CBI Summons to Arvind Kejriwal: ਕੇਜਰੀਵਾਲ ਨੇ ਸੀਬੀਆਈ ਦੇ ਸਾਹਮਣੇ ਪੇਸ਼ ਹੋਣ ਤੋਂ ਪਹਿਲਾਂ ਦਿੱਤਾ ਵੱਡਾ ਬਿਆਨ
CBI Summons to Arvind Kejriwal: ਦਿੱਲੀ ਸ਼ਰਾਬ ਘੁਟਾਲੇ ਦੀ ਜਾਂਚ ਦਾ ਸੇਕ ਹੁਣ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੱਕ ਪਹੁੰਚ ਗਿਆ ਹੈ। ਸੀਬੀਆਈ ਅੱਜ ਸਵੇਰੇ 11:00 ਵਜੇ ਇਸ ਮਾਮਲੇ ਵਿੱਚ ਉਸ ਤੋਂ ਪੁੱਛਗਿੱਛ ਕਰੇਗੀ। ਇਸ ਦੇ ਨਾਲ ਹੀ ਇਸ ਮਾਮਲੇ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ।
CBI Summons to Arvind Kejriwal: ਸੀਬੀਆਈ (CBI) ਅੱਜ ਸਵੇਰੇ 11 ਵਜੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਤੋਂ ਸ਼ਰਾਬ ਘੁਟਾਲੇ (Delhi Liquor Policy Case) ਵਿੱਚ ਪੁੱਛਗਿੱਛ ਕਰੇਗੀ। ਉਸ ਤੋਂ ਇਸ ਮਾਮਲੇ 'ਚ ਪਹਿਲੀ ਵਾਰ ਪੁੱਛਗਿੱਛ ਹੋਣ ਜਾ ਰਹੀ ਹੈ। ਇਸ ਦੇ ਨਾਲ ਹੀ ਸੀਬੀਆਈ ਹੈੱਡ ਕੁਆਰਟਰ ਅਤੇ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਵੱਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇਸ ਮਾਮਲੇ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਮੈਨੂੰ ਸੀਬੀਆਈ ਨੇ ਬੁਲਾਇਆ ਹੈ। ਮੈਂ ਥੋੜ੍ਹੀ ਦੇਰ ਵਿੱਚ ਘਰ ਛੱਡ ਦੇਵਾਂਗਾ। ਜਦੋਂ ਤੁਸੀਂ ਕੁਝ ਗਲਤ ਨਹੀਂ ਕੀਤਾ ਤਾਂ ਕੀ ਲੁਕਾਉਣਾ ਹੈ? ਇਹ ਲੋਕ ਬਹੁਤ ਤਾਕਤਵਰ ਹਨ। ਵਿਰੋਧੀ ਪਾਰਟੀਆਂ ਕੇਜਰੀਵਾਲ ਦੇ ਸਮਰਥਨ 'ਚ ਆ ਗਈਆਂ ਹਨ ਤਾਂ ਭਾਜਪਾ ਨੇ ਕੇਜਰੀਵਾਲ 'ਤੇ ਹਮਲਾ ਬੋਲਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀਬੀਆਈ ਸਾਹਮਣੇ ਪੇਸ਼ ਹੋਣ ਤੋਂ ਪਹਿਲਾਂ ਟਵਿੱਟਰ 'ਤੇ ਇੱਕ ਵੀਡੀਓ ਜਾਰੀ ਕੀਤਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ, 'ਕੱਲ੍ਹ ਤੋਂ ਉਨ੍ਹਾਂ ਦੇ ਸਾਰੇ ਨੇਤਾ ਰੌਲਾ ਪਾ ਰਹੇ ਹਨ ਕਿ ਉਹ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲੈਣਗੇ। ਸ਼ਾਇਦ ਭਾਜਪਾ ਨੇ ਵੀ ਸੀਬੀਆਈ ਨੂੰ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ। ਜੇਕਰ ਹੁਕਮ ਆਇਆ ਹੈ ਤਾਂ ਉਸ ਦੀ ਪਾਲਣਾ ਵੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Atiq Ahmad Murder News: ਅਤੀਕ-ਅਸ਼ਰਫ ਨੂੰ ਮਾਰਨ ਵਾਲੇ ਹਮਲਾਵਰ ਦੇ ਪਿਤਾ ਦਾ ਆਇਆ ਬਿਆਨ ਆਇਆ ਸਾਹਮਣੇ, ਕਹੀ ਇਹ ਵੱਡੀ ਗੱਲ
ਜਾਣਕਾਰੀ ਮੁਤਾਬਕ ਸੀਬੀਆਈ ਦਫ਼ਤਰ ਜਾਣ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਰਾਜਘਾਟ ਜਾ ਸਕਦੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ 'ਤੇ ਭਾਰੀ ਪੁਲਿਸ ਸੁਰੱਖਿਆ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਗੋਪਾਲ ਰਾਏ, ਸੌਰਭ ਭਾਰਦਵਾਜ, ਰਾਜਕੁਮਾਰ ਆਨੰਦ, ਆਤਿਸ਼ੀ, ਇਮਰਾਨ ਹੁਸੈਨ ਅਤੇ ਕੈਲਾਸ਼ ਗਹਿਲੋਤ ਵੀ ਕੇਜਰੀਵਾਲ ਨਾਲ ਸੀਬੀਆਈ ਦਫ਼ਤਰ ਜਾਣਗੇ।
ਜਿੱਥੇ ‘ਆਪ’ ਨੇ ਕੇਜਰੀਵਾਲ ਨੂੰ ਆਧੁਨਿਕ ਮਹਾਤਮਾ ਗਾਂਧੀ ਕਿਹਾ ਹੈ, ਉਥੇ ਭਾਜਪਾ ਨੇ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਘੁਟਾਲੇ ਦਾ ‘ਮਾਸਟਰਮਾਈਂਡ’ ਕਰਾਰ ਦਿੱਤਾ ਹੈ। ‘ਆਪ’ ਆਗੂ ਰਾਘਵ ਚੱਢਾ ਨੇ ਕਿਹਾ ਕਿ ‘ਆਪ’ ਆਗੂ ਭਾਰਤ ਨੂੰ ਵਿਸ਼ਵ ਵਿੱਚ ਨੰਬਰ ਇੱਕ ਬਣਾਉਣ ਲਈ ਲੜਦੇ ਰਹਿਣਗੇ। ਕੇਜਰੀਵਾਲ ਅੱਜ ਦਾ ਮਹਾਤਮਾ ਗਾਂਧੀ ਹੈ।
ਦੂਜੇ ਪਾਸੇ ਭਾਜਪਾ ਦੇ ਦਿੱਲੀ ਪ੍ਰਧਾਨ ਵਰਿੰਦਰ ਸਚਦੇਵਾ ਨੇ ਕਿਹਾ ਕਿ ‘ਆਪ’ ਆਗੂ ਮਰਿਆਦਾ ਭੁੱਲ ਕੇ ਅਪਰਾਧੀ ਦੀ ਭਾਸ਼ਾ ਬੋਲ ਰਹੇ ਹਨ। ਉਹ ਅਤੀਕ ਅਹਿਮਦ ਦੀ ਭਾਸ਼ਾ ਬੋਲਦਾ ਹੈ। ਦੂਜੇ ਪਾਸੇ ਭਾਜਪਾ ਦੇ ਰਾਸ਼ਟਰੀ ਬੁਲਾਰੇ ਗੌਰਵ ਭਾਟੀਆ ਨੇ ਦਾਅਵਾ ਕੀਤਾ ਕਿ ਸੀਬੀਆਈ ਵੱਲੋਂ ਬੁਲਾਏ ਜਾਣ ਤੋਂ ਬਾਅਦ ਕੇਜਰੀਵਾਲ ਡਰੇ ਹੋਏ ਹਨ। ਇਹ ਜਵਾਬਦੇਹੀ ਦਿਖਾਉਣ ਦਾ ਸਮਾਂ ਹੈ ਨਾ ਕਿ ਬਿਆਨਬਾਜ਼ੀ ਦਾ।