ਬੀਬੀ ਮਾਣੂਕੇ ਦੀ ਮੁੱਖਮੰਤਰੀ 'ਤੇ ਵਰ੍ਹੇ !ਕੋਰੋਨਾ ਦੇ ਮਾਮਲੇ ਅਤੇ ਮੌਤ ਦਰ ਲਗਾਤਾਰ ਵਧਦੇ ਜਾ ਰਹੇ ਹਨ, ਪਰੰਤੂ ਕੈਪਟਨ ਆਪਣੇ ਪ੍ਰਚਾਰ ਵਿਚ ਰੁੱਝੇ ਹੋਏ ਹਨ

 ਕੋਵਿਡ -19 ਨਾਲ ਨਿਪਟਣ ਲਈ ਸਿਹਤ ਸੇਵਾਵਾਂ ਦਾ ਪ੍ਰਬੰਧ ਕਰਨ ਵਿਚ ਕੈਪਟਨ ਸਰਕਾਰ ਪੂਰੀ ਤਰ੍ਹਾਂ ਅਸਫਲ, ਪ੍ਰਚਾਰ ਦੀ ਥਾਂ ਸਹੂਲਤਾਂ ਦੇਣ 'ਤੇ ਦਵੋ ਧਿਆਨ

ਬੀਬੀ ਮਾਣੂਕੇ ਦੀ ਮੁੱਖਮੰਤਰੀ 'ਤੇ ਵਰ੍ਹੇ !ਕੋਰੋਨਾ ਦੇ ਮਾਮਲੇ ਅਤੇ ਮੌਤ ਦਰ ਲਗਾਤਾਰ ਵਧਦੇ ਜਾ ਰਹੇ ਹਨ, ਪਰੰਤੂ ਕੈਪਟਨ ਆਪਣੇ ਪ੍ਰਚਾਰ ਵਿਚ ਰੁੱਝੇ ਹੋਏ ਹਨ

ਚੰਡੀਗੜ੍ਹ : ਸੂਬੇ  ਵਿੱਚ ਕੋਵਿਡ -19  ਦੇ ਵਧਦੇ ਪ੍ਰਕੋਪ ਅਤੇ ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧਾਂ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੁੰਕੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਹਰ ਫ਼ਰੰਟ 'ਤੇ ਫ਼ੇਲ੍ਹ ਹੋਣ ਵਾਲੀ ਸਰਕਾਰ ਕਰਾਰ ਦਿੰਦਿਆਂ ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ਮਾਣੁੰਕੇ ਨੇ ਕਿਹਾ ਕਿ ਪੰਜਾਬ ਵਿੱਚ ਸਿਹਤ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਲਈ ਪਿਛਲੇ ਇੱਕ ਸਾਲ ਵਿੱਚ ਮੌਜੂਦਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਕੁੱਝ ਵੀ ਨਹੀਂ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਇੱਕ ਸਾਲ ਤੋਂ ਕੋਰੋਨਾ ਨਾਲ ਨਿਪਟਣ ਲਈ ਬਹੁਤ ਹੀ ਸੁਸਤ ਤਰੀਕੇ ਨਾਲ ਕਦਮ  ਉਠਾ ਰਹੀ ਹੈ, ਜਿਸ ਕਾਰਨ ਪੰਜਾਬ ਦੇ ਲੋਕ ਅੱਜ ਵੀ ਇਸ ਕੋਰੋਨਾ ਨਾਲ ਪੀੜਤ ਹਨ।

ਮਾਣੁੰਕੇ ਨੇ ਕਿਹਾ ਕਿ ਸੂਬੇ ਵਿੱਚ ਸਭ ਤੋਂ ਜ਼ਿਆਦਾ ਮਾਮਲੇ ਹੋਣ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਇਸ ਉੱਤੇ ਕੋਈ ਧਿਆਨ ਨਹੀਂ ਦੇ ਰਹੇ ਹਨ। ਉਹ ਆਪਣੇ ਫਾਰਮ ਹਾਊਸ ਵਿੱਚ ਆਰਾਮ ਕਰ ਰਹੇ ਹਨ ।  ਉਨ੍ਹਾਂ ਨੇ ਕਿਹਾ ਕਿ ਕੋਵਿਡ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਅਤੇ ਮੌਤ ਦਰ ਵੀ ਵੱਧ ਰਹੀ ਹੈ,  ਪਰੰਤੂ ਕੈਪਟਨ ਆਪਣਾ ਪ੍ਰਚਾਰ ਕਰਨ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਸ਼ਾਹੀ ਫਾਰਮ ਹਾਊਸ ਤੋਂ ਬਾਹਰ ਆਉਣਾ ਚਾਹੀਦਾ ਹੈ ਅਤੇ ਪੰਜਾਬ ਦੇ ਮਾੜੇ ਹੋ ਚੁੱਕੇ ਪ੍ਰਬੰਧਾਂ ਦਾ ਜਾਇਜ਼ਾ ਲੈਣਾ ਚਾਹੀਦਾ ਹੈ, ਤਾਂ ਕਿ ਕੈਪਟਨ ਨੂੰ ਪਤਾ ਲੱਗ ਸਕੇ ਕਿ ਪੰਜਾਬ ਦੀ ਜਨਤਾ ਕਿਸ ਤਰ੍ਹਾਂ ਸਰਕਾਰੀ ਹਸਪਤਾਲਾਂ ਵਿਚ ਖੁੱਜਲ-ਖੁਆਰ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇੱਕ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਕੈਬਿਨੇਟ ਮੰਤਰੀ ਦੇ ਨਾਲ ਹਸਪਤਾਲਾਂ ਦਾ ਦੌਰਾ ਕਰ ਰਹੇ ਹਨ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਸ਼ਾਹੀ ਫਾਰਮਹਾਉਸ ਵਿਚੋਂ ਬਾਹਰ ਹੀ ਨਹੀਂ ਨਿਕਲ ਰਹੇ ਹੈ ।

ਮਾਣੂੰਕੇ ਨੇ ਕਿਹਾ ਕਿ ਪੰਜਾਬ ਵਿੱਚ ਕੋਵਿਡ-19 ਮਾਮਲਿਆਂ ਦੇ ਵਧਦੇ ਕਹਿਰ ਨੇ ਸੂਬੇ ਭਰ ਦੇ ਹਸਪਤਾਲਾਂ ਵਿੱਚ ਆਕਸੀਜਨ ਦੀ ਕਮੀ ਉੱਤੇ ਵੀ ਚਿੰਤਾ ਪੈਦਾ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਕਈ ਸਰਕਾਰੀ ਹਸਪਤਾਲਾਂ ਵਿੱਚ ਵੈਂਟੀਲੇਟਰ ਵੀ ਨਹੀਂ ਹਨ ਅਤੇ ਕੈਪਟਨ ਸਰਕਾਰ ਨੇ ਆਪਣੇ ਚਾਰ ਸਾਲ ਤੋਂ ਜ਼ਿਆਦਾ ਦੇ ਕਾਰਜਕਾਲ ਵਿੱਚ ਸੂਬੇ ਵਿੱਚ ਕੋਈ ਵੀ ਉੱਚ ਦਰਜੇ ਦਾ ਹਸਪਤਾਲ ਸਥਾਪਿਤ ਨਹੀਂ ਕੀਤਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਨ ਦੀ ਬਜਾਏ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਮੀਨੀ ਪੱਧਰ ਉੱਤੇ ਸਹੂਲਤਾਂ ਪ੍ਰਦਾਨ ਕਰਨੀ ਚਾਹੀਦੀ ਹੈ। ਸੂਬੇ ਦੇ ਹਸਪਤਾਲਾਂ ਵਿੱਚ ਕੋਵਿਡ ਦੇ ਟੀਕੇ ਅਤੇ ਦਵਾਈਆਂ ਦੀ ਵੀ ਭਾਰੀ ਕਮੀ ਹੈ, ਜਿਸ ਕਾਰਨ ਡਾਕਟਰਾਂ ਅਤੇ ਲੋਕਾਂ ਦੋਵਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕ ਕੋਵਿਡ-19  ਦੇ ਟੀਕੇ ਦੀ ਦੂਜੀ ਖ਼ੁਰਾਕ ਲਈ ਖ਼ਾਲੀ ਹੱਥ ਪਰਤ ਰਹੇ ਹੈ ।

ਉਨ੍ਹਾਂ ਨੇ ਕਿਹਾ ਕਿ ਕੋਰੋਨਾ ਪੀੜਤਾਂ ਨੂੰ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਭਟਕਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਪ੍ਰੋਗਰਾਮ ਮਿਸ਼ਨ ਫ਼ਤਿਹ ਦਾ ਜਸ਼ਨ ਮਨਾਉਣ ਵਿੱਚ ਰੁੱਝੀ ਹੋਈ ਹੈ, ਪਰੰਤੂ ਜ਼ਮੀਨ ਉੱਤੇ ਕੁੱਝ ਵੀ ਕਰਨ ਵਿੱਚ ਨਾਕਾਮ ਰਹੀ। ਉਨ੍ਹਾਂ ਨੇ ਕਿਹਾ, ਕਿ ਜੇਕਰ ਸਰਕਾਰ ਇਸ਼ਤਿਹਾਰਾਂ ਦੇ ਜ਼ਰੀਏ ਵਾਹੋ-ਵਾਹੀ ਖੱਟਣ ਦੀ ਬਜਾਏ ਕਰਮਚਾਰੀਆਂ ਦੀ ਕਮੀ ਨੂੰ ਦੂਰ ਕਰਦੀ ਤਾਂ ਕੋਰੋਨਾ ਦੇ ਖ਼ਿਲਾਫ਼ ਲੜਾਈ ਜਿੱਤੀ ਜਾ ਸਕਦੀ ਹੈ। ਮਾਣੂੰਕੇ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਤੋਂ ਸਬਕ ਲੈਣਾ ਚਾਹੀਦਾ ਹੈ ਕਿ ਇਸ ਤਰ੍ਹਾਂ ਦੀ ਮਹਾਂਮਾਰੀ ਨਾਲ ਨਿਪਟਣ ਲਈ ਸਿਹਤ ਦੇ ਬੁਨਿਆਦੀ ਢਾਂਚੇ ਨੂੰ ਕਿਵੇਂ ਸੁਧਾਰਿਆ ਜਾਂਦਾ ਹੈ।

WATCH LIVE TV