Jalandhar News: ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੇ ਨੋਟੀਫਿਕੇਸ਼ਨ ਜਾਰੀ ਹੋਣ ਮਗਰੋਂ ਸਿਆਸਤ ਕਾਫੀ ਤੇਜ਼ ਹੋ ਗਈ ਹੈ। ਸਿਆਸੀ ਪਾਰਟੀਆਂ ਵਿੱਚ ਫੇਰਬਦਲ ਤੋਂ ਇਲਾਵਾ ਆਗੂਆਂ ਦੇ ਇਧਰੋਂ-ਉਧਰ ਜਾਣ ਦਾ ਰੁਝਾਨ ਸ਼ੁਰੂ ਹੋ ਗਿਆ ਹੈ। ਨਗਰ ਨਿਗਮ ਚੋਣਾਂ ਤੋਂ ਪਹਿਲਾਂ ਜਲੰਧਰ 'ਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ।


COMMERCIAL BREAK
SCROLL TO CONTINUE READING

ਸਾਬਕਾ ਕਾਂਗਰਸੀ ਕੌਂਸਲਰ ਸ਼ਮਸ਼ੇਰ ਸਿੰਘ ਖਹਿਰਾ, ਓਮ ਪ੍ਰਕਾਸ਼, ਮਨਮੋਹਨ ਰਾਜੂ,ਦੀਪਕ ਸ਼ਾਰਦਾ, ਬਾਲਕਿਸ਼ਨ ਬਾਲੀ, ਮਨੋਜ ਮਨੂ, ਦੇਸ਼ਰਾਜ ਜੱਸਲ ਆਦਿ ਸਮੇਤ ਦਰਜਨਾਂ ਕੌਂਸਲਰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਅਜਿਹੇ ਵਿੱਚ ਸਾਬਕਾ ਕੌਂਸਲਰਾਂ ਦੇ ਚਲੇ ਜਾਣ ਨਾਲ ਕਾਂਗਰਸ ਨੂੰ ਸਿਆਸੀ ਨੁਕਸਾਨ ਉਠਾਉਣਾ ਪੈ ਸਕਦਾ ਹੈ। ਇਸ ਦੇ ਨਾਲ ਹੀ ਕਾਂਗਰਸ ਦਾਅਵਾ ਕਰ ਰਹੀ ਹੈ ਕਿ ਇਨ੍ਹਾਂ ਲੋਕਾਂ ਨੂੰ ਕਾਂਗਰਸ 'ਚੋਂ ਕੱਢ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਇਹ ਕਿੱਧਰ ਜਾਂਦੇ ਹਨ, ਕੋਈ ਫਰਕ ਨਹੀਂ ਪੈਂਦਾ।


ਇਹ ਵੀ ਪੜ੍ਹੋ : Amritsar Road Accident: ਅੰਮ੍ਰਿਤਸਰ 'ਚ ਟਿਊਸ਼ਨ ਪੜ੍ਹ ਕੇ ਵਾਪਸ ਆ ਰਹੇ ਬੱਚਿਆਂ ਨੂੰ ਬੱਸ ਨੇ ਕੁਚਲਿਆ, ਇੱਕ ਦੀ ਮੌਤ


ਕੌਂਸਲਰ ਸਵੇਰੇ ਚੰਡੀਗੜ੍ਹ ਪਹੁੰਚੇ ਤੇ ਜਲੰਧਰ ਦੇ ਸਾਬਕਾ ਕਾਂਗਰਸੀ ਕੌਂਸਲਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ, ਸੰਸਦ ਮੈਂਬਰ ਸੁਸ਼ੀਲ ਰਿੰਕੂ ਤੇ ਵਿਧਾਇਕ ਰਮਨ ਅਰੋੜਾ ਵੱਲੋਂ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਜਲੰਧਰ ਉੱਤਰੀ ਤੇ ਜਲੰਧਰ ਕੇਂਦਰ ਤੋਂ 'ਆਪ' 'ਚ ਸ਼ਾਮਲ ਹੋਣ ਲਈ ਚੰਡੀਗੜ੍ਹ ਪੁੱਜੇ ਕੌਂਸਲਰਾਂ ਦੀ ਗਿਣਤੀ ਕਾਫੀ ਜ਼ਿਆਦਾ ਹੈ।


ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸਿਆਸੀ ਪਾਰਟੀਆਂ ਨੇ ਇਨ੍ਹਾਂ ਚੋਣਾਂ ਲਈ ਕਮਰ ਕੱਸ ਲਈ ਹੈ। ਇਸ ਸਬੰਧੀ ਵੱਖੋ-ਵੱਖ ਸਿਆਸੀ ਪਾਰਟੀਆਂ ਜ਼ੋਰ ਅਜ਼ਮਾਇਸ਼ ਕਰ ਰਹੀਆਂ ਹਨ। ਇਸ ਦੌਰਾਨ ਪਾਰਟੀਆਂ ਵਿੱਚ ਆਗੂਆਂ ਦੇ ਫੇਰ ਬਦਲ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਪੰਜਾਬ ਦੀਆਂ ਕਈ ਰਵਾਇਤੀ ਪਾਰਟੀਆਂ ਦੇ ਆਗੂ ਸੱਤਾਧਾਰੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਖੇਡ ਸਿਟੀ ਜਲੰਧਰ ਤੋਂ ਕਾਂਗਰਸ ਦੇ ਕੌਂਸਲਰਾਂ ਨੇ ਆਮ ਆਦਮੀ ਪਾਰਟੀ ਦਾ ਝਾੜੂ ਫੜ ਲਿਆ ਹੈ। 


ਇਹ ਵੀ ਪੜ੍ਹੋ : Punjab News: ਲਸ਼ਕਰ ਦੇ ਮਾਡਿਊਲ ਦਾ ਪਰਦਾਫਾਸ਼! ਪੰਜਾਬ 'ਚ ਸ਼ਾਂਤੀ ਭੰਗ ਕਰਨ ਦੀ ਸੀ ਕੋਸ਼ਿਸ਼