CORONA: ਪੁਲਿਸ,ਸਫ਼ਾਈ ਮੁਲਾਜ਼ਮ ਅਤੇ ਪ੍ਰਾਈਵੇਟ ਹਸਪਤਾਲਾਂ 'ਤੇ ਪੰਜਾਬ ਕੈਬਨਿਟ ਦੇ ਇਹ ਵੱਡੇ ਫੈਸਲੇ
Advertisement

CORONA: ਪੁਲਿਸ,ਸਫ਼ਾਈ ਮੁਲਾਜ਼ਮ ਅਤੇ ਪ੍ਰਾਈਵੇਟ ਹਸਪਤਾਲਾਂ 'ਤੇ ਪੰਜਾਬ ਕੈਬਨਿਟ ਦੇ ਇਹ ਵੱਡੇ ਫੈਸਲੇ

ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ ਵਿੱਚ ਕੈਬਨਿਟ ਦੀ ਮੀਟਿੰਗ 

ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ ਵਿੱਚ ਕੈਬਨਿਟ ਦੀ ਮੀਟਿੰਗ

ਚੰਡੀਗੜ੍ਹ  : (COVID 19) ਕੋਰੋਨਾ ਨਾਲ ਜੰਗ ਲੜਨ ਦੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਪੰਜਾਬ ਕੈਬਨਿਟ ਦੀ ਵੀਡੀਉ ਕਾਨਫਰੈਂਸਿੰਗ ਦੇ ਜ਼ਰੀਏ ਮੀਟਿੰਗ ਹੋਈ, ਮੀਟਿੰਗ ਦੌਰਾਨ ਸਭ ਤੋਂ ਵੱਡਾ ਫ਼ੈਸਲਾ ਪੁਲਿਸ ਮੁਲਾਜ਼ਮਾਂ ਅਤੇ ਸਫ਼ਾਈ ਮੁਲਾਜ਼ਮਾਂ ਨੂੰ ਲੈਕੇ ਲਿਆ ਗਿਆ ਹੈ, ਕੋਰੋਨਾ ਖ਼ਿਲਾਫ਼ ਜੰਗ ਲੜ ਰਹੀ ਪੰਜਾਬ ਪੁਲਿਸ ਅਤੇ ਸਫ਼ਾਈ ਮੁਲਾਜ਼ਮਾਂ ਦਾ 50 ਲੱਖ ਦਾ ਮੈਡੀਕਲ ਬੀਮਾ ਕਰਨ ਦਾ ਐਲਾਨ ਕੀਤਾ ਗਿਆ ਹੈ, ਜੇਕਰ ਡਿਊਟੀ ਦੌਰਾਨ ਕਿਸੇ ਵੀ ਮੁਲਾਜ਼ਮ ਦਾ ਕੋਰੋਨਾ ਟੈਸਟ ਪੋਜ਼ੀਟਿਵ ਆਉਂਦਾ ਹੈ ਤਾਂ ਸਰਕਾਰ 50 ਲੱਖ ਦਾ ਇਲਾਜ ਮੁਫ਼ਤ ਕਰੇਗੀ, ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਡਾਕਟਰਾਂ ਅਤੇ ਨਰਸਾਂ ਦਾ 50 ਲੱਖ ਦਾ ਬੀਮਾ ਕਰਨ ਦਾ ਐਲਾਨ ਕੀਤਾ ਸੀ, ਇਸ ਦੇ ਨਾਲ ਕੈਬਨਿਟ ਨੇ ਐਡੀਸ਼ਨਲ ਚੀਫ਼ ਸਕੱਤਰ ਵਿਨੀ ਮਹਾਜਨ ਦੇ ਅਧੀਨ ਇੱਕ ਕਮੇਟੀ ਦਾ ਗਠਨ ਕੀਤਾ ਹੈ ਜੋ ਵੀ ਕੋਰੋਨਾ ਨਾਲ ਸਬੰਧਿਤ ਸਾਰੀ ਮੈਡੀਕਲ ਖ਼ਰੀਦ ਕਰੇਗੀ ਨਾਲ ਹੀ ਮੁੱਖ ਮੰਤਰੀ ਨੇ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਨੇ ਕੀ ਇਸ ਖ਼ਰੀਦਦਾਰੀ ਦੌਰਾਨ ਕੋਈ ਵੀ ਵਿਭਾਗ ਅਰਚਨ ਨਹੀਂ ਲਗਾਏਗਾ, ਕਮੇਟੀ ਨੂੰ ਇਹ ਵੀ ਅਧਿਕਾਰ ਹੋਵੇਗਾ ਕੀ ਬਿਨਾਂ ਕਿਸੇ ਦੀ ਮਨਜ਼ੂਰੀ ਦੇ ਫ਼ੈਸਲੇ ਲੈ ਸਕਦੀ ਹੈ, ਸੀਐੱਮ ਕੈਪਟਨ ਨੇ ਡਿਜਾਸਟਰ ਮੈਨੇਜਮੈਂਟ ਐਕਟ 2005 ਅਧੀਨ ਕਮੇਟੀ ਨੂੰ ਇਹ ਸਾਰੇ ਅਧਿਕਾਰ ਦਿੱਤੇ ਨੇ, ਸੀਐੱਮ  ਕੈਪਟਨ ਨੇ ਜਾਣਕਾਰੀ ਦਿੱਤਾ ਹੈ ਕੀ ਨਿਜ਼ਾਮੁਦੀਨ ਦੇ ਮਰਕਜ਼ ਵਿੱਚ ਪੰਜਾਬ ਤੋਂ 255 ਲੋਕ ਗਏ ਸਨ ਜਿਨ੍ਹਾਂ ਵਿੱਚੋਂ 192 ਲੋਕਾਂ ਨੂੰ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ ਅਤੇ ਬਾਕੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ 

ਪ੍ਰਾਈਵੇਟ ਹਸਪਤਾਲਾਂ ਨੂੰ ਨਿਰਦੇਸ਼ 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਚਿਤਾਵਨੀ ਦਿੱਤੀ ਹੈ ਕੀ ਜੇਕਰ ਉਨ੍ਹਾਂ ਨੇ ਕੋਰੋਨਾ ਵਾਇਰਸ ਦੇ ਮਰੀਜ਼ ਦਾ ਇਲਾਜ ਕਰਨ ਤੋਂ ਮਨਾਂ ਕੀਤਾ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਹੀ ਕੀਤੀ ਜਾ ਸਕਦੀ ਹੈ, ਮੁੱਖ ਮੰਤਰੀ ਨੇ ਕਿਹਾ ਕੀ ਉਨ੍ਹਾਂ ਨੂੰ ਸ਼ਿਕਾਇਤ ਮਿਲ ਰਹੀ ਹੈ ਕੀ ਕਈ ਪ੍ਰਾਈਵੇਟ ਹਸਪਤਾਲ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ ਕਰਨ ਤੋਂ ਮਨਾ ਕਰ ਰਹੇ ਨੇ, ਸੀਐੱਮ ਕੈਪਟਨ ਨੇ ਨਿਰਦੇਸ਼ ਦਿੱਤੇ ਨੇ ਜੇਕਰ ਕੋਈ ਵੀ ਹਸਪਤਾਲ ਅਜਿਹਾ ਕਰਦਾ ਹੋਇਆ ਫੜਿਆ ਗਿਆ ਤਾਂ  ਉਸ ਹਸਪਤਾਲ ਦਾ ਲਾਇਸੈਂਸ ਕੈਂਸਲ ਕੀਤਾ ਜਾ ਸਕਦਾ ਹੈ, ਮੁੱਖ ਮੰਤਰੀ ਨੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਕੋਰੋਨਾ ਮਰੀਜ਼ਾਂ ਦਾ ਇਲਾਜ ਕਰਨ ਤੋਂ ਇਨਕਾਰ ਕਰਨ ਨੂੰ ਕਾਇਰਤਾ ਦੱਸਿਆ

 

 

Trending news