ਯੂਥ ਅਕਾਲੀ ਦਲ ਵੱਲੋਂ ਤਿਆਰ ਕੀਤਾ ਗਿਆ ਕੋਵਿਡ ਸੈਂਟਰ
Advertisement

ਯੂਥ ਅਕਾਲੀ ਦਲ ਵੱਲੋਂ ਤਿਆਰ ਕੀਤਾ ਗਿਆ ਕੋਵਿਡ ਸੈਂਟਰ

ਹਸਪਤਾਲਾਂ 'ਚ ਲਗਾਤਾਰ ਵੱਧ ਰਹੀ ਕੋਰੋਨਾ ਮਰੀਜ਼ਾਂ ਦੇ ਗਿਣਤੀ ਦੇ ਚਲੱਦੇ ਕੋਰੋਨਾ ਦੇ ਮਰੀਜ਼ਾਂ ਨੂੰ ਇਲਾਜ ਕਰਵਾਉਣ ਲਈ ਕਾਫ਼ੀ ਦਿੱਕਤਾਂ ਆ ਰਹੀਆਂ ਹਨ, 

ਯੂਥ ਅਕਾਲੀ ਦਲ ਵੱਲੋਂ ਤਿਆਰ ਕੀਤਾ ਗਿਆ ਕੋਵਿਡ ਸੈਂਟਰ

ਫ਼ਰੀਦਕੋਟ: ਹਸਪਤਾਲਾਂ 'ਚ ਲਗਾਤਾਰ ਵੱਧ ਰਹੀ ਕੋਰੋਨਾ ਮਰੀਜ਼ਾਂ ਦੇ ਗਿਣਤੀ ਦੇ ਚਲੱਦੇ ਕੋਰੋਨਾ ਦੇ ਮਰੀਜ਼ਾਂ ਨੂੰ ਇਲਾਜ ਕਰਵਾਉਣ ਲਈ ਕਾਫ਼ੀ ਦਿੱਕਤਾਂ ਆ ਰਹੀਆਂ ਹਨ, ਜਿਸ ਨੂੰ ਧਿਆਨ ਚ ਰੱਖਦੇ ਹੋਏ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਪੱਧਰ 'ਤੇ ਮਰੀਜਾਂ ਦੇ ਇਲਾਜ ਲਈ ਕੋਵਿਡ ਸੈਂਟਰ ਸਥਾਪਤ ਕੀਤੇ ਗਏ। ਉਥੇ ਹੀ ਹੁਣ ਇਸੇ ਲੀਹ ਤੇ ਚਲੱਦੇ ਹੋਏ ਯੂਥ ਅਕਾਲੀ ਦਲ ਪੰਜਾਬ ਵੱਲੋਂ ਆਪਣੇ ਪੱਧਰ 'ਤੇ ਕੋਰੋਨਾ ਮਰੀਜ਼ਾਂ ਲਈ ਕੋਵਿਡ ਸੈਂਟਰ ਦੀ ਸਥਾਪਨਾ ਕੀਤੀ ਜਾ ਰਹੀ ਹੈ।

ਜਿੱਥੇ ਲੇਵਲ 1 ਅਤੇ ਲੇਵਲ 2 ਦੇ ਮਰੀਜ਼ਾਂ ਦਾ ਇਲਾਜ਼ ਪੂਰੀ ਤਰਾਂ ਮੁਫ਼ਤ ਕੀਤਾ ਜਾਵੇਗਾ ਨਾਲ ਹੀ ਮਰੀਜ਼ਾਂ ਦੇ ਖਾਣ ਪੀਣ ਦੇ ਪ੍ਰਬੰਧ ਲਈ ਲੰਗਰ ਦੀ ਸੇਵਾ ਜਾਰੀ ਰੱਖੀ ਜਾਵੇਗੀ।

ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਜਾਣਕਰੀ ਦਿੰਦੇ ਹੋਏ ਦੱਸਿਆ ਕਿ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ ਅਤੇ ਅਜਿਹੇ ਚ ਕਈ ਮਰੀਜ਼ ਸਰਕਾਰੀ ਹਸਪਤਾਲਾਂ 'ਚ ਇਲਾਜ ਕਰਵਾਉਣ ਤੋਂ ਗੁਰੇਜ਼ ਕਰਦੇ ਹਨ, ਪਰ ਨਿੱਜੀ ਹਸਪਤਾਲਾਂ 'ਚ ਇਲਾਜ ਕਰਵਾਉਣਾ ਉਨ੍ਹਾਂ ਦੀ ਪੁਹੰਚ ਤੋਂ ਬਾਹਰ ਹੋ ਜਾਂਦਾ ਹੈ।

ਯੂਥ ਅਕਾਲੀ ਦਲ ਦੇ ਵਲੰਟੀਅਰਾਂ ਵੱਲੋਂ ਆਪਣੇ ਯੋਗਦਾਨ ਨਾਲ ਫਰੀਦਕੋਟ ਦੇ ਫਿਰੋਜ਼ਪੁਰ ਰੋਡ ਤੇ ਸਥਿਤ ਅਬਨੂਰ ਕਾਲਜ ਦੀ ਇਮਾਰਤ 'ਚ ਕੋਵਿਡ ਸੈਂਟਰ ਤਿਆਰ ਕੀਤਾ ਗਿਆ ਹੈ, ਜਿੱਥੇ ਮਰੀਜ਼ਾਂ ਨੂੰ ਨਿੱਜੀ ਹਸਪਤਾਲਾਂ ਵਰਗੀ ਸਹੂਲਤ ਦਿੱਤੀ ਜਵੇਗੀ ਅਤੇ ਮਰੀਜ਼ਾਂ ਦੇ ਖਾਣੇ ਦਾ ਪ੍ਰਬੰਧ ਲੰਗਰ ਸੇਵਾ ਰਾਹੀਂ ਕੀਤਾ ਗਿਆ ਹੈ। ਇਸ ਸੈਂਟਰ ਨੂੰ ਅੱਜ ਸ਼ਾਮ ਤੱਕ ਬਿਲਕੁੱਲ ਤਿਆਰ ਕਰ ਲਿਆ ਜਵੇਗਾ, ਜਿਸ ਦਾ ਉਦਘਾਟਨ ਕੱਲ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਕਰਨਗੇ।
WATCH LIVE TV

 

Trending news