Bony Ajnala News: ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਐਸਆਈਟੀ ਅੱਗੇ ਪੇਸ਼ ਹੋਣ ਲਈ ਪਟਿਆਲਾ ਪਹੁੰਚੇ ਸਨ। ਬੋਨੀ ਤੋਂ ਡਰੱਗ ਮਾਮਲੇ 'ਚ ਗਠਿਤ ਹੋਈ ਵਿਸ਼ੇਸ਼ ਜਾਂਚ ਕਮੇਟੀ ਨੇ ਸਵਾਲ ਜਾਵਾਬ ਕੀਤੇ। ਸਿੱਟ ਅੱਗੇ ਪੇਸ਼ ਹੋਣ ਤੋਂ ਬਾਅਦ ਬੋਨੀ ਅਜਨਾਲਾ ਨੇ ਕਿਹਾ ਕਿ ਜੋ ਵੀ ਸਵਾਲ ਟੀਮ ਨੇ ਪੁੱਛੇ , ਉਨ੍ਹਾਂ ਦੇ ਜਵਾਬ ਮੈਂ ਦੇ ਦਿੱਤੇ ਹਨ। ਉਹ ਬੋਲੇ ਕਿ ਹੁਣ ਤੱਕ ਤਿੰਨ SIT ਬਣ ਚੁੱਕੀਆਂ ਨੇ ਪਰ ਜਿਨ੍ਹਾਂ ਲੋਕਾਂ ਉਤੇ ਕਾਰਵਾਈ ਹੋਣੀ ਸੀ ਨਹੀਂ ਹੋਈ। ਇਸ ਦੇ ਉਨ੍ਹਾਂ ਨੇ ਕਿਹਾ ਰੱਬ ਦੇ ਘਰ ਦੇਰ ਹੈ, ਹਨੇਰ ਨਹੀਂ, ਮੈਨੂੰ ਪੂਰਾ ਯਕੀਨ ਹੈ ਕਿ ਜਲਦ ਇਸ ਮਾਮਲੇ ਚ ਕਾਰਵਾਈ ਹੋਵੇਗੀ। ਇਸ ਦੇ ਨਾਲ ਹੀ ਬੋਨੀ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਹਰ ਸਰਕਾਰ ਵੇਲੇ ਸਿੱਟ ਬਣਾਈ ਜਾਂਦੀ ਹੈ ਪਰ ਪੰਜਾਬ ਚੋਂ ਨਸ਼ਾ ਸਿਰਫ਼ ਬੀਜੇਪੀ ਹੀ ਖ਼ਤਮ ਕਰੇਗੀ।  


COMMERCIAL BREAK
SCROLL TO CONTINUE READING

ਦੱਸਦਈਏ ਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਬਾਅਦ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਦਸੰਬਰ 2021 ਵਿੱਚ ਦਰਜ ਹੋਏ ਡਰੱਗ ਦੇ ਇਕ ਮਾਮਲੇ 'ਚ ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਤਲਬ ਕੀਤਾ ਸੀ। ਇਸ ਮਾਮਲੇ 'ਚ ਐੱਸਆਈਟੀ ਵੱਲੋਂ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਵੀ 18 ਦਸੰਬਰ ਨੂੰ ਪੇਸ਼ ਹੋਣ ਲਈ ਸੱਦਿਆ ਗਿਆ ਹੈ।


ਇਹ ਵੀ ਪੜ੍ਹੋ: Navjot Singh Virk News: ਗਾਇਕ ਨਵਜੋਤ ਸਿੰਘ ਵਿਰਕ ਦੇ ਕਾਤਲ ਗ੍ਰਿਫਤਾਰ, 6 ਸਾਲ ਬਾਅਦ ਪੁਲਿਸ ਨੂੰ ਮਿਲੀ ਸਫ਼ਲਤਾ


ਇਸ ਤਰ੍ਹਾਂ ਮਜੀਠੀਆ ਦਾ ਨਾਂ ਜੁੜਿਆ


ਸਾਲ 2013 ਵਿੱਚ ਪੰਜਾਬ ਪੁਲਿਸ ਨੇ ਪਹਿਲਵਾਨ ਜਗਦੀਸ਼ ਸਿੰਘ ਭੋਲਾ ਨੂੰ ਛੇ ਹਜ਼ਾਰ ਕਰੋੜ ਰੁਪਏ ਦੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਸ ਸਮੇਂ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਸੀ। ਫਿਰ ਮੋਹਾਲੀ ਅਦਾਲਤ ਦੇ ਬਾਹਰ ਪੇਸ਼ੀ ਦੌਰਾਨ ਜਗਦੀਸ਼ ਭੋਲਾ ਨੇ ਬਿਕਰਮ ਮਜੀਠੀਆ ਦਾ ਨਾਂ ਲੈ ਕੇ ਦੋਸ਼ ਲਗਾਏ ਸਨ। ਹਾਲਾਂਕਿ, ਉਸ ਸਮੇਂ ਇਸ ਮਾਮਲੇ ਵਿੱਚ ਕੁਝ ਨਹੀਂ ਹੋਇਆ ਸੀ।


ਇਸ ਤੋਂ ਬਾਅਦ ਜਦੋਂ 2017 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਦੀ ਸਰਕਾਰ ਬਣੀ ਤਾਂ ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਐਸਟੀਐਫ ਦਾ ਗਠਨ ਕੀਤਾ ਗਿਆ। ਉਨ੍ਹਾਂ ਨੇ ਇਸ ਮਾਮਲੇ 'ਤੇ ਸਾਲ 2018 'ਚ ਸਰਕਾਰ ਨੂੰ ਰਿਪੋਰਟ ਦਿੱਤੀ ਸੀ। ਇਸ ਵਿੱਚ ਮਜੀਠੀਆ ਦਾ ਨਾਂ ਸ਼ਾਮਲ ਹੋਣ ਦਾ ਦਾਅਵਾ ਕੀਤਾ ਗਿਆ ਸੀ। ਹਾਲਾਂਕਿ ਇਸ ਤੋਂ ਬਾਅਦ ਵੀ ਉਸ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।


ਇਹ ਵੀ ਪੜ੍ਹੋ: Chandigarh News: ਪੰਜਾਬ ਯੂਨੀਵਰਸਿਟੀ ਦੀਆਂ ਸਿੰਡੀਕੇਟ ਚੋਣਾਂ 'ਤੇ ਪੰਜਾਬ-ਹਰਿਆਣਾ HC ਨੇ ਲਗਾਈ ਰੋਕ


( ਬਲਇੰਦਰ ਸਿੰਘ ਦੀ ਰਿਪੋਰਟ )