ਆਰਡੀਨੈਂਸ ਬਣਾਉਣ ਵਾਸਤੇ ਬਣੀ ਕਮੇਟੀ 'ਚ 'ਕੈਪਟਨ' ਵੀ ਸੀ ਸ਼ਾਮਲ: ਡਾ.ਚੀਮਾ

ਜਿਸ ਦੌਰਾਨ ਇੱਕ ਵਾਰ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਆੜੇ ਹੱਥੀਂ ਲਿਆ ਹੈ। 

ਆਰਡੀਨੈਂਸ ਬਣਾਉਣ ਵਾਸਤੇ ਬਣੀ ਕਮੇਟੀ 'ਚ 'ਕੈਪਟਨ' ਵੀ ਸੀ ਸ਼ਾਮਲ: ਡਾ.ਚੀਮਾ
ਫਾਈਲ ਫੋਟੋ

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਖੇਤੀ ਆਰਡੀਨੈਂਸ ਨੂੰ ਲੈ ਕੇ ਜਿਥੇ ਕਿਸਾਨ ਜਥੇਬੰਦੀਆਂ 'ਚ ਰੋਸ ਪਾਇਆ ਜਾ ਰਿਹਾ ਹੈ। ਉਥੇ ਹੀ ਇਸ ਮੁੱਦੇ 'ਤੇ ਸਿਆਸੀ ਪਾਰਟੀਆਂ ਸਿਆਸਤ ਦੀਆਂ ਰੋਟੀਆਂ ਸੇਕ ਰਹੀਆਂ ਹਨ। ਵਿਰੋਧੀ ਧਿਰਾਂ ਲਗਾਤਾਰ ਕੈਪਟਨ ਅਮਰਿੰਦਰ ਸਿੰਘ ਅਤੇ ਸੂਬਾ ਸਰਕਾਰ ਨੂੰ ਕਿਸਾਨ ਵਿਰੋਧੀ ਆਰਡੀਨੈਂਸ ਨੂੰ ਲੈ ਕੇ ਘੇਰ ਰਹੀਆਂ ਹਨ। ਜਿਸ ਦੌਰਾਨ ਇੱਕ ਵਾਰ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਆੜੇ ਹੱਥੀਂ ਲਿਆ ਹੈ। 

ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਟਵਿਟਰ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਡਾ.ਚੀਮਾ ਨੇ ਕਿਹਾ ਕਿ 'ਬੇਹੱਦ ਹੈਰਾਨੀ ਵਾਲੀ ਗੱਲ ਹੈ ਕਿ ਆਰਡੀਨੈਂਸ ਬਣਾਉਣ ਵਾਸਤੇ ਬਣੀ ਕਮੇਟੀ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਸ਼ਾਮਲ ਸਨ, ਜਿਸਦਾ ਖ਼ੁਲਾਸਾ ਅੱਜ ਦੇਸ਼ ਦੀ ਪਾਰਲੀਮੈਂਟ 'ਚ ਮੰਤਰੀਆਂ ਦੁਆਰਾ ਕੀਤੇ ਜਾਣ ਉਪਰੰਤ ਬਿੱਲੀ ਥੈਲਿਓਂ ਬਾਹਰ ਆ ਗਈ। ਖ਼ੁਦ ਆਰਡੀਨੈਂਸ ਬਣਾਉਣ ਵਾਲੇ ਕੈਪਟਨ ਅਮਰਿੰਦਰ ਜਵਾਬ ਦੇਣ ਕਿ ਆਖ਼ਰ ਉਹ ਕਿਸਾਨਾਂ ਨੂੰ ਗੁੰਮਰਾਹ ਕਰਨ ਵਾਸਤੇ ਝੂਠਾ ਪ੍ਰਚਾਰ ਕਿਉਂ ਕਰਦੇ ਰਹੇ?''

ਜ਼ਿਕਰਯੋਗ ਹੈ ਕਿ ਖੇਤੀ ਆਰਡੀਨੈਂਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ।ਉਹਨਾਂ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਪਾਰਲੀਮੈਂਟ 'ਚ ਖੇਤੀ ਆਰਡੀਨੈਂਸ ਨੂੰ ਨਾ ਵਧਾਉਣ, ਕਿਉਂਕਿ ਇਹ ਕਿਸਾਨਾਂ ਦੇ ਹਿੱਤਾਂ ਲਈ ਨਹੀਂ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਐਮ.ਐਸ.ਪੀ. ਨੂੰ ਕਿਸਾਨਾਂ ਦਾ ਕਾਨੂੰਨੀ ਹੱਕ ਬਣਾਇਆ ਜਾਵੇ।

Watch Live Tv-