂੰ ਪੰਜਾਬ ਵਿੱਚ ਵੀ ਅਜਿਹੇ ਕਾਨੂੰਨ ਲਿਆਉਣੇ ਚਾਹੀਦੇ ਹਨ ਤਾਂ ਕਿ ਕੇਂਦਰੀ ਖੇਤੀ ਕਾਨੂੰਨਾਂ ਨੂੰ ਖਤਰਨਾਕ ਪ੍ਰਭਾਵਾਂ ਨੂੰ ਅਸਰਹੀਣ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਵੀ ਪੰਜਾਬ ਦੇ ਰਸਤੇ 'ਤੇ ਚੱਲਣਾ ਚਾਹੀਦਾ ਹੈ।

ਪੰਜਾਬ ਵਿਧਾਨ ਸਭਾ 'ਚ 4 ਬਿੱਲ ਪਾਸ - 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਮੂਹ ਸਿਆਸੀ ਪਾਰਟੀਆਂ ਨੂੰ ਆਪਣੀ ਸਰਕਾਰ ਦੇ ਚਾਰ ਇਤਿਹਾਸਕ ਬਿੱਲਾਂ ਨੂੰ ਵਿਧਾਨ ਸਭਾ ਵਿਚ ਸਰਬਸੰਮਤੀ ਨਾਲ ਪਾਸ ਕਰਨ ਦੀ ਅਪੀਲ ਕੀਤੀ ਸੀ ਜਿਸ ਤੇ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਹੰਗਾਰਾ ਮਿਲਿਆ ਤੇ ਬਿੱਲਾਂ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ। 

Watch Live TV-

 

 

Trending news