CM Bhagwant Mann: ਸੀਐਮ ਮਾਨ ਦਾ ਵੱਡਾ ਬਿਆਨ; ਸੂਬੇ ਦਾ ਖਜ਼ਾਨਾ ਲੁੱਟਣ ਵਾਲੇ ਤਜਰਬੇਕਾਰ ਨੇਤਾਵਾਂ ਦੀ ਪੰਜਾਬ ਨੂੰ ਕੋਈ ਲੋੜ ਨਹੀਂ
CM Bhagwant Mann: ਸੰਗਰੂਰ ਦੇ ਧੂਰੀ ਹਲਕੇ ਤੋਂ ਉਨ੍ਹਾਂ ਨੇ ਨਵੇਂ ਕਲੀਨਿਕਾਂ ਦਾ ਉਦਘਾਟਨ ਕਰਦੇ ਹੋਏ ਸਿਹਤ ਸਹੂਲਤਾਂ ਨੂੰ ਬਿਹਤਰ ਕਰਨ ਦੀ ਵਚਨਬੱਧਤਾ ਦੁਹਰਾਈ। ਇਸ ਮੌਕੇ ਉਨ੍ਹਾਂ ਨੇ ਵਿਰੋਧੀ ਧਿਰਾਂ ਉਪਰ ਨਿਸ਼ਾਨਾ ਵੀ ਸਾਧਿਆ।
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 76 ਨਵੇਂ ਮੁਹੱਲਾ ਕਲੀਨਿਕਾਂ ਦੀ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ ਦਿੱਤੀ ਹੈ। ਸੰਗਰੂਰ ਦੇ ਧੂਰੀ ਹਲਕੇ ਤੋਂ ਉਨ੍ਹਾਂ ਨੇ ਨਵੇਂ ਕਲੀਨਿਕਾਂ ਦਾ ਉਦਘਾਟਨ ਕਰਦੇ ਹੋਏ ਸਿਹਤ ਸਹੂਲਤਾਂ ਨੂੰ ਬਿਹਤਰ ਕਰਨ ਦੀ ਵਚਨਬੱਧਤਾ ਦੁਹਰਾਈ।
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਖੁਦ ਨੂੰ ਸਿਆਣਾ ਅਤੇ ਤਜਰਬੇਕਾਰ ਸਮਝਣ ਵਾਲੇ ਨੇਤਾਵਾਂ ਦੀ ਪੰਜਾਬ ਨੂੰ ਕੋਈ ਜ਼ਰੂਰਤ ਨਹੀਂ ਹੈ ਕਿਉਂਕਿ ਇਨ੍ਹਾਂ ਲੀਡਰਾਂ ਨੇ ਹੀ ਸੱਤਾ ਵਿੱਚ ਹੁੰਦਿਆਂ ਸੂਬੇ ਦੀ ਲੁੱਟ ਕੀਤੀ ਸੀ। ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਤਾਂ ਇਨ੍ਹਾਂ ਲੀਡਰਾਂ ਦੇ ਮਾੜੇ ਕਾਰਨਾਮਿਆਂ ਦੀ ਫਾਈਲਾਂ ਵੇਖ ਕੇ ਹੱਕਾ-ਬੱਕਾ ਰਹਿ ਗਿਆ ਹਾਂ।
ਅਸਲ 'ਚ ਇਹ ਫਾਈਲਾਂ ਪੰਜਾਬੀਆਂ ਦੇ ਲਹੂ ਨਾਲ ਭਿੱਜੀਆਂ ਹੋਈਆਂ ਹਨ। ਇਨ੍ਹਾਂ ਨੇਤਾਵਾਂ ਨੂੰ ਕੀਤੇ ਗਏ ਗੁਨਾਹਾਂ ਲਈ ਜੁਆਬਦੇਹ ਬਣਾਵਾਂਗਾ ਤੇ ਲੋਕਾਂ ਦੀ ਕੀਤੀ ਗਈ ਲੁੱਟ ਦਾ ਇੱਕ-ਇੱਕ ਪੈਸਾ ਵਸੂਲ ਕਰਦਾ ਰਹਾਂਗਾ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉਪਰ ਨਿਸ਼ਾਨਾ ਵਿੰਨ੍ਹਦੇ ਹੋਏ ਸੀਐਮ ਨੇ ਕਿਹਾ ਕਿ ਇਸ ਭਾਜਪਾ ਨੇਤਾ ਨੇ ਸੱਤਾ 'ਚ ਹੁੰਦਿਆਂ ਇਕ ਪਾਸੇ ਤਾਂ ਸੂਬੇ 'ਚ ਈ-ਸਟੈਂਪ ਵਿਵਸਥਾ ਲਾਗੂ ਕਰ ਦਿੱਤੀ ਤੇ ਦੂਜੇ ਪਾਸੇ 1266 ਕਰੋੜ ਰੁਪਏ ਦੇ ਸਟੈਂਪ ਪੇਪਰ ਛਾਪਣ ਦੇ ਹੁਕਮ ਦੇ ਦਿੱਤੇ ਜਿਸ ਉਪਰ 57 ਕਰੋੜ ਰੁਪਏ ਦੀ ਲਾਗਤ ਆਉਣੀ ਸੀ।
ਇਹ ਵੀ ਪੜ੍ਹੋ : Mohalla Clinic News: ਪੰਜਾਬੀਆਂ ਨੂੰ ਮਿਲੇਗੀ ਅੱਜ 76 ਮੁਹੱਲਾ ਕਲੀਨਿਕਾਂ ਦੀ ਸੌਗਾਤ, 'ਆਮ ਆਦਮੀ ਕਲੀਨਿਕ' ਦੀਆਂ ਵੇਖੋ ਤਸਵੀਰਾਂ
ਸੀਐਮ ਨੇ ਦੱਸਿਆ ਕਿ ਤਜਰਬੇਕਾਰ ਸਾਬਕਾ ਵਿੱਤ ਮੰਤਰੀ ਦੇ ਗਲਤ ਫੈਸਲੇ ਨਾਲ ਸਰਕਾਰੀ ਖਜ਼ਾਨੇ ਨੂੰ ਲਗਪਗ 60 ਕਰੋੜ ਰੁਪਏ ਦਾ ਨੁਕਸਾਨ ਝੱਲਣਾ ਪਿਆ ਹੈ। ਮਾਨ ਨੇ ਅੱਗੇ ਕਿਹਾ ਕਿ ਇੱਕ ਪਾਸੇ ਤਾਂ ਉਨ੍ਹਾਂ ਦੀ ਸਰਕਾਰ ਨੇ ਹੁਣ ਤੱਕ 31000 ਤੋਂ ਜ਼ਿਆਦਾ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਤੇ 12710 ਕੱਚੇ ਅਧਿਆਪਕਾਂ ਨੂੰ ਪੱਕੇ ਕੀਤਾ ਜਦਕਿ ਸਾਬਕਾ ਵਿੱਤ ਮੰਤਰੀ ਸੂਬੇ ਦੇ ਵਿਕਾਸ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਰਾਹ ਵਿੱਚ ਰੋੜਾ ਢਹਾਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਭਾਜਪਾ ਨੇਤਾ 9 ਸਾਲ ਸੂਬੇ ਦੇ ਖਜ਼ਾਨਾ ਮੰਤਰੀ ਰਹੇ ਤੇ ਹਰ ਵੇਲੇ ਖਜ਼ਾਨਾ ਖ਼ਾਲੀ ਦਾ ਰਾਗ ਅਲਾਪਦੇ ਰਹਿੰਦੇ ਰਹੇ ਸਨ।
ਇਹ ਵੀ ਪੜ੍ਹੋ : Jalandhar Engineer in Borewell Updates: ਬੋਰਵੈੱਲ 'ਚ ਡਿੱਗਿਆ ਇੰਜੀਨੀਅਰ ਜ਼ਿੰਦਗੀ ਦੀ ਜੰਗ ਹਾਰਿਆ