ਕੈਪਟਨ ਸਰਕਾਰ ਕਹਿੰਦੀ ਹੈ, ਹੁਣ 'ਦੇਵਾਂਗੇ' ਨਵੰਬਰ 'ਚ ਸਮਾਰਟਫੋਨ ?
Advertisement

ਕੈਪਟਨ ਸਰਕਾਰ ਕਹਿੰਦੀ ਹੈ, ਹੁਣ 'ਦੇਵਾਂਗੇ' ਨਵੰਬਰ 'ਚ ਸਮਾਰਟਫੋਨ ?

ਪੰਜਾਬ ਕੈਬਨਿਟ ਵੱਲੋਂ ਨਵੰਬਰ ਤੱਕ ਸਰਕਾਰੀ ਸਕੂਲਾਂ ਦੇ 12ਵੀਂ ’ਚ ਪੜਦੇ ਵਿਦਿਆਰਥੀਆਂ ਨੂੰ 1.73 ਲੱਖ ਸਮਾਰਟ ਫੋਨ ਵੰਡਣ ਦਾ ਰਾਹ ਪੱਧਰਾ

ਪੰਜਾਬ ਕੈਬਨਿਟ ਵੱਲੋਂ ਨਵੰਬਰ ਤੱਕ ਸਰਕਾਰੀ ਸਕੂਲਾਂ ਦੇ 12ਵੀਂ ’ਚ ਪੜਦੇ ਵਿਦਿਆਰਥੀਆਂ ਨੂੰ 1.73 ਲੱਖ ਸਮਾਰਟ ਫੋਨ ਵੰਡਣ ਦਾ ਰਾਹ ਪੱਧਰਾ

ਤਪਿਨ ਮਲਹੋਤਰਾ/ ਚੰਡੀਗੜ: ਪੰਜਾਬ ਦੇ ਵਿਦਿਆਰਥੀਆਂ ਨੂੰ ਕੈਪਟਨ ਦੇ ਸਮਾਰਟਫੋਨਾਂ ਦਾ ਲੰਮੇ ਸਮੇਂ ਤੋਂ ਇੰਤਜ਼ਾਰ ਹੈ ਤੇ ਉਡੀਕ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਉਹਨਾਂ ਨੂੰ ਕਦੋਂ ਸਮਾਰਟਫੋਨ ਦੇਵੇਗੀ। ਕਈ ਵਾਰ ਵਾਅਦੇ ਤੇ ਦਾਅਵੇ ਵੀ ਕੀਤੇ ਗਏ, ਪਰ ਅਜੇ ਤੱਕ ਵਫਾ ਹੁੰਦੇ ਦਿਖਾਈ ਨਹੀਂ ਦਿੱਤੇ, ਹਰ ਵਾਰ ਮੋਬਾਈਲ ਫੋਨ ਵੰਡਣ ਦੀਆਂ ਗੱਲਾਂ ਕੀਤੀਆਂ ਗਈਆਂ ਤੇ ਇੱਕ ਵਾਰ ਫਿਰ ਤੋਂ ਪੰਜਾਬ ਸਰਕਾਰ ਨੇ ਸਮਾਰਟਫੋਨ ਵੰਡਣ ਦਾ ਐਲਾਨ ਕੀਤਾ ਹੈ। 

ਦਰਅਸਲ, ਸਰਕਾਰੀ ਸਕੂਲਾਂ ’ਚ ਪੜਦੇ ਵਿਦਿਆਰਥੀਆਂ ਤੇ ਵਿਦਿਆਰਥਣਾਂ, ਜੋ ਕਿ ਇਸ ਵਰੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਆਨਲਾਈਨ ਢੰਗ ਨਾਲ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਹਨ, ਨੂੰ ਨਵੰਬਰ ਮਹੀਨੇ ਤੱਕ 1,73,823 ਸਮਾਰਟ ਫੋਨ ਵੰਡਣ ਦਾ ਫੈਸਲਾ ਕੀਤਾ ਹੈ।

ਅਜਿਹੇ 50 ਹਜ਼ਾਰ ਫੋਨਾਂ ਦੀ ਪਹਿਲੀ ਖੇਪ ਸੂਬਾ ਸਰਕਾਰ ਨੂੰ ਹਾਸਲ ਹੋ ਚੁੱਕੀ ਹੈ ਅਤੇ ਇਨਾਂ ਦੀ ਵੰਡ ਛੇਤੀ ਹੀ ਸ਼ੁਰੂ ਕੀਤੀ ਜਾਵੇਗੀ। ਇਨਾਂ ਫੋਨਾਂ ਵਿਚ ਕਈ ਸਮਾਰਟ ਫੀਚਰ ਜਿਵੇਂ ਕਿ ਟੱਚ ਸਕਰੀਨ, ਕੈਮਰਾ ਅਤੇ ਪਹਿਲਾਂ ਤੋਂ ਲੋਡ ਕੀਤੀਆਂ ਸਰਕਾਰੀ ਐਪਲੀਕੇਸ਼ਨਾਂ ਜਿਵੇਂ ਕਿ ‘ਈ-ਸੇਵਾ ਐਪ’, ਜਿਨਾਂ ਵਿਚ ਸਕੂਲ ਸਿੱਖਿਆ ਵਿਭਾਗ ਦੁਆਰਾ ਪ੍ਰਵਾਨਗੀ ਹਾਸਲ 11ਵੀਂ ਤੇ 12ਵੀਂ ਜਮਾਤ ਦਾ ਈ-ਪਾਠਕ੍ਰਮ ਸ਼ਾਮਲ ਹੋਵੇਗਾ, ਨੂੰ ਸ਼ਾਮਲ ਕੀਤਾ ਗਿਆ ਹੈ।

ਇੱਕ ਸਰਕਾਰੀ ਬੁਲਾਰੇ ਨੇ ਕੈਬਨਿਟ ਮੀਟਿੰਗ, ਜਿਸ ਵਿਚ ਵੰਡ ਸਬੰਧੀ ਰੂਪ ਰੇਖਾ ਨੂੰ ਮਨਜ਼ੂਰੀ ਦਿੱਤੀ ਗਈ, ਤੋਂ ਬਾਅਦ ਦੱਸਿਆ ਕਿ ਦੂਜੀ ਖੇਪ ਛੇਤੀ ਹੀ ਹਾਸਲ ਕਰ ਲਈ ਜਾਵੇਗੀ ਅਤੇ ਇਨਾਂ ਸਮਾਰਟ ਫੋਨਾਂ ਦੀ ਵੰਡ ਦੀ ਸਾਰੀ ਪ੍ਰਿਆ ਨਵੰਬਰ ਮਹੀਨੇ ਤੱਕ ਪੂਰੀ ਕਰ ਲਈ ਜਾਵੇਗੀ।

ਕੈਬਨਿਟ ਵੱਲੋਂ ਇਸ ਗੱਲ ਦਾ ਨੋਟਿਸ ਲਿਆ ਗਿਆ ਕਿ ਅਕਾਦਮਿਕ ਵਰੇ 2020-21 ਦੇ ਪਹਿਲੇ ਚਾਰ ਮਹੀਨੇ ਕੈਂਪਸ ਵਿਖੇ ਨਿਯਮਤ ਰੂਪ ਵਿਚ ਲੱਗਣ ਵਾਲੀਆਂ ਕਲਾਸਾਂ ਤੋਂ ਬਗੈਰ ਹੀ ਲੰਘ ਗਏ ਹਨ ਅਤੇ ਜਦੋਂ ਕਿ ਪ੍ਰਾਈਵੇਟ ਸਕੂਲ ਆਨਲਾਈਨ ਕਲਾਸਾਂ ਲੈ ਰਹੇ ਹਨ ਤਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਖਾਸ ਕਰਕੇ 12ਵੀਂ ਜਮਾਤ ਵਿਚ ਪੜਣ ਵਾਲਿਆਂ ਨੂੰ ਖਾਸੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਹਾਲਾਂਕਿ ਕੁਝ ਦਿਨ ਪਹਿਲਾਂ ਉਨਾਂ ਨੇ ਇਹ ਐਲਾਨ ਕੀਤਾ ਸੀ ਕਿ ਸਮਾਰਟ ਫੋਨਾਂ ਦੀ ਪਹਿਲੀ ਖੇਪ ਜੋ ਕਿ ਕੁਝ ਹੀ ਦਿਨ ਪਹਿਲਾਂ ਹਾਸਲ ਹੋਈ ਹੈ, ਦੀ ਵੰਡ ਸਿਰਫ ਵਿਦਿਆਰਥਣਾਂ ਵਿਚ ਕੀਤੀ ਜਾਵੇਗੀ ਪਰ ਹੁਣ 12ਵੀਂ ਜਮਾਤ ਦੇ ਸਰਕਾਰੀ ਸਕੂਲਾਂ ਵਿਚ ਪੜਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਜਿਨਾਂ ਕੋਲ ਆਨਲਾਈਨ ਕਲਾਸਾਂ ਲਾਉਣ ਲਈ ਸਹਾਈ ਹੋਣ ਵਾਲੇ ਸਮਾਰਟ ਫੋਨ ਨਹੀਂ ਹਨ, ਦੋਵਾਂ ਨੂੰ ਹੀ ਸਮਾਰਟ ਫੋਨ ਵੰਡੇ ਜਾਣਗੇ। ਅਜਿਹਾ ਇਹ ਯਕੀਨੀ ਬਣਾਉਣ ਲਈ ਕੀਤਾ ਗਿਆ ਹੈ ਕਿ ਕੋਵਿਡ ਮਹਾਂਮਾਰੀ ਦੇ ਸਮੇਂ ਦੌਰਾਨ ਇਨਾਂ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਦੀ ਪੜਾਈ ਦਾ ਨੁਕਸਾਨ ਨਾ ਹੋਵੇ।

ਸਤੰਬਰ 2019 ਵਿੱਚ ਇੱਕ ਮੀਟਿੰਗ ਦੌਰਾਨ ਕੈਬਨਿਟ ਨੇ ਉਨਾਂ 11ਵੀਂ ਅਤੇ 12ਵੀਂ ਜਮਾਤ ਦੀਆਂ ਸਰਕਾਰੀ ਸਕੂਲਾਂ ਦੀਆਂ 1.6 ਲੱਖ ਵਿਦਿਆਰਥਣਾਂ ਨੂੰ ਵਿੱਤੀ ਵਰੇ 2019-20 ਦੌਰਾਨ ਮੋਬਾਇਲ ਫੋਨ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਸੀ, ਜਿਨਾਂ ਕੋਲ ਸਮਾਰਟ ਫੋਨ ਨਹੀਂ ਸੀ। 

ਹੁਣ ਤੱਕ ਕਿੰਨੀ ਵਾਰੀ ਮੋਬਾਈਲ ਦਾ ਵਾਅਦਾ ਕੀਤਾ ਗਿਆ 

ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕਈ ਵਾਰ ਮੋਬਾਈਲ ਫ਼ੋਨ ਵਿਦਿਆਰਥੀਆਂ ਨੂੰ ਦੇਣ ਦੀ ਤਰੀਕ ਤੈਅ ਕੀਤਾ ਗਈ, ਪਰ ਹੁਣ ਤੱਕ ਵਾਅਦਾ ਵਫ਼ਾ ਨਹੀਂ ਹੋ ਸਕਿਆ ਹੈ,  ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਸਭ ਤੋਂ ਪਹਿਲਾਂ 2018 ਦੀ ਦੀਵਾਲੀ ਤੱਕ ਮੋਬਾਈਲ ਫ਼ੋਨ ਦੇਣ ਦਾ ਵਾਅਦਾ ਕੀਤਾ  ਸੀ ਪਰ 2019 ਅਤੇ ਹੁਣ 2020 ਦੀ ਦੀਵਾਲੀ ਆ ਰਹੀ ਹੈ ਪਰ ਵਾਅਦਾ ਪੂਰਾ ਨਹੀਂ ਹੋ ਸਕਿਆ ਹੈ,ਜਦਕਿ 2019 ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪ ਮੋਬਾਈਲ ਕੰਪਨੀ ਨਾਲ ਕਰਾਰ ਕਰਨ ਵੇਲੇ ਦਾਅਵਾ ਕੀਤਾ ਸੀ ਕਿ ਸਰਕਾਰ 26 ਜਨਵਰੀ 2020 ਨੂੰ ਵਿਦਿਆਰਥੀਆਂ ਨੂੰ ਮੋਬਾਈਲ ਫ਼ੋਨ ਵੰਡਣ ਦੀ ਸ਼ੁਰੂਆਤ  ਕਰ ਦੇਵੇਗੀ ਪਰ ਹੁਣ ਤੱਕ ਕਿਸੇ ਵੀ ਵਿਦਿਆਰਥੀ ਨੂੰ ਮੋਬਾਈਲ ਨਹੀਂ ਮਿਲਿਆ ਹੈ। 

Watch Live Tv-

Trending news