ਕੇਜਰੀਵਾਲ ਲਈ CM ਕੈਪਟਨ ਹੋਏ 'ਦਰਿਆ ਦਿਲ'

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਕੇਸਾਂ ਦੇ ਭਾਰੀ ਵਾਧੇ ਨਾਲ ਨਜਿੱਠਣ ਲਈ ਦਿੱਲੀ ਨੂੰ ਸਹਾਇਤਾ ਦੀ ਪੇਸ਼ਕਸ਼ 

ਕੇਜਰੀਵਾਲ ਲਈ CM ਕੈਪਟਨ ਹੋਏ 'ਦਰਿਆ ਦਿਲ'
ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਕੇਸਾਂ ਦੇ ਭਾਰੀ ਵਾਧੇ ਨਾਲ ਨਜਿੱਠਣ ਲਈ ਦਿੱਲੀ ਨੂੰ ਸਹਾਇਤਾ ਦੀ ਪੇਸ਼ਕਸ਼

ਚੰਡੀਗੜ੍ਹ : ਦਿੱਲੀ ਵਿੱਚ ਕੋਰੋਨਾ ਦਾ ਤੀਜਾ ਗੇੜ ਚੱਲ ਰਿਹਾ ਹੈ ਜਿਸ ਦਾ ਅਸਰ ਆਲੇ-ਦੁਆਲੇ ਦੇ ਸੂਬੇ ਪੰਜਾਬ ਅਤੇ ਹਰਿਆਣਾ ਤੇ ਵੀ ਵੇਖਣ ਨੂੰ ਮਿਲ ਰਿਹਾ ਹੈ,ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ  ਦਿੱਲੀ ਨੂੰ ਵੱਡੇ ਪੈਮਾਨੇ 'ਤੇ ਵੱਧ ਰਹੇ ਕੋਵਿਡ ਕੇਸਾਂ ਨਾਲ ਨਜਿੱਠਣ ਵਿੱਚ ਹਰ ਸੰਭਵ ਸਹਾਇਤਾ ਕਰਨ ਦੀ ਪੇਸ਼ਕਸ ਕੀਤੀ ਗਈ 

ਇਹ ਵੀ ਜ਼ਰੂਰ ਪੜੋਂ :  ਜਿਹੜੀ ਬਿਮਾਰੀ ਕੋਰੋਨਾ ਲਈ ਸਭ ਤੋਂ ਵਧ ਖ਼ਤਰਨਾਕ ਉਸ ਬਿਮਾਰੀ ਦੇ ਮਰੀਜ਼ ਪੰਜਾਬ 'ਚ ਸਭ ਤੋਂ ਜ਼ਿਆਦਾ,ਹੁਣ ਤੱਕ 91% ਮੌਤ ਲਈ ਇਹ ਰੋਗ ਜ਼ਿੰਮੇਵਾਰ

 ਮੁੱਖ ਮੰਤਰੀ ਨੇ ਸੂਬੇ ਅੰਦਰ ਮਹਾਂਮਾਰੀ ਦੀ ਰੋਕਥਾਮ ਵਿਚ ਮਿਸਾਲੀ ਕੰਮ ਕਰ ਰਹੇ ਪੰਜਾਬ ਦੇ ਕੋਵਿਡ ਯੋਧਿਆਂ ਦੀ ਦਿਲੋਂ ਸਰਾਹਨਾ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਕੋਵਿਡ ਮਹਾਂਮਾਰੀ ਦੀ ਦੂਜੀ ਲਹਿਰ ਖਿਲਾਫ ਤਿਆਰੀ ਖਾਤਰ ਸਿਹਤ ਸੁਵਿਧਾਵਾਂ ਦੀ ਮਜ਼ਬੂਤੀ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ,ਪੰਜਾਬ ਵਿੱਚ ਕੋਵਿਡ ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਕਦਮ ਚੁੱਕਣ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ,''ਦਿੱਲੀ ਸਖਤ ਲੜਾਈ ਲੜ ਰਹੀ ਹੈ ਅਤੇ ਲੋੜ ਪੈਣ 'ਤੇ ਅਸੀਂ ਹਰ ਸਹਾਇਤਾ ਲਈ ਹਾਜ਼ਰ ਹਾਂ 

ਮੁੱਖ ਮੰਤਰੀ ਨੇ ਸੁਚੇਤ ਕਰਦਿਆਂ ਆਖਿਆ ਇਹ ਕੋਈ ਨਹੀਂ ਜਾਣਦਾ ਕਿ ਪੰਜਾਬ ਵਿੱਚ ਦੂਜੀ ਲਹਿਰ ਕਦੋਂ ਆਵੇਗੀ, ਕੌਮੀ ਰਾਜਧਾਨੀ ਖੇਤਰ (ਐਨ.ਸੀ.ਆਰ) ਅਤੇ ਹੋਰ ਸੂਬਿਆਂ/ਖੇਤਰਾਂ ਦੇ ਤਜ਼ਰਬੇ ਦਰਸਾਉਂਦੇ ਹਨ ਕਿ ਇਹ ਸੰਭਾਵਿਤ ਤੌਰ 'ਤੇ ਇਹ ਜ਼ਰੂਰ ਵਾਪਰੇਗਾ। ਉਨ੍ਹਾਂ ਸਿਹਤ ਵਿਭਾਗ ਅਤੇ ਓ.ਟੀ.ਐਸ. ਮੁਲਾਜ਼ਮਾਂ 'ਤੇ ਪੂਰਾ ਵਿਸ਼ਵਾਸ ਜਤਾਇਆ ਕਿ ਉਹ ਇਸ ਵੰਗਾਰ ਖਿਲਾਫ ਮੁੜ ਪੂਰੀ ਇਕਜੁੱਟਤਾ ਨਾਲ ਖੜਨਗੇ।

ਇਹ ਵੀ ਜ਼ਰੂਰ ਪੜੋਂ : ਪੰਜਾਬ 'ਚ ਇਸ ਤਰੀਕ ਤੱਕ ਆਵੇਗੀ ਕੋਰੋਨਾ ਦੀ ਦੂਜੀ ਲਹਿਰ,ਸਿਖਰ ਹੋਣਗੇ ਕੇਸ,ਸਰਕਾਰ ਵੱਲੋਂ ਚੁੱਕੇ ਵੱਡੇ ਕਦਮ

ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਦੀ ਵੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਮਹਾਂਮਾਰੀ ਖਿਲਾਫ ਸੂਬਾ ਸਰਕਾਰ ਦਾ ਸਾਥ ਦਿੰਦੇ ਹੋਏ ਸਾਰੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ। ਉਨ੍ਹਾਂ ਆਉਂਦੇ ਕੁਝ ਮਹੀਨਿਆਂ ਲਈ, ਜਦੋਂ ਤੱਕ ਕੋਵਿਡ ਦੀ ਦਵਾਈ ਨਹੀਂ ਆ ਜਾਂਦੀ,  'ਮਾਸਕ ਦੀ ਦਵਾਈ ਹੈ' ਨੂੰ ਮਿਸ਼ਨ ਫਤਿਹ ਦੇ ਸੰਕਲਪ ਵੱਜੋਂ ਐਲਾਨਿਆ।

ਮੁੱਖ ਮੰਤਰੀ ਨੇ ਦੱਸਿਆ ਕਿ 184.95 ਕਰੋੜ ਦੀ ਲਾਗਤ ਨਾਲ ਕੋਵਿਡ-19 ਮਹਾਂਮਾਰੀ ਦੌਰਾਨ ਪੀ.ਪੀ.ਈ ਕਿੱਟਾਂ, ਐਨ-95 ਮਾਸਕ ਅਤੇ ਹੋਰ ਸਾਮਾਨ ਮੂਹਰਲੀ ਕਤਾਰ ਦੇ ਸਿਹਤ ਕਾਮਿਆਂ ਨੂੰ ਸਪਲਾਈ ਕੀਤੇ ਜਾ ਚੁੱਕੇ ਹਨ। ਲੈਵਲ-1, 2 ਅਤੇ 3 ਦੀਆਂ ਸੁਵਿਧਾਵਾਂ ਵਿਖੇ ਸਾਰੇ ਕੋਵਿਡ ਮਰੀਜ਼ਾਂ ਲਈ 5.57 ਕਰੋੜ ਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਲੈਵਲ ਤਿੰਨ ਦੇ ਸਾਰੇ ਇਲਾਜ ਕੇਂਦਰਾਂ ਵਿਖੇ ਵੈਂਟੀਲੇਟਰ ਸੁਵਿਧਾ ਅਤੇ ਆਕਸੀਜਨ ਸਿਲੰਡਰ ਮੁਹੱਈਆ ਰਕਵਾਏ ਗਏ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਆਰ-ਪੀ.ਸੀ.ਆਰ, ਰੈਪਿਡ ਐਂਟੀਜਨ ਅਤੇ ਟਰੂਨਟ ਟੈਸਟ ਸੁਵਿਧਾ ਸਾਰੇ ਸ਼ੱਕੀ ਕੋਰੋਨਾ ਮਰੀਜ਼ਾਂ ਲਈ ਮੁਹੱਈਆ ਕਰਵਾਈ ਗਈ ਹੈ।