ਸਿੱਧੂ ਬਣਨਗੇ ਪੰਜਾਬ ਸਰਕਾਰ ਵਿੱਚ ਮੁੜ ਤੋਂਂ ਮੰਤਰੀ ? CM ਕੈਪਟਨ ਨੇ ਨਵਜੋਤ ਸਿੱਧੂ ਨੂੰ ਲੰਚ ਲਈ ਦਿੱਤਾ ਸੱਦਾ
Advertisement

ਸਿੱਧੂ ਬਣਨਗੇ ਪੰਜਾਬ ਸਰਕਾਰ ਵਿੱਚ ਮੁੜ ਤੋਂਂ ਮੰਤਰੀ ? CM ਕੈਪਟਨ ਨੇ ਨਵਜੋਤ ਸਿੱਧੂ ਨੂੰ ਲੰਚ ਲਈ ਦਿੱਤਾ ਸੱਦਾ

ਮੁੱਖ ੰਮਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਧੂ ਦੇ ਵਿੱਚ ਦੂਰੀਆਂ ਘੱਟ ਹੋਇਆ

ਮੁੱਖ ੰਮਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਧੂ ਦੇ ਵਿੱਚ ਦੂਰੀਆਂ ਘੱਟ ਹੋਇਆ

ਚੰਡੀਗੜ੍ਹ : ਲੰਮੇ ਵਕਤ ਤੋਂ ਨਵਜੋਤ ਸਿੰਘ ਸਿੱਧੂ ਦੀ ਪੰਜਾਬ ਸਰਕਾਰ ਵਿੱਚ ਮੰਤਰੀ ਵੱਜੋਂ ਵਾਪਸੀ ਦੀਆਂ ਅਟਕਨਾਂ ਲੱਗ ਰਹੀਆਂ ਸਨ ਹੁਣ ਇਸ ''ਤੇ ਮੋਹਰ ਲੱਗ ਦੀ ਨਜ਼ਰ ਆ ਰਹੀ ਹੈ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਨੂੰ ਲੰਚ 'ਤੇ ਸੱਦਾ ਦਿੱਤਾ ਹੈ

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ  ਦਿੱਤੀ ਹੈ, ਉਨ੍ਹਾਂ ਲਿਖਿਆ 'ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਨੂੰ ਲੰਚ ਦੇ ਲਈ ਸੱਦਿਆ ਹੈ ਇਸ ਦੌਰਾਨ ਕੌਮੀ ਅਤੇ ਸੂਬੇ ਦੀ ਸਿਆਸਤ ਨੂੰ ਲੈਕੇ ਚਰਚਾ ਹੋਵੇਗੀ''

2019 ਦੀਆਂ ਲੋਕਸਭਾ ਚੋਣਾਂ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਸਥਾਨਕ ਸਰਕਾਰਾਂ ਬਾਰੇ ਮੰਤਰਾਲੇ ਦੀ ਜ਼ਿੰਮੇਵਾਰੀ ਵਾਪਸ ਲੈ ਲਈ ਸੀ ਜਿਸ ਦੇ ਵਿਰੋਧ ਵਿੱਚ ਸਿੱਧੂ ਨੇ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ ਸੀ,ਪਰ ਇਸੇ ਅਕਤੂਬਰ ਵਿੱਚ ਰਾਹਲ ਗਾਂਧੀ ਦੀ ਕਿਸਾਨ ਟਰੈਕਟਰ ਯਾਤਰਾ ਵਿੱਚ ਨਵਜੋਤ ਸਿੰਘ ਸਿੱਧੂ ਨੇ ਮੁੜ ਤੋਂ ਪੰਜਾਬ ਦੀ ਸਿਆਸਤ ਵਿੱਚ ਵਾਪਸੀ ਕੀਤੀ ਇਸ ਤੋਂ ਬਾਅਦ ਵਿਧਾਨਸਭਾ ਵਿੱਚ ਵੀ ਨਵਜੋਤ ਸਿੰਘ ਸਿੱਧੂ ਨੇ ਖੇਤੀ ਕਾਨੂੰਨ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ਼ ਕੀਤੀ ਸੀ ਜਿਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਿੱਧੂ ਦੇ ਭਾਸ਼ਣ ਦੀ ਸ਼ਲਾਘਾ ਕੀਤਾ ਸੀ,ਦਿੱਲੀ ਵਿੱਚ ਪ੍ਰਦਰਸ਼ਨ ਦੌਰਾਨ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਨੂੰ ਬੋਲਣ ਦਾ ਮੌਕਾ ਦਿੱਤਾ 

ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਨਵੇਂ ਪ੍ਰਭਾਰੀ ਹਰੀਸ਼ ਰਾਵਤ ਨੇ ਵੀ ਸਿੱਧੂ ਨੂੰ ਪੰਜਾਬ ਦਾ ਭਵਿੱਖ ਦੱਸਿਆ ਸੀ ਅਤੇ ਉਨ੍ਹਾਂ ਦਾ ਜਨਮ ਦਿਨ ਮਨਾਉਣ ਦੇ ਲਈ ਪਹੁੰਚੇ ਸਨ,ਪਿਛਲੇ 2 ਮਹੀਨੇ ਦੇ ਅੰਦਰ ਹੋਇਆਂ ਇੰਨਾਂ ਹਲਚਲਾਂ ਤੋਂ ਬਾਅਦ ਇਹ ਅਟਕਨਾ ਲਗਾਇਆ ਜਾ ਰਹੀਆਂ ਸਨ ਕਿ ਸਿੱਧੂ ਕੈਬਨਿਟ ਵਿੱਚ ਵਾਪਸੀ ਕਰ ਸਕਦੇ ਨੇ ਹੁਣ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਨੂੰ ਲੰਚ ਦਾ ਸੱਦਾ ਦਿੱਤਾ ਹੈ ਤਾਂ ਸਿੱਧੂ ਦੇ ਕੈਬਨਿਟ ਵਿੱਚ ਸ਼ਾਮਲ ਹੋਣ ਵੱਲ ਇਸ਼ਾਰਾ ਮਿਲ ਰਿਹਾ ਹੈ

 

 

 

Trending news