ਚੀਨ ਵੱਲੋਂ ਤਿੰਨ ਭਾਰਤੀ ਜਵਾਨ ਸ਼ਹੀਦ ਕਰਨ 'ਤੇ ਗੁੱਸੇ ਵਿੱਚ CM ਕੈਪਟਨ,ਭਾਰਤ ਸਰਕਾਰ ਨੂੰ ਦਿੱਤੀ ਇਹ ਸਲਾਹ

ਕੈਪਟਨ ਅਮਰਿੰਦਰ ਸਿੰਘ ਨੇ ਚੀਨ ਦੇ ਵਾਰ-ਵਾਰ ਹਮਲਿਆਂ ਖਿਲਾਫ ਭਾਰਤ ਵੱਲੋਂ ਕਰਾਰਾ ਜਵਾਬ ਦੇਣ ਦਾ ਸੱਦਾ ਦਿੱਤਾ

ਚੀਨ ਵੱਲੋਂ ਤਿੰਨ ਭਾਰਤੀ ਜਵਾਨ ਸ਼ਹੀਦ ਕਰਨ 'ਤੇ ਗੁੱਸੇ ਵਿੱਚ CM ਕੈਪਟਨ,ਭਾਰਤ ਸਰਕਾਰ ਨੂੰ ਦਿੱਤੀ ਇਹ ਸਲਾਹ
ਕੈਪਟਨ ਅਮਰਿੰਦਰ ਸਿੰਘ ਨੇ ਚੀਨ ਦੇ ਵਾਰ-ਵਾਰ ਹਮਲਿਆਂ ਖਿਲਾਫ ਭਾਰਤ ਵੱਲੋਂ ਕਰਾਰਾ ਜਵਾਬ ਦੇਣ ਦਾ ਸੱਦਾ ਦਿੱਤਾ

 ਚੰਡੀਗੜ੍ਹ : ਭਾਰਤ-ਚੀਨ ਵਿਵਾਦ ਦੇ ਵਿੱਚ ਤਣਾਅ ਦੌਰਾਨ ਲਦਾਖ਼ ਵਿੱਚ ਗਲਵਾਨ ਘਾਟੀ ਵਿੱਚ ਸੋਮਵਾਰ ਰਾਤ ਭਾਰਤ ਚੀਨ ਫ਼ੌਜੀਆਂ ਦੇ ਵਿੱਚ ਡੇ ਐਸਕਲੇਸ਼ਨ ਦੀ ਪ੍ਰਕਿਆ ਦੌਰਾਨ ਹਿੰਸਕ ਝੜਕ ਹੋ ਗਈ, ਝੜਪ ਵਿੱਚ ਭਾਰਤੀ ਫ਼ੌਜ ਦੇ ਇੱਕ ਅਫ਼ਸਰ ਸਮੇਤ 2 ਜਵਾਨ ਸ਼ਹੀਦ ਹੋ ਗਏ ਨੇ, ਸਰਕਾਰ ਦੇ ਉੱਚ ਸੂਤਰਾਂ ਮੁਤਾਬਿਕ ਝੜਪ ਦੌਰਾਨ ਚੀਨ ਦੇ 3-4 ਫ਼ੌਜੀ ਵੀ ਮਾਰੇ ਗਏ ਨੇ

LAC 'ਤੇ ਝੜਪ ਦੌਰਾਨ ਚੀਨ ਨੇ ਬਿਆਨ ਜਾਰੀ ਕੀਤਾ ਹੈ, ਇਸ ਵਿੱਚ ਕਿਹਾ ਗਿਆ ਹੈ ਕਿ ਭਾਰਤ ਦੇ ਨਾਲ ਗੱਲਬਾਤ ਦੇ ਜ਼ਰੀਏ ਵਿਵਾਦ ਨੂੰ ਸੁਲਝਾਏਗਾ, ਸਰਹੱਦ 'ਤੇ ਸ਼ਾਂਤੀ ਦੇ ਲਈ ਗਲਬਾਤ ਕਰੇਗਾ, ਭਾਰਤੀ ਫ਼ੌਜ ਦੇ ਸੂਤਰਾਂ ਮੁਤਾਬਿਕ ਭਾਰਤੀ ਮੇਜਰ ਜਨਰਲ ਅਤੇ ਚੀਨੀ ਮੇਜਰ ਜਨਰਲ ਦੇ ਵਿੱਚ ਗਲਵਾਨ ਘਾਟੀ,ਲਦਾਖ਼ ਅਤੇ ਹੋਰ ਇਲਾਕਿਆਂ ਵਿੱਚ ਝੜਪ ਦੇ ਬਾਅਦ ਪੈਦਾ ਹੋਏ ਤਣਾਅ ਨੂੰ ਘੱਟ ਕਰਨ ਦੇ ਲਈ ਗਲਬਾਤ ਜਾਰੀ ਹੈ

ਉਧਰ ਭਾਰਤੀ ਫ਼ੌਜ ਨੇ ਬਿਆਨ ਜਾਰੀ ਕਰਦੇ ਹੋਏ ਕਿਹਾ ਹੈ ਕਿ ਲਦਾਖ਼ ਦੀ ਗਲਵਾਨ ਘਾਟੀ ਵਿੱਚ ਚੀਨ ਦੇ ਨਾਲ ਡੀ-ਐਸਕਲੇਸ਼ਨ ਪ੍ਰਕਿਆ ਦੌਰਾਨ ਹਿੰਸਕ ਸਾਮਨਾ ਹੋਇਆ ਹੈ ਜਿਸ ਵਿੱਚ ਦੋਵਾਂ ਤਰਫ਼ਾਂ ਤੋਂ ਲੋਕ ਜ਼ਖ਼ਮੀ ਹੋਏ ਨੇ

ਚੀਨ ਨੂੰ ਲੈਕੇ CM ਕੈਪਟਨ ਦਾ ਸਖ਼ਤ ਸਟੈਂਡ 

ਲੱਦਾਖ ਦੀ ਗਲਵਾਨ ਘਾਟੀ ਵਿੱਚ ਚੀਨ ਨਾਲ ਹਿੰਸਕ ਝੜਪ ਦੌਰਾਨ ਤਿੰਨ ਭਾਰਤੀ ਸੈਨਿਕਾਂ ਦੇ ਮਾਰੇ ਜਾਣ 'ਤੇ ਡੂੰਘਾ ਦੁੱਖ ਅਤੇ ਗੁੱਸਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਚੀਨ ਵੱਲੋਂ ਭਾਰਤੀਸਰਹੱਦ ਅੰਦਰ ਵਾਰ-ਵਾਰ ਕੀਤੀ ਰਹੀ ਉਲੰਘਣਾ ਖਿਲਾਫ ਭਾਰਤ ਸਰਕਾਰ ਵੱਲੋਂ ਕਰਾਰ ਜਵਾਬ ਦੇਣ ਦਾ ਸੱਦਾ ਦਿੱਤਾ,ਇਸ ਘਟਨਾ ਤੋਂ ਗੁੱਸੇ ਵਿੱਚ ਆਏ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਖਤ ਪ੍ਰਤੀਕਿਰਿਆ ਦਿੰਦਿਆਂ ਕਿਹਾ, ''ਸਾਡੇ ਸੈਨਿਕ ਕੋਈ ਖੇਡ ਨਹੀਂ ਕਿ ਸਾਡੀਆਂ ਸਰਹੱਦਾਂ ਦੀ ਰਾਖੀ ਕਰਦੇ ਅਫਸਰਾਂ ਤੇ ਜਵਾਨਾਂ ਨੂੰ ਹਰ ਥੋੜੇਂ ਦਿਨਾਂ ਬਾਅਦ ਮਾਰ ਜਾਂ ਜਖ਼ਮੀ ਕਰ ਦਿੱਤਾ ਜਾਵੇ।'' ਉਨ੍ਹਾਂ ਕਿਹਾ ਕਿ ਇਹ ਉਸ ਵੇਲੇ ਵਾਪਰਿਆ ਜਦੋਂ ਦੋਵੇਂ ਪਾਸਿਆਂ ਤੋਂ ਫੌਜਾਂ ਕਈ ਦਿਨਾਂ ਦੇ ਤਣਾਅ ਦੀ ਸਥਿਤੀ ਤੋਂ ਵੱਖ ਹੋਣ ਦੀ ਪ੍ਰਕਿਰਿਆ ਵਿੱਚ ਸਨ,ਮੁੱਖ ਮੰਤਰੀ ਨੇ ਕਿਹਾ, ''ਹੁਣ ਵੇਲਾ ਆ ਗਿਆ ਹੈ ਕਿ ਭਾਰਤ ਗੁਆਂਢੀ ਮੁਲਕ ਵੱਲੋਂ ਵਾਰ-ਵਾਰ ਕੀਤੇ ਜਾ ਰਹੇ ਹਮਲਿਆਂ ਦਾ ਜਵਾਬ ਦੇਵੇ ਜੋ ਸਾਡੇ ਖੇਤਰੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ ਅਤੇ ਸਾਡੀ ਖੇਤਰੀ ਪ੍ਰਭੂਸੱਤਾ ਉਤੇ ਹੁੰਦੇ ਹਮਲਿਆਂ ਨੂੰ ਰੋਕੇ।'' ਉਨ੍ਹਾਂ ਕਿਹਾ ਕਿ ਭਾਰਤ ਵਾਲੇ ਪਾਸੇ ਤੋਂ ਕਿਸੇ ਵੀ ਕਿਸਮ ਦੀ ਕਮਜ਼ੋਰੀ ਦੇ ਸੰਕੇਤ ਨਾਲ ਚੀਨ ਦੀ ਪ੍ਰਕਿਰਿਆ ਹੋਰ ਹਿੰਸਕ ਹੋ ਜਾਂਦੀ ਹੈ,ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲਾਂਕਿ ਸਰਹੱਦ ਉਤੇ ਤਣਾਅ ਘਟਾਉਣਾ ਸਭ ਤੋਂ ਵੱਧ ਜ਼ਰੂਰੀ ਹੈ ਅਤੇ ਭਾਰਤ ਜੰਗ ਦੇ ਹੱਕ ਵਿੱਚ ਨਹੀਂ ਹੈ ਪਰ ਫੇਰ ਵੀ ਸਾਡਾ ਦੇਸ਼ ਇਸ ਮੌਕੇ ਕਮਜ਼ੋਰੀ ਨਹੀਂ ਦਿਖਾ ਸਕਦਾ ਅਤੇ ਚੀਨ ਨੂੰ ਕਿਸੇ ਹੋਰ ਘੁਸਪੈਠ ਤੋਂ ਰੋਕਣ ਅਤੇ ਆਪਣੀਆਂ ਸੀਮਾਵਾਂ ਤੇ ਆਦਮੀਆਂ ਉਤੇ ਹਮਲੇ ਨੂੰ ਠੱਲ੍ਹ ਪਾਉਣ ਲਈ ਸਖਤ ਰੁਖ ਅਪਣਾਉਣ ਦੀ ਲੋੜ ਹੈ