Tarun Chugh News: ਭਾਜਪਾ ਆਗੂ ਤਰੁਣ ਚੁੱਘ ਨੇ `ਆਪ` ਤੇ ਕਾਂਗਰਸ ਦੇ ਗਠਜੋੜ `ਤੇ ਕੀਤੇ ਸਵਾਲ ਖੜ੍ਹੇ
Tarun Chugh News: ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੇ ਆਮ ਆਦਮੀ ਪਾਰਟੀ ਤੇ ਕਾਂਗਰਸ ਉਤੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਗੰਭੀਰ ਦੋਸ਼ ਲਗਾਏ।
Tarun Chugh News: ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਗਠਜੋੜ ਨੂੰ ਲੈ ਕੇ ਭਾਜਪਾ ਆਗੂ ਤਰੁਣ ਚੁੱਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਤੇ ਕਾਂਗਰਸ ਲੰਮੇ ਸਮੇਂ ਤੋਂ ਪੰਜਾਬ ਵਿੱਚ ਨੂਰਾ-ਕੁਸ਼ਤੀ ਖੇਡ ਰਹੀਆਂ ਹਨ।
ਇਹ ਵੀ ਪੜ੍ਹੋ : Punjabi Girl Missing News: ਸਾਊਦੀ ਅਰਬ 'ਚ ਪੰਜਾਬ ਦੀਆਂ 2 ਲੜਕੀਆਂ ਲਾਪਤਾ, ਮਨਜਿੰਦਰ ਸਿਰਸਾ ਨੇ ਸਰਕਾਰ ਨੂੰ ਲੱਭਣ ਦੀ ਕੀਤੀ ਅਪੀਲ
ਉਨ੍ਹਾਂ ਨੇ ਅੱਗੇ ਕਿਹਾ ਕਿ ਉਹ ਪੰਜਾਬ ਵਿੱਚ ਨਕਲੀ ਲੜਾਈ-ਲੜ ਰਹੀਆਂ ਹਨ ਤੇ ਦਿੱਲੀ ਵਿੱਚ ਗਠਜੋੜ ਕਰ ਰਹੀਆਂ ਹਨ। ਇਸ ਤੋਂ ਉਨ੍ਹਾਂ ਦਾ ਚਿਹਰਾ ਬੇਨਕਾਬ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰੀ ਦੀ ਮੋਦੀ ਸਰਕਾਰ ਨੇ ਪੰਜਾਬ ਵਿੱਚ ਆਏ ਹੜ੍ਹਾਂ ਨੂੰ ਦੇਖਦੇ ਹੋਏ ਰਾਹਤ ਰਾਸ਼ੀ ਬਿਨਾਂ ਕੋਈ ਸਮਾਂ ਲਗਾਏ ਤੁਰੰਤ ਜਾਰੀ ਕਰ ਦਿੱਤੀ ਸੀ। ਉਨ੍ਹਾਂ ਨੇ ਕਿਹਾ ਕਿ ਕੇਂਦਰ ਵਿੱਚ ਜ਼ਿੰਮੇਵਾਰ ਸਰਕਾਰ ਹੈ।
ਉਨ੍ਹਾਂ ਨੇ ਕਿਹਾ ਕਿ ਕੌਮੀ ਪੱਧਰ ਉਤੇ ਦੋਵੇਂ ਪਾਰਟੀਆਂ ਇੱਕ-ਦੂਜੇ ਨੂੰ ਜੱਫੀਆਂ ਪਾ ਰਹੀਆਂ ਹਨ ਤੇ ਪੰਜਾਬ ਵਿੱਚ ਨਕਲੀ ਲੜਾਈ ਲੜ ਕੇ ਲੋਕਾਂ ਨੂੰ ਧੋਖਾ ਦੇ ਰਹੀਆਂ ਹਨ। ਉਨ੍ਹਾਂ ਵਿਧਾਨ ਸਭਾ ਦੇ ਸਪੀਕਰ ਨੂੰ ਬੇਨਤੀ ਕੀਤੀ ਕਿ ਵਿਧਾਨ ਵਿੱਚ ਕਾਂਗਰਸ ਆਗੂਆਂ ਦੀਆਂ ਕੁਰਸੀਆਂ ਆਮ ਆਦਮੀ ਪਾਰਟੀ ਦੇ ਨੇੜੇ ਹੀ ਲਗਾ ਦਿਓ। ਉਨ੍ਹਾਂ ਨੇ ਕਿਹਾ ਕਿ ਇਹ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰਨ ਲਈ ਡਰਾਮਾ ਰਚ ਰਹੇ ਹਨ। ਉਨ੍ਹਾਂ ਨੇ ਕਾਂਗਰਸ ਆਮ ਆਦਮੀ ਪਾਰਟੀ ਦੀ ਬੀ ਟੀਮ ਵਜੋਂ ਕੰਮ ਕਰ ਰਹੀ ਹੈ।
ਕਾਬਿਲੇਗੌਰ ਹੈ ਕਿ ਬੀਤੇ ਦਿਨ ਪੰਜਾਬ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਸੀ ਕਿ ਕਾਂਗਰਸ ਦੀ ਮਜ਼ਬੂਤ ਸਥਿਤੀ ਹੈ। ਉਹ 2024 ਦੀਆਂ ਲੋਕ ਸਭਾ ਚੋਣਾਂ 'ਚ ਆਪਣੇ ਦਮ 'ਤੇ ਵਾਪਸ ਆਉਣਾ ਚਾਹੁੰਦੇ ਹਨ। ਬਾਜਵਾ ਨੇ ਕਿਹਾ ਸੀ ਕਿ ਉਹ ਸੋਮਵਾਰ ਨੂੰ ਪਾਰਟੀ ਹਾਈਕਮਾਂਡ ਦੇ ਆਗੂਆਂ ਨਾਲ ਇਸ ਮਾਮਲੇ 'ਤੇ ਬੈਠਕ ਕਰਨਗੇ। ਇਸ ਦੇ ਨਾਲ ਹੀ ਉਹ ਹਾਈ ਕਮਾਂਡ ਸਾਹਮਣੇ ਆਪਣਾ ਪੱਖ ਪੇਸ਼ ਕਰਨਗੇ। ਉਮੀਦ ਹੈ ਕਿ ਈਕਮਾਂਡ ਉਨ੍ਹਾਂ ਦੀ ਗੱਲ ਸੁਣੇਗੀ।
ਇਹ ਵੀ ਪੜ੍ਹੋ : Punjab News: ਮਾਨਸਾ 'ਚ ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਓਵਰਡੋਜ਼ ਕਾਰਨ ਹੋਈ ਮੌਤ