#AskCaptain: ਕੈਪਟਨ ਨੇ ਗੁਰਪਤਵੰਤ ਸਿੰਘ ਪੰਨੂੰ ਨੂੰ ਪੰਜਾਬ ਆਉਣ ਦਾ ਦਿੱਤਾ ਚੈਲੰਜ਼

ਇਸ ਮੌਕੇ ਉਹਨਾਂ ਦੇ ਲੋਕਾਂ ਨੂੰ ਆਜ਼ਾਦੀ ਦੇ 74ਵੇਂ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਤੇ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਮਾਸਕ ਪਾਉਣ ਦੀ ਸਲਾਹ ਦਿੱਤੀ।  

#AskCaptain: ਕੈਪਟਨ ਨੇ ਗੁਰਪਤਵੰਤ ਸਿੰਘ ਪੰਨੂੰ ਨੂੰ ਪੰਜਾਬ ਆਉਣ ਦਾ ਦਿੱਤਾ ਚੈਲੰਜ਼
#AskCaptain: ਕੈਪਟਨ ਨੇ ਗੁਰਪਤਵੰਤ ਸਿੰਘ ਪੰਨੂੰ ਨੂੰ ਪੰਜਾਬ ਆਉਣ ਦਾ ਦਿੱਤਾ ਚੈਲੰਜ਼

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ #AskCaptain ਪ੍ਰੋਗਰਾਮ ਦੌਰਾਨ  ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਉਹਨਾਂ ਦੇ ਲੋਕਾਂ ਨੂੰ ਆਜ਼ਾਦੀ ਦੇ 74ਵੇਂ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਤੇ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਮਾਸਕ ਪਾਉਣ ਦੀ ਸਲਾਹ ਦਿੱਤੀ।  

ਇਸ ਦਰਮਿਆਨ ਉਹਨਾਂ ਨੇ ਮੋਗਾ ਡੀਸੀ ਦਫਤਰ 'ਚ ਖਾਲਿਸਤਾਨੀ ਲਿਖਿਆ ਝੰਡਾ ਲਹਿਰਾਏ ਜਾਣ ਦੇ ਮਾਮਲੇ 'ਚ ਕਿਹਾ ਕਿ ਪੰਜਾਬ ਦੇ ਨੌਜਵਾਨ ਕਿਸੇ ਦੇ ਬਹਿਕਾਵੇ 'ਚ ਨਾ ਆਉਣ ਅਤੇ ਉਹਨਾਂ ਖਾਲਿਸਤਾਨੀ ਪੱਖੀ ਗੁਰਪਤਵੰਤ ਸਿੰਘ ਪੰਨੂੰ ਨੂੰ ਪੰਜਾਬ 'ਚ ਆਉਣ ਦਾ ਚੈਲੰਜ ਦਿੱਤਾ। 

ਤੁਹਾਨੂੰ ਦੱਸ ਦੇਈਏ ਕਿ ਮੋਗਾ ਦੇ ਡਿਪਟੀ ਕਮਿਸ਼ਨਰ ਦਫਤਰ 'ਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਖਾਲਿਸਤਾਨੀ ਲਿਖਿਆ ਝੰਡਾ ਲਹਿਰਾਇਆ ਗਿਆ ਸੀ, ਜਿਸ ਤੋਂਨ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ। 

ਅਜਿਹੇ ਵਿੱਚ ਡੀਸੀ ਦਫ਼ਤਰ ਦੀ ਸੁਰੱਖਿਆ ਨੂੰ ਲੈਕੇ ਸਵਾਲ ਚੁੱਕੇ ਜਾ ਰਹੇ ਨੇ, ਆਖ਼ਿਰ ਪ੍ਰਸ਼ਾਸਨ ਕਿੱਥੇ ਸੀ, ਹਾਲਾਂਕਿ ਹੁਣ ਖ਼ਾਲਿਸਤਾਨ ਲਿਖਿਆ ਝੰਡਾ ਹਟਾ ਕੇ ਤਿਰੰਗਾ ਲੱਗਾ ਦਿੱਤਾ ਗਿਆ ਹੈ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਆਜ਼ਾਦੀ ਦਿਹਾੜੇ ਦੀ ਵਜ੍ਹਾਂ ਨਾਲ ਪੰਜਾਬ ਵਿੱਚ ਅਲਰਟ ਹੈ, ਫਿਰ ਵੀ ਡੀਸੀ ਦਫ਼ਤਰ ਦੇ ਬਾਹਰ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। 

Watch Live TV-