CWC News: ਕਾਂਗਰਸ ਪਾਰਟੀ ਨੇ ਆਪਣੀ ਨਵੀਂ ਵਰਕਿੰਗ ਕਮੇਟੀ (CWC) ਦਾ ਐਲਾਨ ਕੀਤਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਹਾਈਕਮਾਂਡ ਨੇ ਸੀਡਬਲਯੂਸੀ ਦੇ ਮੈਂਬਰ ਵਜੋਂ ਸ਼ਾਮਲ ਕੀਤਾ ਹੈ। ਇਸ ਦੇ ਨਾਲ ਹੀ ਸਾਬਕਾ ਸੰਸਦ ਮੈਂਬਰ ਅੰਬਿਕਾ ਸੋਨੀ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਵੀ ਜਾਰੀ ਕੀਤੀ ਗਈ ਸੂਚੀ 'ਚ ਜਗ੍ਹਾ ਦਿੱਤੀ ਗਈ ਹੈ ਪਰ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਵਰਕਿੰਗ ਕਮੇਟੀ ਵਿੱਚ ਥਾਂ ਨਹੀਂ ਦਿੱਤੀ ਗਈ।


COMMERCIAL BREAK
SCROLL TO CONTINUE READING

ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਵੱਲੋਂ ਜਾਰੀ ਕੀਤੀ ਗਈ ਲਿਸਟ 'ਚ ਪੰਜਾਬ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਰੰਧਾਵਾ, ਅੰਬਿਕਾ ਸੋਨੀ, ਮਨੀਸ਼ ਤਿਵਾੜੀ, ਪਵਨ ਕੁਮਾਰ ਬਾਂਸਲ ਦਾ ਨਾਂ ਸ਼ਾਮਲ ਕੀਤਾ ਗਿਆ ਹੈ।


ਇਸ ਤੋਂ ਪਹਿਲਾਂ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਵਿੱਚ ਵੀ ਥਾਂ ਨਹੀਂ ਦਿੱਤੀ ਗਈ ਸੀ। ਹਾਲਾਂਕਿ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਵੱਲੋਂ ਐਤਵਾਰ ਨੂੰ ਜਾਰੀ ਕੀਤੀ ਗਈ ਪਾਰਟੀ ਦੀ ਨਵੀਂ ਵਰਕਿੰਗ ਕਮੇਟੀ (ਸੀਡਬਲਿਊਸੀ) ਮੈਂਬਰਾਂ ਦੀ ਸੂਚੀ ਵਿੱਚ ਸਿੱਧੂ ਨੂੰ ਥਾਂ ਨਹੀਂ ਦਿੱਤੀ ਗਈ।


ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਪੰਜਾਬ ਦੀ ਸਾਬਕਾ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਦਾ ਨਾਂ ਵੀ ਵਰਕਿੰਗ ਕਮੇਟੀ ਮੈਂਬਰਾਂ ਵਿੱਚ ਸ਼ਾਮਲ ਹੈ। ਖਾਸ ਗੱਲ ਇਹ ਹੈ ਕਿ CWC ਦੀ ਸੂਚੀ 'ਚ ਚੰਨੀ ਤੇ ਅੰਬਿਕਾ ਸੋਨੀ ਦਾ ਨਾਂ ਪ੍ਰਿਅੰਕਾ ਗਾਂਧੀ ਤੋਂ ਉੱਪਰ ਰੱਖਿਆ ਗਿਆ ਹੈ। ਸੀਡਬਲਿਊਸੀ ਮੈਂਬਰਾਂ ਦੀ ਸੂਚੀ ਵਿੱਚ ਅੰਬਿਕਾ ਸੋਨੀ ਦਾ ਨਾਂ ਸੱਤਵੇਂ ਤੇ ਚੰਨੀ ਦਾ ਨਾਂ 17ਵੇਂ ਨੰਬਰ ’ਤੇ ਹੈ। ਇਸ ਸੂਚੀ 'ਚ ਚੰਨੀ ਤੋਂ ਬਾਅਦ ਪ੍ਰਿਅੰਕਾ ਗਾਂਧੀ ਦਾ ਨਾਂ 18ਵੇਂ ਨੰਬਰ 'ਤੇ ਹੈ।


ਇਹ ਵੀ ਪੜ੍ਹੋ : Punjab Flood News: ਮੁੜ ਤਬਾਹੀ ਦਾ ਮੰਜ਼ਰ! ਪੰਜਾਬ 'ਚ ਫਿਰੋਜ਼ਪੁਰ-ਫਾਜ਼ਿਲਕਾ ਦੇ 74 ਪਿੰਡ ਹੜ੍ਹ ਨਾਲ ਹੋਏ ਪ੍ਰਭਾਵਿਤ


ਇਨ੍ਹਾਂ ਦੋਵਾਂ ਤੋਂ ਇਲਾਵਾ ਆਨੰਦਪੁਰ ਸਾਹਿਬ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੂੰ ਵੀ ਸੀਡਬਲਿਊਸੀ 'ਚ ਸਥਾਈ ਤੌਰ ’ਤੇ ਸੱਦਾ ਦਿੱਤਾ ਗਿਆ ਹੈ। ਸਤੰਬਰ 2021 'ਚ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨੇ ਦਲਿਤ ਭਾਈਚਾਰੇ 'ਚੋਂ ਆਉਣ ਵਾਲੇ ਚਰਨਜੀਤ ਸਿੰਘ ਚੰਨੀ 'ਤੇ ਜੋ ਭਰੋਸਾ ਪ੍ਰਗਟਾਇਆ ਸੀ, ਉਹ ਅਜੇ ਵੀ ਬਰਕਰਾਰ ਹੈ।


ਇਹ ਵੀ ਪੜ੍ਹੋ : Punjab Operation Seal News: ਆਪਰੇਸ਼ਨ ਸੀਲ ਦੌਰਾਨ ਬਠਿੰਡਾ ਪੁਲਿਸ ਨੂੰ ਨਸ਼ੇ ਦੀ ਹਾਲਾਤ 'ਚ ਮਿਲਿਆ ਨੌਜਵਾਨ, ਜਾਂਚ ਜਾਰੀ