Bhagwant Vs Harsimrat : ਮੁੱਖ ਮੰਤਰੀ ਮਾਨ ਨੇ ਸਾਂਸਦ ਹਰਸਿਮਰਤ ਕੌਰ ਦੇ ਬਿਆਨ `ਤੇ ਚੁੱਕੇ ਸਵਾਲ
Bhagwant Vs Harsimrat: ਬਿਆਨਬਾਜ਼ੀ ਦੌਰਾਨ ਅਕਾਲੀ ਦਲ ਦੇ ਸਾਂਸਦ ਹਰਸਿਮਰਤ ਕੌਰ ਬਾਦਲ ਵੱਲੋਂ ਅਕਾਲੀ ਦਲ ਬਾਦਲ ਦੀ ਤੱਕੜੀ ਨੂੰ ਬਾਬੇ ਨਾਨਕ ਦੀ ਤੱਕੜੀ ਕਹੇ ਜਾਣ ਨੂੰ ਲੈ ਕੇ ਮੁੱਖਮੰਤਰੀ ਭਗਵੰਤ ਮਾਨ ਨੇ ਸਵਾਲ ਚੁੱਕੇ ਹਨ
Bhagwant Vs Harsimrat News: ਮੁਕਤਸਰ ਮਾਘੀ ਮੇਲਾ ਮੌਕੇ ਮਹਿਲਾ ਅਕਾਲੀ ਦਲ ਵੱਲੋਂ ਕਾਨਫਰੰਸ ਕੀਤੀ ਗਈ ਸੀ। ਇਸ ਮੌਕੇ ਅਕਾਲੀ ਦਲ ਦੇ ਵੱਖ-ਵੱਖ ਆਗੂ ਨੇ ਪਾਰਟੀ ਨੂੰ ਮਜ਼ਬੂਤ ਕਰਨ ਦੇ ਲਈ ਹੁੰਕਾਰ ਭਰੀ ਸੀ। ਜਿਸ ਮੌਕੇ ਅਕਾਲੀ ਆਗੂ ਨੇ ਮੌਜੂਦਾ ਸਰਕਾਰ ਨੂੰ ਘੇਰਿਆ। ਇਸ ਬਿਆਨਬਾਜ਼ੀ ਦੌਰਾਨ ਅਕਾਲੀ ਦਲ ਦੇ ਸਾਂਸਦ ਹਰਸਿਮਰਤ ਕੌਰ ਬਾਦਲ ਵੱਲੋਂ ਅਕਾਲੀ ਦਲ ਬਾਦਲ ਦੀ ਤੱਕੜੀ ਨੂੰ ਬਾਬੇ ਨਾਨਕ ਦੀ ਤੱਕੜੀ ਕਹੇ ਜਾਣ ਨੂੰ ਲੈ ਕੇ ਮੁੱਖਮੰਤਰੀ ਭਗਵੰਤ ਮਾਨ ਨੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਆਪਣੇ ਸ਼ੋਸਲ ਮੀਡੀਆ ਤੇ ਲਿਖਿਆ ਹੈ...
"ਮਾਘੀ ਮੇਲਾ ਤੇ ਬੀਬਾ ਹਰਸਿਮਰਤ ਜੀ ਵੱਲੋਂ ਅਕਾਲੀ ਦਲ ਬਾਦਲ ਦੀ ਤੱਕੜੀ ਨੂੰ ਬਾਬੇ ਨਾਨਕ ਦੀ ਤੱਕੜੀ ਕਹਿਣ ਬਾਰੇ ਅਕਾਲੀ ਦਲ ਦੇ ਵਲੰਟੀਅਰ ਸ੍ਰੀ ਹਰਜਿੰਦਰ ਧਾਮੀ ਜੀ (SGPC) ਕੁੱਝ ਬੋਲਣਗੇ ਜਾਂ ਫਿਰ ਹਾਂ ਹੀ ਸਮਝੀਏ…ਅੱਜ ਮੀਡੀਆ ਸਾਹਮਣੇ ਹਮੇਸ਼ਾ ਵਾਂਗ ਅਕਾਲੀ ਦਲ ਦਾ ਬਚਾਅ ਕਰੋ ਅਤੇ ਭਗਵੰਤ ਮਾਨ ਨੂੰ ਕਹੋ ਕਿ ਧਾਰਮਿਕ ਮਾਮਲਿਆਂ 'ਚ ਦਖਲ ਨਾ ਦੇਵੇ.. -Bhagwant Mann
ਦੱਦ ਦਈਏ ਕਿ ਹਰਸਿਮਰਤ ਕੌਰ ਬਾਦਲ ਨੇ ਮਾਘੀ ਮੇਲੇ ਦੌਰਾਨ ਮਹਿਲਾ ਵਲੰਟੀਅਰਾਂ ਵੱਲੋਂ ਕਰਵਾਏ ਪ੍ਰੋਗਰਾਮ ਦੌਰਾਨ ਬੋਲਦਿਆਂ ਵਿਵਾਦਤ ਬਿਆਨ ਦਿੱਤਾ ਸੀ। ਸੁਖਬੀਰ ਬਾਦਲ ਦੇ ਸਾਹਮਣੇ ਔਰਤਾਂ ਦੀਆਂ ਮੰਗਾਂ ਮੰਨਣ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ-ਮੈਨੂੰ ਯਕੀਨ ਹੈ ਕਿ ਤੁਸੀਂ ਔਰਤਾਂ ਦੀਆਂ ਇਨ੍ਹਾਂ ਗੱਲਾਂ 'ਤੇ ਜ਼ਰੂਰ ਧਿਆਨ ਦੇਵੋਗੇ ਅਤੇ ਬਾਬੇ ਨਾਨਕ ਦੀ ਤੱਕੜੀ ਪਾਰਟੀ...ਪੰਥ ਦੀ ਪਾਰਟੀ, ਜੋ 13-13 ਕਰਦੇ ਹੋਏ ਹਰ ਇੱਕ ਵਰਗ ਨੂੰ ਭਲੇ ਦੀ ਸੋਚ ਨੂੰ ਮਜ਼ਬੂਤ ਕਰੋਗੇ।