ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਲਾਏ ਬਰਗਾੜੀ ਬੇਅਦਬੀ ਮਾਮਲੇ 'ਚ ਲਗਾਏ ਇਹ ਵੱਡੇ ਦੋਸ਼
Advertisement

ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਲਾਏ ਬਰਗਾੜੀ ਬੇਅਦਬੀ ਮਾਮਲੇ 'ਚ ਲਗਾਏ ਇਹ ਵੱਡੇ ਦੋਸ਼

ਗੁਰੂ ਦੇ ਦੋਖ਼ੀਆਂ ਨੂੰ ਸਜ਼ਾ ਦਿਵਾਉਣ ਲਈ ਆਮ ਆਦਮੀ ਪਾਰਟੀ ਗਵਾਹਾਂ ਦੇ ਨਾਲ ਖੜੇਗੀ 

ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਲਾਏ ਬਰਗਾੜੀ ਬੇਅਦਬੀ ਮਾਮਲੇ 'ਚ ਲਗਾਏ ਇਹ ਵੱਡੇ ਦੋਸ਼

ਚੰਡੀਗੜ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਰਗਾੜੀ ਬੇਅਦਬੀ ਘਟਨਾ ਦੇ ਗਵਾਹਾਂ ਨੂੰ ਪੁਲਿਸ ਸੁਰੱਖਿਆ ਦਿੱਤੀ ਜਾਵੇ, ਤਾਂ ਜੋ ਇਹ ਗਵਾਹ ਬਿਨਾਂ ਡਰ ਅਤੇ ਭੈਅ ਤੋਂ ਅਦਾਲਤ ਵਿੱਚ ਜਾ ਕੇ ਸੱਚੀ ਗਵਾਹੀ ਦੇ ਸਕਣ।

ਭਗਵੰਤ ਮਾਨ ਨੇ ਕਿਹਾ ਸਾਲ 2015 ਵਿੱਚ ਬਰਗਾੜੀ ਵਿਖੇ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੀ ਬਹੁਤ ਹੀ ਦੁਖਦਾਈ ਘਟਨਾ ਵਾਪਰੀ ਸੀ , ਜਿਸ ਨਾਲ ਸਿੱਖ ਸੰਗਤ ਨੂੰ ਗਹਿਰਾ ਸਦਮਾ ਪੁਹੰਚਿਆ ਸੀ। ਉਨਾਂ ਕਿਹਾ ਕਿ ਸੰਸਾਰ ਭਰ ਦੀ ਗੁਰੂ ਨਾਨਕ ਨਾਮ ਲੇਵਾ ਸੰਗਤ ਦੀਆਂ ਦੀਆਂ ਭਾਵਨਾਂ ਇਸ ਮਾਮਲੇ ਨਾਲ ਜੁੜੀਆਂ ਹੋਈਆਂ ਹਨ। ਭਾਵੇਂ ਕਿ ਪੰਜਾਬ ਦੀ ਸੱਤਾ ’ਤੇ ਕਾਬਜ ਲੋਕਾਂ ਨੇ ਇਸ ਮੰਦਭਾਗੀ ਘਟਨਾ ਦੀ ਜਾਂਚ ਲਈ ਸੀਨੀਅਰ ਪੁਲਿਸ ਅਧਿਕਾਰੀ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਕਮੇਟੀ ਬਣਾ ਕੇ ਸੰਗਤ ਇਨਸਾਫ਼ ਦੇਣ ਦਾ ਵਾਅਦਾ ਕੀਤਾ ਸੀ। ਪਰ ਸੱਤਾਧਾਰੀਆਂ ਦੀ ਨੀਅਤ ਤੇ ਨੀਤੀ ਸਾਫ਼ ਨਾ ਹੋਣ ਕਾਰਨ ਸੰਗਤ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆਂ। ਸੂਬਾ ਪ੍ਰਧਾਨ ਨੇ ਕਿਹਾ ਕਿ ਆਈ. ਜੀ  ਕੁੰਵਰ ਵਿਜੈ ਪ੍ਰਤਾਪ ਸਿੰਘ, ਜਿਨਾਂ ਆਪਣੀ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ ਨੇ ਪੰਜਾਬ ਦੀ ਮੁੱਖ ਸਕੱਤਰ ਅਤੇ ਪੰਜਾਬ ਦੇ ਪੁਲਿਸ ਮੁੱਖੀ ਨੂੰ ਇੱਕ ਪੱਤਰ ਲਿਖਿਆ ਕਿ ਬਰਗਾੜੀ ਬੇਦਅਬੀ ਮਾਮਲੇ ਵਿੱਚ ਜਿਹੜੇ ਵਿਅਕਤੀ ਗਵਾਹ ਹਨ, ਉਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਵਾਹੀਆਂ ਨਾ ਦੇਣ ਲਈ ਡਰਾਇਆ ਤੇ ਧਮਕਾਇਆ ਜਾ ਰਿਹਾ ਹੈ। ਇਸੇ ਤਰਾਂ ਕਈ ਤਰਾਂ ਦੇ ਲਾਲਚ ਵੀ ਗਵਾਹਾਂ ਨੂੰ ਦਿੱਤੇ ਜਾ ਰਹੇ ਹਨ। ਉਨਾਂ ਕਿਹਾ ਗਵਾਹਾਂ ਨੂੰ ਡਰਾਉਣ  ਧਮਕਾਉਣ ਤੇ ਲਾਲਚ ਦੇਣ ਦੀਆਂ ਘਟਨਾਵਾਂ ਸਿੱਖਾਂ ਦੇ ਵਲੂੰਧਰੇ ਹਿਰਦਿਆਂ ’ਤੇ ਲੂਣ ਮਲਣ ਦਾ ਕੰਮ ਕਰ ਰਹੀਆਂ ਹਨ। 

ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਭਾਵੇਂ ਸਰਕਾਰ ਬਰਗਾੜੀ ਮਾਮਲੇ ਦੀ ਜਾਂਚ ਰਿਪੋਰਟ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸਹੀ ਤਰੀਕੇ ਨਾਲ ਰੱਖਣ ਵਿੱਚ ਫ਼ੇਲ ਹੋਈ ਹੈ, ਪਰ ਹੁਣ ਮਾਮਲੇ ਦੇ ਗਵਾਹਾਂ ਨੂੰ ਉਚ ਪੱਧਰੀ ਪੁਲਿਸ ਸੁਰੱਖਿਆ ਪ੍ਰਦਾਨ ਕਰੇ, ਤਾਂ ਜੋ ਸਾਰੇ ਗਵਾਹ ਬਿਨਾਂ ਡਰ ਭੈਅ ਤੋਂ ਅਦਾਲਤ ਵਿੱਚ ਸੱਚੀ ਗਵਾਹੀ ਦੇ ਕੇ ਗੁਰੂ ਸਾਹਿਬ ਦੇ ਦੋਸ਼ੀਆਂ ਨੂੰ ਸਜ਼ਾ ਦਿਵਾ ਸਕਣ। ਉਨਾਂ ਕਿਹਾ ਕਿ ਗਵਾਹਾਂ ਦੀ ਸੁਰੱਖਿਆ ਕਰਨਾ ਸਰਕਾਰ ਦਾ ਫ਼ਰਜ ਹੈ, ਘੱਟੋ ਘੱਟ ਮੁੱਖ ਮੰਤਰੀ ਇਸ ਫ਼ਰਜ ਨੂੰ ਸਹੀ ਤਰਾਂ ਨਿਭਾਉਣ। ਮਾਨ ਨੇ ਕਿਹਾ ਕਿ ਬਰਗਾੜੀ ਮਾਮਲੇ ਵਿੱਚ ਆਏ ਅਦਾਲਤ ਦੇ ਫੈਸਲੇ ’ਤੇ ਇੱਕ ਪਾਸੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਭੰਗੜੇ ਪਾਉਂਦਾ ਫਿਰਦਾ। ਉਨਾਂ ਸਵਾਲ ਕੀਤਾ ਕਿ ਇੱਕ ਪਾਸੇ ਅਕਾਲੀ ਦਲ ਬਾਦਲ ਦੇ ਆਗੂ ਕਹਿੰਦੇ ਹਨ ਬੇਅਦਬੀ ਮਾਮਲੇ ਵਿੱਚ ਉਨਾਂ ਦਾ ਕੋਈ ਹੱਥ ਨਹੀਂ, ਪਰ ਦੂਜੇ ਪਾਸੇ ਅਕਾਲੀ ਦਲ ਬਾਦਲ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਵਾਹਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ। ਦੋਸ਼ੀਆਂ ਅਤੇ ਸੱਤਾਧਾਰੀਆਂ ’ਤੇ ਤੰਜ ਕਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਰਾਤ ਲੰਮੀ ਹੋਣ ਦਾ ਮਤਲਬ ਇਹ ਨਹੀਂ ਕਿ ਹੁਣ ਸੂਰਜ ਨਹੀਂ ਚੜੇਗਾ, ਸਗੋਂ ਗੁਰੂ ਸਾਹਿਬ ਦੀ ਮਿਹਰ ਸਦਕਾ ਬੇਇਨਸਾਫ਼ੀ ਦਾ ਹਨੇਰ ਇੱਕ ਦਿਨ ਜ਼ਰੂਰ ਖ਼ਤਮ ਹੋਵੇਗਾ ਅਤੇ ਸੰਗਤ ਨੂੰ ਇਨਸਾਫ਼ ਮਿਲੇਗਾ।

ਭਗਵੰਤ ਮਾਨ ਨੇ ਬਰਗਾੜੀ ਮਾਮਲੇ ਦੇ ਗਵਾਹਾਂ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਹਰ ਸਮੇਂ ਉਨਾਂ ਦੇ ਨਾਲ ਖੜੀ ਹੈ। ਗੁਰੂ ਦੇ ਦੋਖ਼ੀਆਂ ਨੂੰ ਸਜ਼ਾ ਦਿਵਾਉਣ ਲਈ ਆਮ ਆਦਮੀ ਪਾਰਟੀ ਅਤੇ ਉਹ ਖ਼ੁਦ ਹਰ ਸਮੇਂ ਤੁਹਾਡੇ ਨਾਲ ਖੜੇ ਹਨ। ਜੇ ਕਿਸੇ ਵੀ ਤਰਾਂ ਦੀ ਸਹਾਇਤਾ ਦੀ ਉਨਾਂ ਨੂੰ ਲੋੜ ਹੋਵੇ ਤਾਂ ਉਹ ਭਗਵੰਤ ਮਾਨ ਨਾਲ ਸੰਪਰਕ ਕਰ ਸਕਦੇ ਹਨ। ਮਾਨ ਨੇ ਕਿਹਾ ਕਿ ਆਪ ਦੀ ਟੀਮ ਗਵਾਹਾਂ ਲਈ ਹਰ ਤਰਾਂ ਦੀ ਕੋਈ ਮਦਦ ਕਰਨ ਵਿੱਚ ਅੱਗੇ ਹੋਵੇਗੀ।

WATCH LIVE TV

Trending news