CM Bhagwant Mann: ਸ਼ਹੀਦ ਊਧਮ ਸਿੰਘ ਨੂੰ ਸਿਜਦਾ ਕਰਨ ਲਈ ਸੁਨਾਮ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਨਾਲ ਹੋਏ ਨੁਕਸਾਨ ਬਾਰੇ ਬੋਲਦੇ ਹੋਏ ਕਿਹਾ ਕਿ ਅਧਿਕਾਰੀਆਂ ਨੂੰ 15 ਅਗਸਤ ਤੋਂ ਪਹਿਲਾਂ ਗਿਰਦਾਵਰੀ ਯਕੀਨੀ ਬਣਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਾਡੀ ਸਰਕਾਰ ਹੜ੍ਹਾਂ ਵਿਚ ਹੋਏ ਨੁਕਸਾਨ ਲਈ ਲੋਕਾਂ ਨੂੰ ਮੁਆਵਜ਼ਾ ਜ਼ਰੂਰ ਦੇਵੇਗੀ, ਭਾਵੇਂ ਉਨ੍ਹਾਂ ਦੀ ਇਕ ਮੁਰਗੀ ਜਾਂ ਬੱਕਰੀ ਦਾ ਦੀ ਨੁਕਸਾਨ ਹੋਇਆ ਹੋਵੇ। 


COMMERCIAL BREAK
SCROLL TO CONTINUE READING

ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁਰਗੀਆਂ, ਪਸ਼ੂਆਂ ਤੇ ਹੋਰ ਹੋਏ ਨੁਕਸਾਨ ਲਈ ਵੀ ਪੈਸੇ ਦਵੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਉਹ ਕੱਦੂ ਤੇ ਦਿਹਾੜੀ ਤੱਕ ਦੇ ਪੈਸੇ ਦੇਣਗੇ। ਦੁਬਾਰਾ ਜ਼ੀਰੀ ਲਗਾਉਣ ਲਈ ਪੈਸੇ ਦਿੱਤੇ ਜਾਣਗੇ। ਉਨ੍ਹਾਂ ਨੇ ਕਿਹਾ ਵਿਰੋਧੀਆਂ ਉਤੇ ਤੰਜ ਕੱਸਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਕੀ ਪਤਾ ਕਿ ਕੱਦੂ ਦਾ ਪੈਸਾ ਕੀ ਹੁੰਦਾ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਨੂੰ ਰਾਹਤ ਦੇਣ ਲਈ ਕੇਂਦਰ ਤੋਂ ਭੀਖ ਨਹੀਂ ਮੰਗੇਗੀ। ਪੰਜਾਬ ਸਰਕਾਰ ਕੋਲ ਲੋਕਾਂ ਨੂੰ ਇਸ ਗੰਭੀਰ ਸੰਕਟ 'ਚੋਂ ਕੱਢਣ ਲਈ ਲੋੜੀਂਦੇ ਸਾਧਨ ਹਨ ਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। 


ਇਸ ਮੌਕੇ ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਤੋਂ ਭਾਵੇਂ ਸਾਨੂੰ ਆਜ਼ਾਦੀ ਮਿਲ ਗਈ ਹੈ ਪਰ ਆਪਣਿਆਂ ਤੋਂ ਆਜ਼ਾਦੀ ਲੈਣੀ ਅਜੇ ਬਾਕੀ ਹੈ। ਉਨ੍ਹਾਂ ਕਿਹਾ ਕਿ ਹੁਣ ਆਪਣਿਆਂ ਤੋਂ ਆਜ਼ਾਦੀ ਲੈਣੀ ਹੈ ਤੇ ਪੰਜਾਬ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਬਣਾਉਣਾ ਹੈ।


ਇਹ ਵੀ ਪੜ੍ਹੋ : Shaheed Udham Singh news: ਬਦਲਾ 21 ਸਾਲ ਬਾਅਦ! ਮਹਾਨ ਯੋਧੇ ਸ਼ਹੀਦ ਊਧਮ ਸਿੰਘ ਨੂੰ ਨਿੱਘੀ ਸ਼ਰਧਾਜ਼ਲੀ


ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਲੋਕ ਹਰ ਰੋਜ਼ ਟੈਕਸ ਦਿੰਦੇ ਹਨ ਤੇ ਸਰਕਾਰ ਦਾ ਖਜ਼ਾਨਾ ਲੋਕਾਂ ਦਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਡੇਢ ਸਾਲ ਦੇ ਕਾਰਜਕਾਰਲ ਦੌਰਾਨ ਇੱਕ ਵਾਰ ਵੀ ਖਜ਼ਾਨਾ ਖ਼ਾਲੀ ਹੋਣ ਦੀ ਦੁਹਾਈ ਨਹੀਂ ਪਾਈ ਹੈ। ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਵਰਕਰ ਤੇ ਕਈ ਵਿਧਾਇਕ ਮੌਜੂਦ ਸਨ।


ਇਹ ਵੀ ਪੜ੍ਹੋ : Shaheed Udham Singh News: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਊਧਮ ਸਿੰਘ ਦੀ ਯਾਦਗਰ 'ਤੇ ਕੀਤਾ ਸਿਜਦਾ