1 ਜੂਨ ਤੋਂ ਰੇਲ ਸਫ਼ਰ ਕਰਨ ਵਾਲੇ ਪੰਜਾਬ ਦੇ ਯਾਤਰੀ ਸਰਕਾਰ ਵੱਲੋਂ ਜਾਰੀ ਇਹ ਗਾਈਡ ਲਾਈਨਾਂ ਜ਼ਰੂਰ ਪੜ੍ਹ ਲੈਣ
Advertisement

1 ਜੂਨ ਤੋਂ ਰੇਲ ਸਫ਼ਰ ਕਰਨ ਵਾਲੇ ਪੰਜਾਬ ਦੇ ਯਾਤਰੀ ਸਰਕਾਰ ਵੱਲੋਂ ਜਾਰੀ ਇਹ ਗਾਈਡ ਲਾਈਨਾਂ ਜ਼ਰੂਰ ਪੜ੍ਹ ਲੈਣ

 ਡੀ.ਸੀਜ਼, ਸੀ.ਪੀਜ਼/ਐਸ.ਐਸ.ਪੀਜ਼ ਅਤੇ ਸਿਵਲ ਸਰਜਨਾਂ ਨੂੰ ਹਦਾਇਤਾਂ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਦੇ ਦਿੱਤੇ ਨਿਰਦੇਸ਼

 ਡੀ.ਸੀਜ਼, ਸੀ.ਪੀਜ਼/ਐਸ.ਐਸ.ਪੀਜ਼ ਅਤੇ ਸਿਵਲ ਸਰਜਨਾਂ ਨੂੰ ਹਦਾਇਤਾਂ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਦੇ ਦਿੱਤੇ ਨਿਰਦੇਸ਼

ਨਿਤਿਕਾ ਮਹੇਸ਼ਵਰੀ/ਚੰਡੀਗੜ੍ਹ :  (COVID-19) ਕੋਰੋਨਾ ਵਾਇਰਸ ਦੇ ਅੱਗੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਆਵਾਜਾਈ ਦੇ ਸਾਧਨਾਂ ਰਾਹੀਂ ਪੰਜਾਬ ਆਉਣ ਵਾਲੇ ਵਿਅਕਤੀਆਂ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ,ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰ, ਸੀਨੀਅਰ ਪੁਲਿਸ ਸੁਪਰਡੈਂਟ (ਐੱਸਪੀ) ਅਤੇ ਸਿਵਲ ਸਰਜਨਾਂ ਨੂੰ ਕੋਵਿਡ-19 ਦੀ ਰੋਕਥਾਮ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਨਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ,ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰਾਂ ਅਤੇ ਕੋਵਿਡ ਹੈਲਥ ਸੈਕਟਰ ਰਿਸਪਾਂਸ ਤੇ ਪ੍ਰਕਿਓਰਮੈਂਟ ਕਮੇਟੀ ਦੇ ਚੇਅਰਪਰਸਨ  ਵਿਨੀ ਮਹਾਜਨ ਨੇ ਕਿਹਾ ਕਿ  ਪੰਜਾਬ ਆਉਣ ਵਾਲੇ ਯਾਤਰੀਆਂ ਲਈ ਕੋਵਾ ਐਪ ਡਾਊਨਲੋਡ ਕਰਨਾ ਲਾਜ਼ਮੀ ਹੈ ਜੋ ਚਲ ਦੀ ਰਹਿਣੀ ਚਾਹੀਦੀ ਹੈ,ਕੋਵਿਡ -19 ਮੋਬਾਈਲ ਐਪਲੀਕੇਸ਼ਨ ਦੀਆਂ ਵਿਲੱਖਣ ਵਿਸ਼ੇਸ਼ਤਾਵਾਂ ਤੋਂ ਇਲਾਵਾ ਇਸ ਐਪ ਵਿੱਚ ਯਾਤਰੀਆਂ ਦੀ ਨਿਰਵਿਘਨ ਆਵਾਜਾਈ ਦੀ ਸਹੂਲਤ ਵਾਸਤੇ ਅੰਤਰ-ਜਿਲ੍ਹਾ ਪਾਸ ਖੁਦ ਜਨਰੇਟ ਕਰਨ ਦੀ  ਨਵੀਂ ਵਿਸ਼ੇਸ਼ਤਾ ਵੀ ਸ਼ਾਮਲ ਕੀਤੀ ਗਈ ਹੈ, ਉਨ੍ਹਾਂ ਕਿਹਾ ਕਿ ਕੋਵਾ ਐਪ ’ਤੇ ਇਸ ਵਿਸ਼ੇਸ਼ਤਾ ਜ਼ਰੀਏ, ਨਾਗਰਿਕ ਅੰਤਰ-ਜ਼ਿਲ੍ਹਾਂ ਪਾਸਾਂ ਲਈ ਆਪਣੀਆਂ ਅਰਜ਼ੀਆਂ ਜਮਾਂ ਕਰਵਾ ਸਕਣਗੇ ਅਤੇ ਖ਼ੁਦ ਪਾਸ ਜਨਰੇਟ ਕਰ ਸਕਣਗੇ, ਉਨ੍ਹਾਂ ਕਿਹਾ ਕਿ ਇਹ ਪਾਸ ਸਰਕਾਰੀ ਅਥਾਰਟੀਆਂ ਨੂੰ ਸੰਪਰਕ ਟਰੇਸਿੰਗ ਅਤੇ ਵਾਇਰਸ ਦੇ ਫੈਲਾਅ ਨੂੰ ਰੋਕਣ ਵਿੱਚ ਵੀ ਸਹਾਇਤਾ ਕਰਨਗੇ ਇਸ ਵਿਸ਼ੇਸ਼ਤਾ ਦਾ ਲਾਭ ਲੈਣ ਲਈ, ਨਾਗਰਿਕਾਂ ਨੂੰ ਕੋਵਾ ਐਪ ’ਤੇ ਖੁਦ ਅੰਤਰ-ਜ਼ਿਲ੍ਹਾ ਪਾਸ ਜਨਰੇਟ ਕਰਨਾ ਹੋਵੇਗਾ ਜਿਸਨੂੰ ਉਹ ਆਪਣੀ ਯਾਤਰਾ ਦੌਰਾਨ ਚੈਕਿੰਗ ਸਮੇਂ ਪੁਲਿਸ ਅਧਿਕਾਰੀਆਂ ਨੂੰ ਦਿਖਾ ਸਕਦੇ ਹਨ,ਇਸ ਵਿਸ਼ੇਸ਼ਤਾ ਤੋਂ ਇਲਾਵਾ  ਕੋਵਾ ਐਪ  ਜ਼ਰੂਰੀ ਸੇਵਾਵਾਂ ਤੱਕ ਪਹੁੰਚ, ਡਾਕਟਰੀ ਸਹਾਇਤਾ, ਕੰਟੈਕਟ ਹਿਸਟਰੀ ਟਰੇਸਿੰਗ, ਸਾਰੇ ਜ਼ਿਲ੍ਹਿਆਂ ਵਿੱਚ ਕੋਵਿਡ -19 ਦੀ ਰੀਅਲ ਟਾਈਮ ਅਪਡੇਟਸ ਅਤੇ ਹੋਰ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕਰਦੀ ਹੈ 
 

 ਪੰਜਾਬ ਸਰਕਾਰ ਵੱਲੋਂ ਰੇਲ ਯਾਤਰਾ ਲਈ ਗਾਈਡ ਲਾਈਨ

- ਰੇਲਵੇ ਸਟੇਸ਼ਨ ਤੋਂ ਆਸਾਨੀ ਨਾਲ ਨਿਕਲਣ ਲਈ ਇਸ ਐਪ ’ਤੇ ਖ਼ੁਦ ਈ-ਪਾਸ ਜਨਰੇਟ ਕਰਨਾ ਹੋਵੇਗਾ
- ਰੇਲਗੱਡੀ ਰਾਹੀਂ ਆਉਣ-ਜਾਣ ਵਾਲੇ ਯਾਤਰੀਆਂ ਲਈ  ਮਾਸਕ ਪਾਉਣਾ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣਾ ਲਾਜ਼ਮੀ  ਹੋਵੇਗਾ
- ਬੇਲੋੜੀ ਭੀੜ ਤੋਂ ਬਚਣ ਲਈ ਸਿਰਫ਼ ਪ੍ਰਮਾਣਿਤ ਟਿਕਟਾਂ ਵਾਲੇ ਯਾਤਰੀਆਂ ਨੂੰ ਹੀ ਰੇਲਵੇ ਪਲੇਟਫ਼ਾਰਮ ਵਿੱਚ ਦਾਖਲ ਹੋਣ ਦੀ ਆਗਿਆ ਦਿੱਤੀ ਜਾਏਗੀ, ਕਿਸੇ ਹੋਰ ਵਿਅਕਤੀ ਨੂੰ ਆਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ 
- ਪਲੇਟਫ਼ਾਰਮ ਵਿਚ ਦਾਖਲ ਹੋਣ ਤੋਂ ਪਹਿਲਾਂ ਸਾਰੇ ਯਾਤਰੀਆਂ ਦੀ ਸਿਹਤ ਦੀ ਜਾਂਚ ਕੀਤੀ ਜਾਵੇਗੀ 
-  ਯਾਤਰੀਆਂ ਨੂੰ  ਰੇਲਗੱਡੀ ਦੇ ਰਵਾਨਾ ਹੋਣ ਦੇ ਸਮੇਂ ਤੋਂ 45 ਮਿੰਟ ਪਹਿਲਾਂ ਰੇਲਵੇ ਸਟੇਸ਼ਨ ’ਤੇ ਪਹੁੰਚਣਾ ਹੋਵੇਗਾ
-   ਯਾਤਰੀਆਂ ਦੁਆਰਾ ਡਾਊਨਲੋਡ ਕੀਤੀ ਗਈ ਕੋਵਾ ਐਪ ਈ-ਪਾਸ ਸਵੈ-ਜਨਰੇਟ ਕਰਨ ਲਈ ਚਲਦੀ ਰਹਿਣੀ ਚਾਹੀਦੀ ਹੈ 
-   ਯਾਤਰੀ ਕੋਲ ਮੋਬਾਈਲ ਨਹੀਂ ਹੈ ਜਾਂ ਉਹ ਈ-ਪਾਸ ਤਿਆਰ ਨਹੀਂ ਕਰ ਪਾ ਰਿਹਾ ਤਾਂ ਪ੍ਰਮਾਣਿਕ ਆਈ.ਡੀ. ਪਰੂਫ (ਆਧਾਰ ਕਾਰਡ / ਡਰਾਈਵਿੰਗ ਲਾਇਸੈਂਸ / ਵੋਟਰ ਕਾਰਡ / ਸਰਕਾਰੀ ਵੱਲੋਂ ਜਾਰੀ ਕੋਈ ਹੋਰ  ਆਈ.ਡੀ. ਪਰੂਫ) ਦਿਖਾਉਣ ਤੋਂ ਬਾਅਦ,   ਯਾਤਰੀ ਸਕਰੀਨਿੰਗ  ਲਈ          ਨਿਯੁਕਤ ਕੀਤੀ ਸਿਹਤ ਟੀਮ ਨੂੰ ਰੇਲਵੇ ਸਟੇਸ਼ਨ ਵਿਖੇ ਨਿਰਧਾਰਤ ਜਗਾ ’ਤੇ ਸਵੈ ਘੋਸ਼ਣਾ ਪੱਤਰ ਜਮਾ ਕਰਵਾਏਗਾ
-  ਸਕਰੀਨਿੰਗ ਦੌਰਾਨ ਲੱਛਣ ਪਾਏ ਜਾਣ ਵਾਲੇ ਜਾਂ ਉੱਚ ਜੋਖ਼ਮ ਵਾਲੇ ਯਾਤਰੀਆਂ ਨੂੰ ਜਾਂਚ ਲਈ ਸਿਹਤ ਸਹੂਲਤਾਂ ਵਿੱਚ ਲਿਜਾਇਆ ਜਾਵੇਗਾ
- ਪਾਜ਼ੀਟਿਵ ਪਾਏ ਜਾਣ ’ਤੇ ਸਿਹਤ ਪ੍ਰੋਟੋਕੋਲ ਅਨੁਸਾਰ ਉਨ੍ਹਾਂ ਦਾ ਇਲਾਜ ਕੀਤਾ ਜਾਵੇਗਾ
-   ਯਾਤਰੀਆਂ ਨੂੰ 14 ਦਿਨ ਲਈ ਘਰ ਵਿੱਚ ਕੁਅਰੰਟੀਨ ਕੀਤਾ ਜਾਵੇਗਾ 
-  ਕੋਵਿਡ-19 ਦਾ ਕੋਈ ਵੀ ਲੱਛਣ ਦਿਖਾਈ ਦੇਣ ’ਤੇ ਕੋਵਿਡ-19 ਹੈਪਲਲਾਈਨ ਨੰਬਰ 104  ’ਤੇ ਸੂਚਿਤ ਕਰਨਾ ਹੋਵੇਗਾ 
-  ਜਿਨ੍ਹਾਂ ਯਾਤਰੀਆਂ ਕੋਲ ਘਰੇਲੂ ਇਕਾਂਤਵਾਸ ਦੀ ਮਿਆਦ ਪੂਰੀ ਹੋਣ ਤੋਂ ਪਹਿਲਾਂ ਵਾਪਸੀ ਦੀ ਟਿਕਟ ਹੈ ਤਾਂ ਉਨ੍ਹਾਂ ਨੂੰ ਕੋਈ ਲੱਛਣ ਨਾ ਪਾਏ ਜਾਣ ’ਤੇ ਵਾਪਸ ਜਾਣ ਦੀ ਆਗਿਆ ਦੇ ਦਿੱਤੀ ਜਾਵੇਗੀ

 

 

 

Trending news