Sandeep Jakhar Suspended News: ਕਾਂਗਰਸ ਨੇ ਸੰਦੀਪ ਜਾਖੜ ਨੂੰ ਕੀਤਾ ਮੁਅੱਤਲ; ਜਾਣੋ ਸੰਦੀਪ ਜਾਖੜ ਦਾ ਪ੍ਰਤੀਕਰਮ
Sandeep Jakhar Suspended News: ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਸੁਨੀਲ ਜਾਖੜ ਦੇ ਭਤੀਜੇ ਸੰਦੀਪ ਜਾਖੜ ਨੂੰ ਕਾਂਗਰਸ ਹਾਈ ਕਮਾਂਡ ਨੇ ਪਾਰਟੀ ਵਿਚੋਂ ਸਸਪੈਂਡ ਕਰ ਦਿੱਤਾ ਹੈ।
Sandeep Jakhar Suspended News: ਪੰਜਾਬ ਕਾਂਗਰਸ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹਲਕਾ ਅਬੋਹਰ ਤੋਂ ਕਾਂਗਰਸ ਦੇ ਵਿਧਾਇਕ ਸੰਦੀਪ ਜਾਖੜ ਤੇ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੇ ਭਤੀਜੇ ਉਪਰ ਕਾਂਗਰਸ ਹਾਈ ਕਮਾਂਡ ਨੇ ਵੱਡੀ ਕਾਰਵਾਈ ਕੀਤੀ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸ਼ਿਕਾਇਤ ਤੋਂ ਬਾਅਦ ਸੰਦੀਪ ਜਾਖੜ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਵਿਚੋਂ ਸਸਪੈਂਡ ਕਰ ਦਿੱਤਾ ਗਿਆ ਹੈ। ਕਾਂਗਰਸ ਹਾਈ ਕਮਾਂਡ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਸੰਦੀਪ ਜਾਖੜ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਹੈ। ਸੰਦੀਪ ਜਾਖੜ ਅਬੋਹਰ ਤੋਂ ਕਾਂਗਰਸ ਪਾਰਟੀ ਵੱਲੋਂ ਵਿਧਾਇਕ ਹਨ। ਉਨ੍ਹਾਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਬੋਹਰ ਤੋਂ ਭਾਜਪਾ ਆਗੂ ਅਰੁਣ ਨਾਰੰਗ ਨੂੰ ਹਰਾਇਆ ਸੀ।
ਇਹ ਵੀ ਪੜ੍ਹੋ : Ludhiana News: ਲੁਧਿਆਣਾ ਫਰਨੀਚਰ ਦੀ ਦੁਕਾਨ 'ਚ ਖੁੱਲ੍ਹਿਆ ਠੇਕਾ, ਸ਼ਹਿਰ ਵਾਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ
ਕਾਂਗਰਸ ਹਾਈ ਕਮਾਂਡ ਵੱਲੋਂ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਉਨ੍ਹਾਂ ਦੇ ਘਰ ਉਪਰ ਭਾਜਪਾ ਦਾ ਝੰਡਾ ਲਹਿਰਾ ਰਿਹਾ ਹੈ। ਇਸ ਤੋਂ ਇਲਾਵਾ ਲਿਖਿਆ ਗਿਆ ਕਿ ਉਹ ਸ਼ਰੇਆਮ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਖਿਲਾਫ਼ ਬੋਲ ਰਹੇ ਹਨ ਅਤੇ ਆਪਣੇ ਰਿਸ਼ਤੇਦਾਰ ਸੁਨੀਲ ਜਾਖੜ ਦੀ ਹਮਾਇਤ ਕਰ ਰਹੇ ਹਨ।
ਪਾਰਟੀ ਵੱਲੋਂ ਲਿਖਿਆ ਗਿਆ ਹੈ ਕਿ ਉਹ ਭਾਰਤ ਜੋੜੋ ਯਾਤਰਾ ਵਿੱਚ ਵੀ ਸ਼ਾਮਲ ਨਹੀਂ ਹੋਏ ਸਨ।
ਪੱਤਰ ਵਿੱਚ ਕਿਹਾ ਗਿਆ ਕਿ ਹੈ ਕਿ ਸੰਦੀਪ ਜਾਖੜ ਵੱਲੋਂ ਲਗਾਤਾਰ ਕਾਂਗਰਸ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਖ਼ਿਲਾਫ਼ ਬਿਆਨਬਾਜ਼ੀ ਕੀਤੀ ਗਈ ਹੈ। ਇਸ ਦੇ ਨਾਲ ਹੀ ਸੁਨੀਲ ਜਾਖੜ ਦੀ ਹਮਾਇਤ ਕਰਨ ਦਾ ਵੀ ਜ਼ਿਕਰ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਸੁਨੀਲ ਜਾਖੜ ਵੱਲੋਂ ਕਾਂਗਰਸ ਪਾਰਟੀ ਦਾ ਸਾਥ ਛੱਡ ਕੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ੍ਹ ਲਿਆ ਗਿਆ ਸੀ। ਇਸ ਤੋਂ ਬਾਅਦ ਹੁਣ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਬਾਅਦ ਸੁਨੀਲ ਜਾਖੜ ਪੰਜਾਬ ਵਿੱਚ ਕਾਫੀ ਸਰਰਗਰਮ ਨਜ਼ਰ ਆ ਰਹੇ ਹਨ।
ਸੰਦੀਪ ਜਾਖੜ ਨੇ ਦਿੱਤਾ ਵੱਡਾ ਬਿਆਨ
ਕਾਂਗਰਸ ਪਾਰਟੀ ਤੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਦਾ ਪ੍ਰਤੀਕਰਮ ਵੀ ਸਾਹਮਣੇ ਆਇਆ ਹੈ। ਕਾਂਗਰਸ ਪਾਰਟੀ 'ਚੋਂ ਮੁਅੱਤਲ ਕੀਤੇ ਜਾਣ 'ਤੇ ਅਬੋਹਰ ਤੋਂ ਹਲਕਾ ਵਿਧਾਇਕ ਸੰਦੀਪ ਜਾਖੜ ਨੇ ਕਿਹਾ ਉਹ ਸੁਨੀਲ ਜਾਖੜ ਦੇ ਨਾਲ ਹਨ। ਪਾਰਟੀ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਹੋਣ ਦੇ ਸਵਾਲ 'ਤੇ ਸੰਦੀਪ ਜਾਖੜ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਤੱਕ ਜੋ ਵੀ ਕੀਤਾ ਹੈ, ਲੋਕਾਂ ਦੇ ਵਿਚਾਲੇ ਕੀਤਾ ਹੈ।"
ਸੰਦੀਪ ਜਾਖੜ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵੀ ਮੀਡੀਆ ਰਾਹੀਂ ਪਤਾ ਲੱਗਾ ਹੈ ਕਿ ਉਨ੍ਹਾਂ ਨੂੰ ਪਾਰਟੀ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਤੱਕ ਉਨ੍ਹਾਂ ਨੇ ਜੋ ਕੁਝ ਵੀ ਖੁੱਲ੍ਹੇਆਮ ਕੀਤਾ ਹੈ, ਉਹ ਕਿਸੇ ਤੋਂ ਕੁਝ ਵੀ ਲੁਕਿਆ ਨਹੀਂ ਹੈ। ਹੁਣ ਭਾਜਪਾ 'ਚ ਸ਼ਾਮਲ ਹੋਣ ਦੇ ਸਵਾਲ 'ਤੇ ਸੰਦੀਪ ਜਾਖੜ ਨੇ ਕਿਹਾ ਕਿ ਸੁਨੀਲ ਜਾਖੜ ਉਨ੍ਹਾਂ ਦੇ ਨੇਤਾ ਹਨ ਅਤੇ ਉਹ ਅਬੋਹਰ ਦੇ ਲੋਕਾਂ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰਾ ਕਰਨਗੇ।
ਇਹ ਵੀ ਪੜ੍ਹੋ : Ferozepur Flood News: ਹੜ੍ਹ ਦਾ ਕਹਿਰ! ਬਜ਼ੁਰਗ ਤੇ ਗਰਭਵਤੀ ਔਰਤਾਂ ਨੇ ਆਪਣੀ ਜਾਨ ਨੂੰ ਖ਼ਤਰੇ 'ਚ ਪਾ ਕੇ ਪੁਲ ਕੀਤਾ ਪਾਰ