ਖੇਤੀ ਬਿੱਲਾਂ ਖਿਲਾਫ ਸਾਰੀਆਂ ਸਿਆਸੀ ਪਾਰਟੀਆਂ ਇਕੱਠਿਆ ਲੜਨ ਲੜਾਈ: ਕੈਪਟਨ
Advertisement

ਖੇਤੀ ਬਿੱਲਾਂ ਖਿਲਾਫ ਸਾਰੀਆਂ ਸਿਆਸੀ ਪਾਰਟੀਆਂ ਇਕੱਠਿਆ ਲੜਨ ਲੜਾਈ: ਕੈਪਟਨ

ਅਜਿਹੇ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਸਿਆਸੀ ਧਿਰਾਂ ਨੂੰ ਖੇਤੀ ਬਿੱਲਾਂ ਖਿਲਾਫ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ।

 

ਫਾਈਲ ਫੋਟੋ

ਚੰਡੀਗੜ੍ਹ: ਖੇਤੀ ਬਿੱਲਾਂ ਖਿਲਾਫ ਅੱਜ ਪੰਜਾਬ ਭਰ 'ਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਅਜਿਹੇ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਸਿਆਸੀ ਧਿਰਾਂ ਨੂੰ ਖੇਤੀ ਬਿੱਲਾਂ ਖਿਲਾਫ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ।

ਕੈਪਟਨ ਨੇ ਟਵੀਟ ਕਰਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕੱਠਿਆਂ ਖੇਤੀ ਬਿੱਲਾਂ ਖਿਲਾਫ ਲੜਨ ਦੀ ਅਪੀਲ ਕੀਤੀ ਹੈ ਤੇ ਨਾਲ ਹੀ ਕਿਹਾ ਉਹ ਇਸ ਲੜਾਈ ਦੀ ਅਗਵਾਈ ਲਈ ਤਿਆਰ ਹਨ। ਕੈਪਟਨ ਨੇ ਨਾਲ ਹੀ ਅਕਾਲੀ ਦਲ 'ਤੇ ਵੀ ਨਿਸ਼ਾਨਾ ਵਿੰਨ੍ਹਿਆ ਹੈ।

ਪੰਜਾਬੀ ਗਾਇਕਾਂ ਦੀ ਕਿਸਾਨਾਂ ਨੂੰ ਹਿਮਾਇਤ-

ਪੰਜਾਬ ਦੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਵਿੱਢੀ ਲੜਾਈ 'ਚ ਜਿਥੇ ਪੰਜਾਬ ਦੇ ਲੋਕ, ਸਿਆਸੀ ਆਗੂ ਕਿਸਾਨਾਂ ਦੇ ਹੱਕਾਂ ਲਈ ਅੱਗੇ ਆ ਰਹੇ ਹਨ, ਉਥੇ ਹੀ ਪੰਜਾਬੀ ਗਾਇਕ ਤੇ ਅਦਾਕਾਰ ਵੀ ਕਿਸਾਨਾਂ ਨੂੰ 'ਪੰਜਾਬ ਬੰਦ' ਦਾ ਸਮਰਥਨ ਦੇ ਰਹੇ ਹਨ।  ਅੱਜ ਵੱਖ-ਵੱਖ ਆਪਣੇ -ਆਪਣੇ ਹਲਕੇ 'ਚ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰ ਰਹੇ ਹਨ।  ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਆਰ ਨੇਤ ਸਮੇਤ ਕਈ ਗਾਇਕ ਮਾਨਸਾ 'ਚ ਕਿਸਾਨਾਂ ਦੇ ਨਾਲ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਹਨ। 

Watch Live Tv-

Trending news