ਬੇਅਦਬੀ ਦੀ ਜਾਂਚ ਨੂੰ ਲੈ ਕੇ CM ਕੈਪਟਨ ਦਾ ਬਾਦਲ ਪਰਿਵਾਰ 'ਤੇ ਇਹ ਵੱਡਾ ਬਿਆਨ ਜ਼ਰੂਰ ਜਾਣੋ

 ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਹਿਬਲਕਲਾਂ ਅਤੇ ਬੇਅਦਬੀ ਕਾਂਡ ਦੀ ਜਾਂਚ 'ਤੇ ਬਿਆਨ ਦਿੱਤਾ 

ਬੇਅਦਬੀ ਦੀ ਜਾਂਚ ਨੂੰ ਲੈ ਕੇ CM ਕੈਪਟਨ ਦਾ ਬਾਦਲ ਪਰਿਵਾਰ  'ਤੇ ਇਹ ਵੱਡਾ ਬਿਆਨ ਜ਼ਰੂਰ ਜਾਣੋ
ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਹਿਬਲਕਲਾਂ ਅਤੇ ਬੇਅਦਬੀ ਕਾਂਡ ਦੀ ਜਾਂਚ 'ਤੇ ਬਿਆਨ ਦਿੱਤਾ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਅਦਬੀ ਮਾਮਲੇ ਦੀ ਜਾਂਚ ਨੂੰ ਲੈਕੇ ਇੱਕ ਵਾਰ ਮੁੜ ਤੋਂ ਵੱਡਾ ਬਿਆਨ ਦਿੱਤਾ ਹੈ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਜਿਹੇ ਵਿੱਚ ਪ੍ਰਕਾਸ਼ ਸਿੰਘ ਬਾਦਲ,ਸੁਖਬੀਰ ਬਾਦਲ ਕਿਸੇ ਹੋਰ ਨੂੰ ਮੁਲਜ਼ਮ ਨਹੀਂ ਠਹਿਰਾਇਆ ਜਾ ਸਕਦਾ ਹੈ, ਉਨ੍ਹਾਂ ਕਿਹਾ ਦੀ ਇਸ ਮਾਮਲੇ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਤਾਂ ਮੰਨੀ ਜਾਵੇਗੀ ਜਦੋਂ ਉਹ ਇਸ ਵਿੱਚ ਮੁਲਜ਼ਮ ਹੋਣਗੇ,ਮੁੱਖ ਮੰਤਰੀ ਕੈਪਟਨ ਨੇ ਕਿਹਾ ਹੁਣ ਤੱਕ ਇਸ ਮਾਮਲੇ ਵਿੱਚ ਕੋਈ ਵੀ ਮੁਲਜ਼ਮ ਨਹੀਂ ਹੈ ਫ਼ਿਲਹਾਲ SIT ਵੱਲੋਂ ਜਾਂਚ ਚੱਲ ਰਹੀ ਹੈ,ਜਾਂਚ ਪੂਰੀ ਹੋਣ ਤੋਂ ਬਾਅਦ ਅਦਾਲਤ ਵਿੱਚ ਸਬੂਤ ਰੱਖੇ ਜਾਣਗੇ ਉਸ ਤੋਂ ਬਾਅਦ ਕੋਈ ਫ਼ੈਸਲਾ ਹੋਵੇਗਾ, ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜਿਹਾ ਬਿਆਨ ਦਿੱਤਾ ਸੀ ਜਿਸ ਤੋਂ ਬਾਅਦ ਵਿਰੋਧੀ ਧਿਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਇਲਜ਼ਾਮ ਲਗਾਇਆ ਸੀ ਕਿ ਉਹ ਮੁਲਜ਼ਮਾਂ ਨੂੰ ਬਚਾਉਣਾ ਚਾਉਂਦੇ ਨੇ

SIT ਵੱਲੋਂ ਜੱਜ ਬਦਲਣ 'ਤੇ ਕੀ ਬੋਲੇ ਮੁੱਖ ਮੰਤਰੀ ?

SIT ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਵੱਲੋਂ ਗੋਲੀਕਾਂਡ ਦੀ ਸੁਣਵਾਈ ਕਰ ਰਹੇ ਜੱਜ ਨੂੰ ਬਦਲਣ ਦੇ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਐੱਸਆਈਟੀ ਨੇ ਅਦਾਲਤ ਵਿੱਚ ਇਹ ਇਸ ਲਈ ਕਿਹਾ ਹੈ ਕਿਉਂਕਿ ਜੱਜ ਦਾ ਬਾਦਲ ਪਰਿਵਾਰ ਨਾਲ ਸਬੰਧ ਹੈ, ਕੇਸ 'ਤੇ ਅਸਰ ਨਾ ਪਵੇ ਇਸ ਲਈ ਉਨ੍ਹਾਂ ਵੱਲੋਂ ਇਹ ਮੰਗ ਕੀਤੀ ਗਈ ਹੈ,SIT ਵੱਲੋਂ ਕੁੱਝ ਦਿਨ ਪਹਿਲਾਂ ਹੀ ਜੱਜ ਬਦਲ ਦੇ ਲਈ ਅਰਜ਼ੀ ਪਾਈ ਗਈ ਸੀ