Congress News: ਸੁਖਪਾਲ ਖਹਿਰਾ ਨੂੰ ਮਿਲੇ ਪੰਜਾਬ ਇੰਚਾਰਜ ਦਵੇਂਦਰ ਯਾਦਵ ਅਤੇ ਕਾਂਗਰਸ ਪ੍ਰਧਾਨ ਵੜਿੰਗ
Congress News: ਨਾਭਾ ਜੇਲ੍ਹ ਵਿੱਚ ਬੰਦ ਸੁਖਪਾਲ ਖਹਿਰਾ ਨੇ ਨਾਲ ਕਾਂਗਰਸ ਪੰਜਾਬ ਦੇ ਇੰਚਾਰਜ ਦਵੇਂਦਰ ਯਾਦ ਨੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਆਗੂ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਸਮੇਤ ਕਈ ਕਾਂਗਰਸ ਦੇ ਆਗੂਆਂ ਨੇ ਮੁਲਾਕਾਤ ਕੀਤੀ ਹੈ।
Congress News: ਨਾਭਾ ਜੇਲ੍ਹ ਵਿੱਚ ਬੰਦ ਸੁਖਪਾਲ ਖਹਿਰਾ ਨੇ ਨਾਲ ਕਾਂਗਰਸ ਪੰਜਾਬ ਦੇ ਇੰਚਾਰਜ ਦਵੇਂਦਰ ਯਾਦ ਨੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਆਗੂ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਸਮੇਤ ਕਈ ਕਾਂਗਰਸ ਦੇ ਆਗੂਆਂ ਨੇ ਮੁਲਾਕਾਤ ਕੀਤੀ ਹੈ। ਸਿੱਧੇ ਨੇ ਬੀਤੇ ਦਿਨੀਂ ਪੰਜਾਬ ਕਾਂਗਰਸ ਦੀ ਮੀਟਿੰਗ ਜੋ ਚੰਡੀਗੜ੍ਹ ਵਿੱਚ ਹੋਈ ਸੀ ਉਸ ਦੌਰਾਨ ਖਹਿਰਾ ਦੇ ਨਾਲ ਮੁਲਾਕਾਤ ਕਰਨ ਦਾ ਮੁੱਦਾ ਚੁੱਕਿਆ ਸੀ। ਜਿਸ ਤੋਂ ਬਾਅਦ ਅੱਜ ਕਾਂਗਰਸ ਪਾਰਟੀ ਦੇ ਸਿਰ ਕੱਢ ਆਗੂ ਖਹਿਰਾ ਨੂੰ ਮਿਲਣ ਲਈ ਪਹੁੰਚੇ ਸਨ।
ਖਹਿਰਾ ਦੇ ਨਾਲ ਮੁਲਾਕਾਤ ਤੋਂ ਬਾਅਦ ਇੰਚਾਰਜ ਦਵਿੰਦਰ ਯਾਦਵ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ 'ਤੇ ਰਾਜਨੀਤੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਦੋਂ ਉਨ੍ਹਾਂ ਨੂੰ ਇੱਕ ਕੇਸ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਤੋਂ ਜਮਾਨਤ ਮਿਲੀ ਤਾਂ ਸਰਕਾਰ ਨੇ ਦੂਜਾ ਕੇਸ ਦਰਜ ਕਰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੇ ਨਾਲ ਜਿਸ ਤਰ੍ਹਾਂ ਦਾ ਧੱਕਾ ਹੋਇਆ, ਇਹ ਬਹੁਤ ਗਲਤ ਗੱਲ ਹੈ। ਯਾਦਵ ਨੇ ਕਿਹਾ ਕਿ ਜੇਲ੍ਹ ਵਿੱਚ ਖਹਿਰਾ ਬਿਲਕੁਲ ਠੀਕ ਹਨ। ਸਾਡੀ ਪਾਰਟੀ ਉਨ੍ਹਾਂ ਦੇ ਨਾਲ ਖੜੀ ਹੈ।ਅੱਜ ਜਿਵੇਂ ਛੋਟੇ-ਛੋਟੇ ਅਤੇ ਵੱਡੇ-ਵੱਡੇ ਆਗੂ ਨੂੰ ਜਿਸ ਤਰ੍ਹਾਂ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ, ਪੂਰੀ ਤਰ੍ਹਾਂ ਗਲਤ ਹੈ।
ਇਹ ਵੀ ਪੜ੍ਹੋ: Sri Muktsar Sahib Maghi Mela: 40 ਮੁਕਤਿਆਂ ਦੇ ਨਾਂ ਨਾਲ ਜਾਣੀ ਜਾਂਦੀ ਇਤਹਾਸਿਕ ਧਰਤੀ ਦੇ ਇਤਿਹਾਸ ਅਸਥਾਨ
ਦੱਸ ਦਈਏ ਕਿ ਸਤੰਬਰ 2023 ਵਿੱਚ ਜਲਾਲਾਬਾਦ ਪੁਲਿਸ ਨੇ ਨਸ਼ਾ ਤਸਕਰੀ ਦੇ ਨਾਲ ਜੁੜੇ ਕੇਸ ਵਿੱਚ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਸੀ। 4 ਜਨਵਰੀ 2024 ਨੂੰ ਜਦੋਂ ਉਨ੍ਹਾਂ ਦੇ ਕੇਸ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜਮਨਤ ਮਿਲੀ ਤਾਂ ਪੰਜਾਬ ਪੁਲਿਸ ਨੇ ਇੱਕ ਨਵਾਂ ਕੇਸ ਦਰਜ ਕਰ ਮੁੜ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਕਪੂਰਥਲਾ ਦੇ ਥਾਣਾ ਸੁਭਾਨਪੁਰ ਵਿੱਚ ਪਿੰਡ ਗਰਾਂਵਾਲ ਨਿਵਾਸੀ ਮਹਿਲਾ ਰਣਜੀਤ ਕੌਰ ਦੀ ਸ਼ਿਕਾਇਤ 'ਤੇ ਖਹਿਰਾ ਦੇ ਖ਼ਿਲਾਫ਼ ਧਾਰਾ-195-ਏ ਅਤੇ ਧਾਰਾ 506 ਦੇ ਅਧੀਨ ਕੇਸ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੱਸਿਆ ਲਿਖਿਆ ਕਿ ਵਿਧਾਇਕ ਸੁਖਪਾਲ ਖਹਿਰਾ ਨੇ ਉਸ ਨੂੰ ਝੂਠੀ ਗਵਾਹੀ ਦੇਣ ਲਈ ਧਮਕਾ ਰਹੇ ਸਨ।
ਇਹ ਵੀ ਪੜ੍ਹੋ: Amritsar news: ਕੈਬਨਿਟ ਮੰਤਰੀ ਨੇ ਦਿੱਲੀ-ਕਟੜਾ ਐਕਸਪ੍ਰੈਸ ਵੇਅ ਸਬੰਧੀ ਕੀਤੀ ਰਿਵਿਊ ਮੀਟਿੰਗ