ਮੁੱਖ ਮੰਤਰੀ ਕੈਪਟਨ ਨੂੰ ਪ੍ਰਧਾਨ ਮੰਤਰੀ ਮੋਦੀ ਤੋਂ ਨਹੀਂ ਉਮੀਦ, ਕੈਪਟਨ ਦਾ ਵੱਡਾ 'ਸਿਆਸੀ ਇਸ਼ਾਰਾ'

ਪੰਜਾਬ ਆੜ੍ਹਤੀਆ ਐਸੋਸੀਏਸ਼ਨ ਫੈਡਰੇਸ਼ਨ ਨੇ ਆੜ੍ਹਤੀਆਂ ਨਾਲ ਧੋਖਾ ਕਰਨ ਉਤੇ ਖੱਟਰ ਦੀ ਆਲੋਚਨਾ ਕੀਤੀ, ਕੈਪਟਨ ਅਮਰਿੰਦਰ ਸਿੰਘ ਵਿਚ ਭਰੋਸਾ ਪ੍ਰਗਟਾਇਆ

ਮੁੱਖ ਮੰਤਰੀ ਕੈਪਟਨ ਨੂੰ ਪ੍ਰਧਾਨ ਮੰਤਰੀ ਮੋਦੀ ਤੋਂ ਨਹੀਂ ਉਮੀਦ, ਕੈਪਟਨ ਦਾ ਵੱਡਾ 'ਸਿਆਸੀ ਇਸ਼ਾਰਾ'
ਪੰਜਾਬ ਆੜ੍ਹਤੀਆ ਐਸੋਸੀਏਸ਼ਨ ਫੈਡਰੇਸ਼ਨ ਨੇ ਆੜ੍ਹਤੀਆਂ ਨਾਲ ਧੋਖਾ ਕਰਨ ਉਤੇ ਖੱਟਰ ਦੀ ਆਲੋਚਨਾ ਕੀਤੀ, ਕੈਪਟਨ ਅਮਰਿੰਦਰ ਸਿੰਘ ਵਿਚ ਭਰੋਸਾ ਪ੍ਰਗਟਾਇਆ

ਨਿਤਿਕਾ ਮਹੇਸ਼ਵਰੀ/ਚੰਡੀਗੜ੍ਹ : ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਨੇ, ਦੂਜੇ ਪਾਸੇ ਕੇਂਦਰ ਹਾੜ੍ਹੀ ਦੇ ਸੀਜ਼ਨ ਦੌਰਾਨ ਜਿਣਸਾਂ ਦੀ ਸਿੱਧੀ ਆਨ ਲਾਈਨ ਅਦਾਇਗੀ ਕਿਸਾਨਾਂ ਨੂੰ ਕਰਨ ’ਤੇ ਅੜ੍ਹ ਗਈ ਹੈ। ਜਿਸ ਤੋਂ ਬਾਅਦ ਆੜਤੀਏ ਪ੍ਰੇਸ਼ਾਨ ਹਨ। ਪੰਜਾਬ ਸਰਕਾਰ ਤੋਂ ਸਹਾਰਾ ਤੱਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨਾਜ ਦੀ ਖਰੀਦ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿਚ ਪਾਉਣ ਦੇ ਮੁੱਦੇ ਉਤੇ ਕਿਸੇ ਤਰ੍ਹਾਂ ਦੀ ਢਿੱਲ ਨਾ ਦੇਣ ਬਾਰੇ ਕੇਂਦਰ ਦੇ ਤਾਜਾ ਹੁਕਮਾਂ ਦੇ ਮੱਦੇਨਜ਼ਰ ਆੜ੍ਹਤੀਆਂ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਪੂਰਨ ਸਮਰਥਨ ਦਾ ਭਰੋਸਾ ਦਿੱਤਾ ਹੈ ਪਰ ਨਾਲ ਹੀ ਵੱਡਾ ਸਿਆਸ਼ੀ ਇਸ਼ਾਰਾ ਵੀ ਕਰ ਦਿੱਤਾ ਹੈ 

ਮੁੱਖ ਮੰਤਰੀ ਦਾ ਵੱਡਾ ਸਿਆਸੀ ਇਸ਼ਾਰਾ 

 ਸਿਆਸੀ ਇਸ਼ਾਰਿਆਂ 'ਚ ਮੁੱਖ ਮੰਤਰੀ ਪੰਜਾਬ ਬਹੁਤ ਵੱਡੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਡੀ.ਬੀ.ਟੀ. ਦੇ ਮੁੱਦੇ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਸੋਂ ਮਿਲਣ ਲਈ ਸਮਾਂ ਮੰਗਿਆ ਹੈ ਜੋ ਸ਼ਾਇਦ ਵੱਖ-ਵੱਖ ਸੂਬਿਆਂ ਵਿਚ ਚੋਣ ਮੁਹਿੰਮ ਵਿਚ ਰੁੱਝੇ ਹੋਏ ਹਨ ਪਰ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਭਾਵੇਂ ਉਹ ਇਹ ਨਹੀਂ ਸੋਚਦੇ ਕਿ ਪ੍ਰਧਾਨ ਮੰਤਰੀ ਉਨ੍ਹਾਂ ਨੂੰ ਮਿਲਣ ਲਈ ਸਮਾਂ ਦੇ ਦੇਣਗੇ,ਮੁੱਖ ਮੰਤਰੀ ਦਾ ਇਹ ਬਿਆਨ ਕੀ ਪ੍ਰਧਾਨ ਮੰਤਰੀ ਉਨ੍ਹਾਂ ਨੂੰ ਮਿਲਣ ਦਾ ਸਮਾਂ ਨਹੀਂ ਦੇਣਗੇ ਇਹ ਵੱਡਾ ਸਿਆਸੀ ਬਿਆਨ ਹੈ ਕਿਉਂਕਿ ਖੇਤੀ ਕਾਨੂੰਨ ਤੋਂ ਬਾਅਦ ਹੁਣ ਇੱਕ ਹੋਰ ਖੇਤੀ ਮੁੱਦੇ ਕੇਂਦਰ ਵਿੱਚ ਉਨ੍ਹਾਂ ਦੀ ਸੁਣਵਾਈ ਹੋਣੀ ਮੁਸ਼ਕਿਲ ਹੈ, ਪਿਊਸ਼ ਗੋਇਲ ਨੇ ਜਿਸ ਤਰ੍ਹਾਂ ਪੰਜਾਬ ਸਰਕਾਰ ਨੂੰ ਸਾਫ਼ ਕਰ ਦਿੱਤਾ ਹੈ FCI ਦੀ ਖ਼ਰੀਦ ਵਿੱਚੋਂ ਆੜਤੀਆਂ ਨੂੰ ਕੱਢੋ ਨਹੀਂ ਤਾਂ ਖ਼ਰੀਦ ਨਹੀਂ ਹੋਵੇਗੀ ਉਹ ਵੀ ਕਾਫ਼ੀ  ਇਸ਼ਾਰਾ ਕਰ ਰਿਹਾ ਹੈ

ਅਮਿਤ ਸ਼ਾਹ ਨੂੰ ਕੀਤੀ ਸੀ ਅਪੀਲ 

 ਕੈਪਟਨ ਅਮਰਿੰਦਰ ਸਿੰਘ ਨੇ ਆੜ੍ਹਤੀਆਂ ਨੂੰ ਦੱਸਿਆ ਕਿ ਉਨ੍ਹਾਂ ਨੇ 19 ਮਾਰਚ ਨੂੰ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਸੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਨਿੱਜੀ ਤੌਰ ਉਤੇ ਗੱਲਬਾਤ ਕੀਤੀ ਸੀ ਅਤੇ ਕੇਂਦਰੀ ਮੰਤਰੀ ਨੇ ਉਨ੍ਹਾਂ ਨੂੰ ਇਸ ਮਸਲੇ ਉਤੇ ਮਦਦ ਦਾ ਭਰੋਸਾ ਦਿੱਤਾ ਸੀ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਸੂਬੇ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਰਤ ਭੂਸ਼ਣ ਆਸ਼ੂ ਨੇ ਇਸ ਮੁੱਦੇ ਨੂੰ ਲੈ ਕੇ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਆਫ ਪੰਜਾਬ ਨੇ ਹਰਿਆਣਾ ਉਪਰ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀ ਡੀ.ਬੀ.ਟੀ. ਦੇ ਪ੍ਰਸਤਾਵ ਨੂੰ ਪ੍ਰਵਾਨ ਕਰਕੇ ਉਨ੍ਹਾਂ ਨਾਲ ਧੋਖਾ ਕੀਤਾ ਗਿਆ। ਉਨ੍ਹਾਂ ਨੇ ਗੁਆਂਢੀ ਸੂਬੇ ਦੇ ਮੁੱਖ ਮੰਤਰੀ ਐਮ.ਐਲ. ਖੱਟਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਸਿੱਕੇ ਦੇ ਦੋ ਪਾਸੇ ਦੱਸਿਆ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ, “ਪਰ ਅਸੀਂ ਤੁਹਾਡੇ ਉਤੇ ਭਰੋਸਾ ਕਰਦੇ ਹਨ।

   ਆੜ੍ਹਤੀਆਂ ਵੱਲੋਂ ਅਦਾਇਗੀ ਬਾਰੇ ਮੌਜੂਦਾ ਵਿਵਸਥਾ ਕਾਇਮ ਰੱਖਣ ਦੇ ਨਾਲ-ਨਾਲ ਭਾਰਤੀ ਖੁਰਾਕ ਨਿਗਮ ਪਾਸੋਂ ਸਾਰੇ ਬਕਾਏ ਦੇ ਨਿਪਟਾਰੇ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਮੰਡੀਆਂ ਵਿਚ ਲਿਆਂਦੀ ਜਾਣ ਵਾਲੀ ਕਿਸਾਨਾਂ ਦੀ ਉਪਜ ਨੂੰ ਜ਼ਮੀਨੀ ਰਿਕਾਰਡ ਨਾਲ ਜੋੜਨ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ। ਫੈਡਰੇਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਦੀ ਅਗਵਾਈ ਵਿਚ ਆੜ੍ਹਤੀਆਂ ਨੇ ਕਿਹਾ ਕਿ ਮੌਜੂਦਾ ਏ.ਪੀ.ਐਮ.ਸੀ. ਐਕਟ ਜਾਂ ਨਿਯਮਾਂ ਵਿਚ ਅਜਿਹੀ ਕੋਈ ਵਿਵਸਥਾ ਨਹੀਂ ਹੈ ਜੋ ਇਸ ਨੂੰ ਜ਼ਮੀਨੀ ਰਿਕਾਰਡ ਨਾਲ ਜੋੜਨ ਜਾਂ ਕਿਸਾਨਾਂ ਪਾਸੋਂ ਅਜਿਹਾ ਡਾਟਾ ਮੰਗਦੀ ਹੋਵੇ। ਜੇਕਰ ਇਸ ਨੂੰ ਲਾਗੂ ਵੀ ਕੀਤਾ ਜਾਣਾ ਹੈ ਤਾਂ ਇਸ ਸੂਰਤ ਵਿਚ ਵੀ ਏ.ਪੀ.ਐਮ.ਸੀ. ਦੇ ਨਿਯਮਾਂ ਵਿਚ ਸੋਧ ਕਰਨੀ ਹੋਵੇਗੀ।