Congress News: ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਤੋਂ ਪਹਿਲਾਂ ਕਾਂਗਰਸ ਲੀਡਰਸ਼ਿਪ ਬਾਗੀ ਆਗੂ 'ਤੇ ਸਖ਼ਤ ਕਾਰਵਾਈ ਕਰਨ ਦੇ ਮੂਡ 'ਚ ਹੈ। ਪਾਰਟੀ ਨੇ ਅਜਿਹੇ ਆਗੂਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਮੰਗ ਰਹੀ ਹੈ, ਜੋ ਪਾਰਟੀ ਲਾਈਨ ਤੋਂ ਵੱਖ ਚੱਲ ਕੇ ਪ੍ਰੋਗਰਾਮ ਕਰ ਰਹੇ ਹਨ। ਜੇਕਰ ਇਹ ਆਗੂ ਜਵਾਬ ਨਹੀਂ ਦਿੰਦੇ ਤਾਂ ਫਿਰ ਵੀ ਇਨ੍ਹਾਂ ਖ਼ਿਲਾਫ਼ ਪਾਰਟੀ ਕਾਰਵਾਈ ਵੀ ਹੋ ਸਕਦੀ ਹੈ। ਸਿਆਸੀ ਮਾਹਿਰਾਂ ਮੁਤਾਬਿਕ ਅਜਿਹਾ ਇਸ ਲਈ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਪਾਰਟੀ ਵਰਕਰਾਂ ਵਿੱਚ ਵਿਸ਼ਵਾਸ ਬਣਿਆ ਰਹੇ। ਨਾਲ ਹੀ ਪਾਰਟੀ ਨੂੰ ਆਉਣ ਵਾਲੇ ਸਮੇਂ ਵਿਚ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।


COMMERCIAL BREAK
SCROLL TO CONTINUE READING

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਦੇਵੇਂਦਰ ਯਾਦਵ ਨੇ ਆਪਣੀ ਜ਼ਿੰਮੇਵਾਰੀ ਸੰਭਾਲ ਲਈ ਹੈ। ਕਾਂਗਰਸ ਵੱਲੋਂ 16 ਜਨਵਰੀ ਨੂੰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਇਹ ਪ੍ਰਦਰਸ਼ਨ ਵਿਧਾਨ ਸਭਾ ਹਲਕਾ ਖਰੜ ਵਿੱਚ ਕੀਤਾ ਗਿਆ। ਪਾਰਟੀ ਇੰਚਾਰਜ ਦਾ ਇਹ ਪਹਿਲਾ ਜਨਤਕ ਪ੍ਰੋਗਰਾਮ ਸੀ। ਉਥੇ ਕਾਂਗਰਸ ਦੇ ਸਾਰੇ ਸੀਨੀਅਰ ਆਗੂ ਮੌਜੂਦ ਸਨ ਪਰ ਜ਼ਿਲ੍ਹੇ ਦੇ ਕਈ ਸੀਨੀਅਰ ਆਗੂ ਗਾਇਬ ਸਨ। ਇਸ ਵਿੱਚ ਉਹ ਆਗੂ ਵੀ ਸ਼ਾਮਲ ਸਨ ਜਿਨ੍ਹਾਂ ਕੋਲ ਹਲਕੇ ਦੀ ਸਿੱਧੀ ਕਮਾਂਡ ਹੈ। ਇਸ ਨਾਲ ਸਮਾਜ ਵਿੱਚ ਗਲਤ ਸੰਦੇਸ਼ ਜਾ ਰਿਹਾ ਸੀ।


ਕੁਝ ਆਗੂਆਂ ਨੇ ਇਹ ਮੁੱਦਾ ਸਟੇਜ ’ਤੇ ਵੀ ਉਠਾਇਆ ਸੀ ਜਿਸ ਤੋਂ ਬਾਅਦ ਮੁਹਾਲੀ ਜ਼ਿਲ੍ਹੇ ਦੇ ਖਰੜ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਇੱਕ ਆਗੂ ਨੂੰ ਨੋਟਿਸ ਜਾਰੀ ਕਰਕੇ ਦੋ ਦਿਨਾਂ ਵਿੱਚ ਜਵਾਬ ਦੇਣ ਲਈ ਕਿਹਾ ਗਿਆ ਹੈ। ਨੋਟਿਸ 'ਚ ਉਨ੍ਹਾਂ 'ਤੇ ਪਾਰਟੀ ਅਨੁਸ਼ਾਸਨ ਤੋੜਨ ਦਾ ਦੋਸ਼ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਹਰ ਜ਼ਿਲ੍ਹੇ ਵਿੱਚੋਂ ਅਜਿਹੇ ਆਗੂਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਪਟਿਆਲਾ ਦੇ ਆਗੂ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ।


ਕਾਂਗਰਸ ਇਸ ਮਹੀਨੇ ਪੰਜਾਬ ਵਿੱਚ ਯਾਤਰਾ ਕੱਢਣ ਜਾ ਰਹੀ ਹੈ। ਇਹ ਯਾਤਰਾ ਰੋਜ਼ਾਨਾ ਦੋ ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰੇਗੀ। ਇਸ ਵਿੱਚ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਹੋਰ ਪਾਰਟੀ ਦੇ ਸੀਨੀਅਰ ਮੈਂਬਰ ਹਾਜ਼ਰ ਰਹਿਣਗੇ। ਅਜਿਹੇ 'ਚ ਜੇਕਰ ਸੀਨੀਅਰ ਆਗੂ ਉਸ ਸਮੇਂ ਗਾਇਬ ਰਹਿੰਦੇ ਹਨ ਤਾਂ ਪਾਰਟੀ ਵਰਕਰਾਂ 'ਚ ਗਲਤ ਸੰਦੇਸ਼ ਜਾਵੇਗਾ। ਇਸ ਦੇ ਨਾਲ ਹੀ ਪਾਰਟੀ ਇਹ ਫੈਸਲਾ ਇਸ ਗੱਲ ਨੂੰ ਧਿਆਨ ਵਿਚ ਰੱਖ ਕੇ ਲੈ ਰਹੀ ਹੈ ਕਿ ਲੋਕ ਸਭਾ ਚੋਣਾਂ ਵੀ ਇਸੇ ਸਾਲ ਹੋਣੀਆਂ ਹਨ।


ਪਾਰਟੀ ਚੋਣਾਂ ਤੋਂ ਪਹਿਲਾਂ ਆਗੂਆਂ ਤੇ ਵਰਕਰਾਂ ਨੂੰ ਇਕਜੁੱਟ ਕਰਨਾ ਚਾਹੁੰਦੀ ਹੈ। ਪਾਰਟੀ ਇੰਚਾਰਜ ਦੇਵੇਂਦਰ ਯਾਦਵ ਪਹਿਲੇ ਦਿਨ ਤੋਂ ਕਹਿ ਰਹੇ ਹਨ ਕਿ ਪਾਰਟੀ ਵਿੱਚ ਅਨੁਸ਼ਾਸਨ ਤੋੜਨ ਵਾਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪਾਰਟੀ ਛੱਡ ਚੁੱਕੇ ਲੋਕਾਂ ਦੀ ਘਰ ਵਾਪਸੀ ਲਈ ਵੀ ਯਤਨ ਕੀਤੇ ਜਾ ਰਹੇ ਹਨ।