CM vs Governor: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੂਨ ਮਹੀਨੇ ਵਿੱਚ ਬੁਲਾਏ ਗਏ ਸੈਸ਼ਨ ਨੂੰ ਲੈ ਕੇ ਵੱਡਾ ਬਿਆਨ ਦੇ ਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਜਵਾਬ ਦਿੱਤਾ। ਸੀਐਮ ਮਾਨ ਨੇ ਕਿਹਾ ਕਿ ਇੰਤਜ਼ਾਰ ਕਰੋ ਚਾਰੋਂ ਬਿੱਲ ਪਾਸ ਹੋਣਗੇ। ਉਨ੍ਹਾਂ ਨੇ ਕਿਹਾ ਕਿ ਰਾਜਪਾਲ ਨੇ ਤਾਂ ਬਜਟ ਸੈਸ਼ਨ ਨੂੰ ਵੀ ਮਨਜ਼ੂਰੀ ਨਹੀਂ ਦਿੱਤੀ ਸੀ। ਸੁਪਰੀਮ ਕੋਰਟ ਦੀ ਦਖ਼ਲਅੰਦਾਜ਼ੀ ਮਗਰੋਂ ਇਜਲਾਸ ਬੁਲਾਉਣ ਦੀ ਮਨਜ਼ੂਰੀ ਦਿੱਤੀ ਗਈ ਸੀ।


COMMERCIAL BREAK
SCROLL TO CONTINUE READING

ਕਾਬਿਲੇਗੌਰ ਹੈ ਕਿ ਬੀਤੇ ਦਿਨ ਰਾਜਪਾਲ ਨੇ 19-20 ਜੂਨ ਨੂੰ ਬੁਲਾਏ ਗਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ 'ਤੇ ਮੁੱਖ ਮੰਤਰੀ ਨੂੰ ਫਿਰ ਤੋਂ ਪੱਤਰ ਲਿਖਿਆ ਸੀ। ਬਨਵਾਰੀ ਲਾਲ ਪੁਰੋਹਿਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਵਿੱਚ ਕਾਨੂੰਨੀ ਰਾਏ ਲਈ ਗਈ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਕਿਸੇ ਵੀ ਸਦਨ ਵਿੱਚ ਕੰਮ ਪੂਰਾ ਹੋਣ ਤੋਂ ਬਾਅਦ ਉਸ ਨੂੰ ਅਨਿਸ਼ਚਿਤ ਕਾਲ ਤੱਕ ਲਈ ਮੁਅੱਤਲ ਕੀਤਾ ਜਾਣਾ ਠੀਕ ਨਹੀਂ ਹੈ।


ਇਹ ਵੀ ਪੜ੍ਹੋ : AAP Punjab Protest Today Live Updates: ਮਣੀਪੁਰ ਹਾਦਸੇ ਨੂੰ ਲੈ ਕੇ ਆਪ ਵਰਕਰਾਂ ਵੱਲੋਂ ਰਾਜਪਾਲ ਦੇ ਭਵਨ ਵੱਲ ਕੂਚ, ਚੱਲੀਆਂ ਪਾਣੀ ਦੀਆਂ ਬੁਛਾੜਾਂ


ਕਾਨੂੰਨੀ ਰਾਏ ਵਿੱਚ ਕਿਹਾ ਗਿਆ ਕਿ ਜੇ ਸਦਨ ਨੂੰ ਅਨਿਸ਼ਚਿਤ ਕਾਲ ਲਈ ਮੁਅੱਤਲ ਕੀਤਾ ਜਾਂਦਾ ਹੈ ਤਾਂ ਉਸ ਤੋਂ ਬਾਅਦ ਇਸ ਪ੍ਰਕਾਰ ਦੇ ਨਤੀਜੇ ਆਉਂਦੇ ਹਨ। ਭਾਵੇਂ ਹੀ ਵਿਧਾਨ ਸਭਾ ਦੇ ਸਪੀਕਰ ਕੋਲ ਇਹ ਅਧਿਕਾਰ ਹੈ ਪਰ 14 ਜੂਨ ਨੂੰ ਜੋ ਪੱਤਰ ਵਿਧਾਨ ਸਭਾ ਦੇ ਸਕੱਤਰ ਵੱਲੋਂ ਭੇਜਿਆ ਗਿਆ ਸੀ, ਉਸ ਵਿੱਚ ਸਪੱਸ਼ਟ ਸੀ ਕਿ ਕੋਈ ਵੀ ਬਜਟ ਦਾ ਕੰਮ ਨਹੀਂ ਬਚਿਆ ਹੈ।


ਇਹ ਵੀ ਪੜ੍ਹੋ : Punjab News: ਪੰਜਾਬ 'ਚ ਤਹਿਸੀਲਾਂ ਤੋਂ ਬਾਅਦ ਹੁਣ ਡੀਸੀ ਦਫਤਰਾਂ ਤੇ ਐਸਡੀਐਮ ਦਫਤਰਾਂ 'ਚ ਵੀ ਹੜਤਾਲ