Punjab Politics: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਵੱਡਾ ਬਿਆਨ; `ਆਪ` ਪੰਜਾਬ `ਚ ਕਾਂਗਰਸ ਨਾਲ ਨਹੀਂ ਕਰੇਗੀ ਸਮਝੌਤਾ
Punjab Politics: ਪੰਜਾਬ ਵਿੱਚ ਆਮ ਆਦਮ ਪਾਰਟੀ ਅਤੇ ਕਾਂਗਰਸ ਦੇ ਗਠਜੋੜ ਨੂੰ ਲੈ ਕੇ ਦੋਵੇਂ ਸਿਆਸੀ ਧਿਰਾਂ ਵੱਲੋਂ ਵੱਡੇ ਬਿਆਨ ਸਾਹਮਣੇ ਆਏ ਹਨ।
Punjab Politics: ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਦਾ ਗਠਜੋੜ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆ ਇਆ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਕਾਂਗਰਸ ਨਾਲ ਕੋਈ ਸਮਝੌਤਾ ਨਹੀਂ ਕਰੇਗੀ। ਉਨ੍ਹਾਂ ਨੇ ਅੱਗੇ ਕਿ ਕਿਹਾ ਕਿ 'ਆਪ' ਨੂੰ ਕਿਸੇ ਨਾਲ ਸਮਝੌਤਾ ਕਰਨ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ 'ਆਪ' ਪੰਜਾਬ ਵਿੱਚ 13 ਦੀਆਂ 13 ਸੀਟਾਂ ਉਪਰ ਚੋਣਾਂ ਲੜਨ ਲਈ ਤਿਆਰ ਹੈ।
ਉਨ੍ਹਾਂ ਨੇ ਕਿਹਾ ਕਿ ਕਾਂਗਰਸ ਤਾਂ ਸਮਝੌਤਾ ਕਰਨ ਲਈ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਦੁਬਾਰਾ ਚੋਣ ਲੜਨ ਦਾ ਅਧਿਕਾਰ ਤਾਂ ਹੋਣਾ ਚਾਹੀਦਾ ਜੇਕਰ ਨੁਮਾਇੰਦਾ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰੇ। ਉਧਰ ਦੂਜੇ ਪਾਸੇ ਪੰਜਾਬ ਕਾਂਗਰਸ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪੰਜਾਬ ਵਿੱਚ ਕੋਈ ਸਮਝੌਤਾ ਨਹੀਂ ਕਰੇਗੀ ਅਤੇ ਕਾਂਗਰਸ ਪੰਜਾਬ ਵਿੱਚ 13 ਦੀਆਂ 13 ਸੀਟਾਂ ਉਪਰ ਚੋਣਾਂ ਲੜੇਗੀ। ਉਨ੍ਹਾਂ ਨੇ ਸਪਸ਼ਟ ਕੀਤਾ ਸੀ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਅਸੀਂ ਚੋਣ ਲੜਾਂਗੇ ਤੇ ਸਾਨੂੰ ਹਾਈਕਮਾਨ ਨੇ ਵੀ ਇਹੀ ਕਿਹਾ ਹੈ ਕਿ 13 ਸੀਟਾਂ 'ਤੇ ਚੋਣ ਲੜਨ ਦੀ ਤਿਆਰੀ ਕਰੋ।
ਇਹ ਵੀ ਪੜ੍ਹੋ : Kapurthala News: ਦੋ ਸਕੇ ਭਰਾਵਾਂ ਵੱਲੋਂ ਬਿਆਸ ਦਰਿਆ 'ਚ ਛਾਲ ਮਾਰਨ ਦਾ ਮਾਮਲਾ- ਤਿੰਨ ਮੁਲਾਜ਼ਮਾਂ ਖ਼ਿਲਾਫ਼ ਲੁੱਕ ਆਉਟ ਨੋਟਿਸ ਜਾਰੀ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਸੂਬਾ ਕਾਂਗਰਸ ਤੋਂ ਵੱਖ ਹੋ ਗਏ ਹਨ। ਉਹ ਪੰਜਾਬ ਕਾਂਗਰਸ ਅਤੇ ‘ਆਪ’ ਗਠਜੋੜ ਲਈ ਸਹਿਮਤ ਹੋ ਗਏ ਹਨ। ਨਾਲ ਹੀ ਕਿਹਾ ਕਿ ਪਾਰਟੀ ਹਾਈਕਮਾਂਡ ਦਾ ਫੈਸਲਾ ਸਰਵਉੱਚ ਹੈ। ਲੋਕਤੰਤਰ ਨੂੰ ਬਚਾਉਣ ਲਈ ਸਾਨੂੰ ਸਵਾਰਥ ਦੀ ਰਾਜਨੀਤੀ ਨੂੰ ਤਿਆਗਣਾ ਪਵੇਗਾ। ਪੰਜਾਬ ਕਾਂਗਰਸ ਦੇ ਵੱਡੇ ਨੇਤਾ 'ਆਪ' ਨਾਲ ਮਿਲ ਕੇ ਲੋਕ ਸਭਾ ਚੋਣਾਂ ਲੜਨ ਲਈ ਰਾਜ਼ੀ ਨਹੀਂ ਹੋਏ ਹਨ ਪਰ ਨਵਜੋਤ ਸਿੱਧੂ ਨੇ ਇਸ ਮਾਮਲੇ 'ਤੇ ਟਵੀਟ ਕਰਕੇ ਕਿਹਾ ਕਿ ਰਾਸ਼ਟਰੀ ਹਿੱਤਾਂ ਨੂੰ ਸਭ ਤੋਂ ਉੱਪਰ ਰੱਖਣਾ ਚਾਹੀਦਾ ਹੈ।
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਇੱਕ ਟਵੀਟ ਕਰਕੇ ਕੇਂਦਰ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਹੋ ਰਹੇ ਗਠਜੋੜ ਉਤੇ ਆਪਣੀ ਸਹਿਮਤੀ ਜਦੋਂ ਆਉਂਦਿਆਂ ਹੋਇਆ ਕਿਹਾ ਹੈ ਕਿ ਆਉਣ ਵਾਲੀ ਪੀੜੀਆਂ ਦੇ ਲਈ ਇਹ ਗਠਜੋੜ ਹੋਣਾ ਬੇਹੱਦ ਜ਼ਰੂਰੀ ਹੈ, ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਪ੍ਰਤੀਕਿਰਿਆਵਾਂ ਵੀ ਸਾਹਮਣੇ ਆ ਰਹੀਆਂ ਹਨ।
ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਐਮਐਲਏ ਗੁਰਪ੍ਰੀਤ ਗੋਗੀ ਨੇ ਕਿਹਾ ਹੈ ਕਿ ਕਾਂਗਰਸੀ ਕੁਰਸੀ ਦੇ ਰੌਲੇ ਲਈ ਲੜਦੇ ਰਹਿੰਦੇ ਹਨ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਇਨ੍ਹਾਂ ਨੂੰ ਆਪ ਇਕੱਠੇ ਹੋ ਜਾਣਾ ਚਾਹੀਦਾ ਹੈ। ਉਸ ਤੋਂ ਬਾਅਦ ਹੀ ਇਸ ਸਬੰਧੀ ਕੋਈ ਗੱਲ ਕਰਨ, ਹਾਲਾਂਕਿ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਪੰਜਾਬ 'ਚ ਗਠਜੋੜ ਦੀ ਲੋੜ ਹੈ ਕਿ ਨਹੀਂ ਤਾਂ ਉਨ੍ਹਾਂ ਨੇ ਕਿਹਾ ਹੈ ਕਿ ਇਹ ਹਾਈ ਕਮਾਂਡ ਦਾ ਫੈਸਲਾ ਹੋਵੇਗਾ।
ਇਹ ਵੀ ਪੜ੍ਹੋ : Ludhiana News: ਵਿਦੇਸ਼ ਤੋਂ ਆਏ ਪੰਜਾਬੀ 'ਤੇ ਕਿਰਪਾਨਾਂ ਨਾਲ ਹੋਇਆ ਹਮਲਾ, ਮਾਮੂਲੀ ਗੱਲ ਨੂੰ ਲੈ ਕੇ ਹੋਇਆ ਸੀ ਵਿਵਾਦ