ਪੰਜਾਬ ’ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਦਿੱਲੀ ਵਾਂਗ ਮੁਫਤ ਦੇਵਾਂਗੇ ਬਿਜਲੀ : ਕੇਜਰੀਵਾਲ
Advertisement

ਪੰਜਾਬ ’ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਦਿੱਲੀ ਵਾਂਗ ਮੁਫਤ ਦੇਵਾਂਗੇ ਬਿਜਲੀ : ਕੇਜਰੀਵਾਲ

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਅੱਜ ਚੁੱਲਿਆਂ ਦੀ ਅੱਗ, ਕਿਸਾਨ ਤੇ ਨਸ਼ਲ ਖਤਰੇ ’ਚ ਹੈ : ਭਗਵੰਤ ਮਾਨ

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਅੱਜ ਚੁੱਲਿਆਂ ਦੀ ਅੱਗ, ਕਿਸਾਨ ਤੇ ਨਸ਼ਲ ਖਤਰੇ ’ਚ ਹੈ : ਭਗਵੰਤ ਮਾਨ

ਮੋਗਾ  : ਆਮ ਆਦਮੀ ਪਾਰਟੀ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਕੀਤੇ ਗਏ ਕਿਸਾਨ ਮਹਾਂਸੰਮੇਲਨ ਵਿੱਚ ਸੂਬੇ ਭਰ ਵਿੱਚੋਂ ਵੱਡਾ ਇਕੱਠ ਸ਼ਾਮਲ ਹੋਇਆ, ਅੰਦੋਲਨ ਦੀ ਸ਼ੁਰੂਆਤ ਵਿੱਚ ਕਿਸਾਨ ਅੰਦੋਲਨ ਦੇ 282 ਕਿਸਾਨ ਸ਼ਹੀਦਾਂ ਨੂੰ ਫੁੱਲ ਭੇਂਟ ਕੀਤੀ ਅਤੇ 2 ਮਿੰਟ ਦਾ ਮੋਨ ਰੱਖਕੇ ਸ਼ਰਧਾਂਜਲੀ ਦਿੱਤੀ ਗਈ। ਕਿਸਾਨ ਮਹਾਸੰਮੇਲਨ ਵਿੱਚ ਵਿਸ਼ੇਸ਼ ਤੌਰ ਉੱਤੇ ਪੁੱਜੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪਾਰਟੀ ਦੇ ਇੰਚਾਰਜ ਜਰਨੈਲ ਸਿੰਘ   

ਪੰਜਾਬੀਆਂ ਨੇ  ਨਾਇਨਸਾਫ਼ੀ ਖਿਲਾਫ਼ ਆਵਾਜ਼ ਚੁੱਕੀ- ਕੇਜਰੀਵਾਲ

ਲੋਕਾਂ ਨੂੰ ਸੰਬੋਧਨ ਕਰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਪੰਜਾਬ ਦੇ ਕਿਸਾਨਾ ਨੂੰ ਸਲੂਟ ਕਰਨ ਆਇਆ ਹਾਂ, ਜਿਨਾਂ ਨੇ ਧੱਕੇਸ਼ਾਹੀ ਨਾਲ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਦੇ ਕਾਲੇ ਤਿੰਨ ਕਾਨੂੰਨਾਂ ਵਿਰੁੱਧ ਸਭ ਤੋਂ ਪਹਿਲਾਂ ਆਵਾਜ਼ ਚੁੱਕੀ। ਪੰਜਾਬ ਵਿੱਚ ਸਭ ਤੋਂ ਪਹਿਲਾਂ ਅੰਦੋਲਨ ਉਠਿਆ, ਉਹ ਦਿੱਲੀ ਪਹੁੰਚਿਆ ਤੇ ਹੌਲੀ-ਹੌਲੀ ਹੁਣ ਇਹ ਕਿਸਾਨ ਅੰਦੋਲਨ ਸਾਰੇ ਦੇਸ਼ ਦਾ ਅੰਦੋਲਨ ਬਣ ਗਿਆ ਹੈ। ਉਨਾਂ ਕਿਹਾ ਕਿ ਜਦੋਂ ਵੀ ਕੋਈ ਨਾਇਨਸਾਫ਼ੀ ਹੋਈ ਤਾਂ ਪੰਜਾਬ ਦੇ ਲੋਕਾਂ ਨੇ ਉਸ  ਦੇ ਵਿਰੋਧ ਵਿੱਚ ਹਮੇਸ਼ਾ ਅਗਵਾਈ ਕੀਤੀ ਹੈ, ਅੱਜ ਵੀ ਕੇਂਦਰ ਦੀ ਮੋਦੀ ਸਰਕਾਰ ਤਾਨਾਸ਼ਾਹੀ ਢੰਗ ਨਾਲ ਕਾਲੇ ਕਾਨੂੰਨਾਂ ਲੈ ਕੇ ਆਈ ਤਾਂ ਇਨਾਂ ਕਾਨੂੰਨਾਂ ਖਿਲਾਫ ਪੰਜਾਬੀਆਂ ਨੇ ਅੰਦੋਲਨ ਦੀ ਅਗਵਾਈ ਕੀਤੀ ਹੈ। 

ਅੰਦੋਲਨ ਦਾ ਸਾਥ ਦੇਣ 'ਤੇ ਕੇਂਦਰ ਕਰ ਰਹੀ ਹੈ ਪਰੇਸ਼ਾਨ- ਕੇਜਰੀਵਾਲ 
 
 ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਜਦੋਂ ਪੰਜਾਬ ਦੇ ਕਿਸਾਨ ਦਿੱਲੀ ਵੱਲ ਵਧਦੇ ਰਹੇ। ਜਦੋਂ ਕਿਸਾਨ ਦਿੱਲੀ ਬਾਰਡਰ ਉਤੇ ਪਹੁੰਚ ਗਏ ਤਾਂ ਮੋਦੀ ਸਰਕਾਰ ਨੇ ਇਕ ਵੱਡੀ ਸਾਜਿਸ਼ ਰੱਚੀ ਕਿ ਦਿੱਲੀ ਦੇ ਵੱਡੇ ਵੱਡੇ ਸਟੇਡੀਅਮਾਂ ਨੂੰ ਜੇਲ ਬਣਾਕੇ ਕਿਸਾਨਾਂ ਨੂੰ ਉਨਾਂ ਵਿੱਚ ਸੁੱਟ ਦਿੱਤਾ ਜਾਵੇ। ਪਰ ਅਸੀਂ ਸਹਿਮਤੀ ਨਹੀਂ ਦਿੱਤੀ ਕਿਉਂਕਿ ਸਟੇਡੀਅਮਾਂ ਨੂੰ ਜੇਲ ਬਣਾਉਣ ਦੀ ਤਾਕਤ ਮੋਦੀ ਸਰਕਾਰ ਕੋਲ ਨਹੀਂ ਸੀ, ਉਹ ਸਾਡੀ ਦਿੱਲੀ ਦੀ ਸਰਕਾਰ ਕੋਲ ਸੀ। ਮੋਦੀ ਸਰਕਾਰ ਨੇ ਪੁਲਿਸ ਰਾਹੀਂ ਜਦੋਂ ਮੇਰੇ ਕੋਲ ਸਟੈਡੀਅਮਾਂ ਨੂੰ ਜੇਲ ਬਣਾਉਣ ਫਾਈਲ ਭੇਜੀ ਤਾਂ ਅਸੀਂ ਮਨਾਂ ਕਰ ਦਿੱਤਾ। ਸਾਡੇ ਉਤੇ ਬਹੁਤ ਦਬਾਅ ਵੀ ਪਾਇਆ, ਪਰ ਅਸੀਂ ਨਹੀਂ ਝੁਕੇ,ਮੋਦੀ ਸਰਕਾਰ ਨੂੰ ਜਵਾਬ ਦਿੰਦੇ ਹੋਏ ਮੈਂ ਫਾਇਲ ਉਤੇ ਲਿਖਿਆ ਕਿ ਕਿਸਾਨਾਂ ਦਾ ਅੰਦੋਲਨ ਸ਼ਾਂਤਮਈ ਹੈ, ਐਨਾਂ ਦੀਆਂ ਮੰਗਾਂ ਜਾਇਜ਼ ਹਨ ਉਨਾਂ ਨੂੰ ਮੰਨਿਆ ਜਾਵੇ। ਅਸੀਂ ਮੋਦੀ ਸਰਕਾਰ ਨੂੰ ਸਟੈਡੀਅਮ ਜੇਲਾਂ ਵਿੱਚ ਬਦਲਣ ਤੋਂ ਜਵਾਬ ਦੇ ਦਿੱਤਾ। ਇਸ ਕਰਕੇ ਸੰਸਦ ਵਿੱਚ ਮੋਦੀ ਸਰਕਾਰ ਕਾਨੁੰਨ ਲੈ ਕੇ ਆਈ ਹੈ ਕਿ ਦਿੱਲੀ ਵਿੱਚ ਸਾਰੀਆਂ ਪਾਵਰਾਂ ਮੁੱਖ ਮੰਤਰੀ ਦੀ ਨਹੀਂ ਹੋਵੇਗੀ, ਉਹ ਐਲਜੀ ਦੀ ਹੋਵੇਗੀ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਐਮਐਲਏ, ਐਮਪੀ ਅਤੇ ਵਲਟੀਅਰ ਸਭ ਕਿਸਾਨਾਂ ਦੀ ਬਿਨਾਂ ਕਿਸੇ ਪਾਰਟੀ ਚਿੰਨ ਤੋਂ ਵਾਲੀ ਥਾਂ ਉਤੇ ਇਕ ਸੇਵਾਦਾਰ ਦੀ ਤਰਾਂ ਸੇਵਾ ਕਰਦੇ ਰਹੇ। 

ਅਰਵਿੰਦਰ ਕੇਜਰੀਵਾਲ ਨੇ ਕਿਹਾ ਜਦੋਂ ਕੁੱਝ ਲੋਕ ਮੇਰੇ ਕੋਲ ਆਏ ਕੀ ਮੋਬਾਇਲ ਦਾ ਨੈਟਵਰਕ ਨਾ ਹੋਣ ਕਾਰਨ ਸਾਨੂੰ ਪਿੰਡ ਗੱਲ ਕਰਨ ਦੀ ਮੁਸਕਿਲ ਹੁੰਦੀ ਹੈ, ਫਿਰ ਅਸੀਂ ਵਾਈਫਾਈ ਦਾ ਪ੍ਰਬੰਧ ਕੀਤਾ। ਉਨਾਂ ਕਿਹਾ ਕਿ ਇਕ ਦਿਨ ਜਦੋਂ ਮੈਂ ਸਿੰਘੂ ਬਾਰਡਰ ਉਤੇ ਕਿਸਾਨਾਂ ਨੂੰ ਮਿਲਣ ਜਾ ਰਿਹਾ ਸੀ ਤਾਂ ਦਿੱਲੀ ਪੁਲਿਸ ਨੇ ਮੈਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ, ਕਿਉਂਕਿ ਦਿੱਲੀ ਪੁਲਿਸ ਮੋਦੀ ਸਰਕਾਰ ਅੰਦਰ ਕੰਮ ਕਰਦੀ ਹੈ। 

'ਬੀਜੇਪੀ ਨੇ ਕਿਸਾਨਾਂ ਨੂੰ ਬਦਨਾਮ ਕੀਤਾ'

ਉਨਾਂ ਕਿਹਾ ਕਿ ਕਿਸਾਨ ਅੰਦੋਲਨ ਬਦਨਾਮ ਕਰਨ ਲਈ ਮੋਦੀ ਸਰਕਾਰ ਦੇ ਮੰਤਰੀ ਅਤੇ ਭਾਜਪਾ ਆਗੂ ਕਿਸਾਨਾਂ ਨੂੰ ਖਾਲਸਿਤਾਨੀ, ਅੱਤਵਾਦੀ ਕਹਿੰਦੇ ਰਹੇ। ਉਨਾਂ ਕਿਹਾ ਕਿ ਜਿੰਨਾਂ ਭਾਜਪਾ ਆਗੂਆਂ ਨੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਉਨਾਂ ਖਿਲਾਫ ਆਮ ਆਦਮੀ ਪਾਰਟੀ ਵੱਲੋਂ 70 ਜਾਣਿਆਂ ਵਿਰੁੱਧ ਕੇਸ ਕੀਤੇ ਹਨ। ਉਨਾਂ ਕਿਹਾ ਕਿ ਪਿਛਲੇ 70 ਸਾਲ ਤੋਂ ਸੱਤਾ ਵਿੱਚ ਰਹਿੰਦੀਆਂ ਪਾਰਟੀਆਂ ਨੇ ਕਿਸਾਨਾਂ ਧੋਖਾ ਦਿੱਤਾ ਹੈ।
  
ਅਰਵਿੰਦ ਕੇਜਰੀਵਾਲ ਵੱਲੋਂ ਨੌਕਰੀ ਦਾ ਵਾਅਦਾ 

ਕੇਜਰੀਵਾਲ ਨੇ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਉਣੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਵਿੱਚ ਚੋਣਾਂ ਤੋਂ ਪਹਿਲਾਂ ਸਮਾਰਟ ਫੋਨ ਦੇਣ, ਕਿਸਾਨਾਂ ਦਾ ਕਰਜ਼ਾ ਮੁਆਫ ਕਰਨ, ਹਰ ਘਰ ਵਿੱਚ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਪਰ ਕੀਤੇ ਵਾਅਦਿਆਂ ਵਿੱਚੋਂ ਕੋਈ ਪੂਰਾ ਨਹੀਂ ਕੀਤਾ, ਉਨ੍ਹਾਂ ਦਾਅਵਾ ਕੀਤਾ ਕੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਤਾਂ   ਕੈਪਟਨ ਵੱਲੋਂ ਦਿੱਤੇ ਗਏ ਨੌਕਰੀ ਵਾਲੇ ਕਾਰਡਾਂ ਉਤੇ ‘ਆਪ’ ਦੀ ਸਰਕਾਰ ਸਭ ਨੂੰ ਨੌਕਰੀ ਦੇਵੇਗੀ, ਜਦੋਂ ਤੱਕ ਨੌਕਰੀ ਨਹੀਂ ਮਿਲੇਗੀ ਤਾਂ ਬੇਰੁਜ਼ਾਗਰੀ ਭੱਤਾ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਦਿੱਲੀ ਵਿੱਚ ਜੋ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ ਉਹ ਹਰ ਵਾਅਦਾ ਪੂਰਾ ਕੀਤਾ ਗਿਆ ਹੈ, ਪਰ ਕੈਪਟਨ ਸਾਹਿਬ ਨੇ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ।

ਬਿਜਲੀ 'ਤੇ ਆਪ ਦਾ ਵੱਡਾ ਵਾਅਦਾ 

 ਉਨਾਂ ਕਿਹਾ ਕਿ ਦਿੱਲੀ ਵਿੱਚ 73 ਫੀਸਦੀ ਲੋਕਾਂ ਦੇ ਘਰ ਬਿਜਲੀ ਦਾ ਬਿੱਲ ਨਹੀਂ ਆਉਂਦਾ, ਜਦੋਂ ਕਿ ਪੰਜਾਬ ਦੇ ਲੋਕ ਸਭ ਤੋਂ ਮਹਿੰਗੀ ਬਿਜਲੀ ਖਰੀਦਦੇ ਨੇ,ਉਨਾਂ ਕਿਹਾ ਕਿ ਦਿੱਲੀ ਵਿੱਚ ਚੋਣਾਂ ਤੋਂ ਪਹਿਲਾਂ ਮੈਂ ਸਕੂਲ ਬਣਾਉਣ ਦਾ ਵਾਅਦਾ ਕੀਤਾ ਸੀ, ਅੱਜ ਦਿੱਲੀ ਦੇ ਸਕੂਲ ਸ਼ਾਨਦਾਰ ਬਣ ਗਏ ਹਨ, ਅੱਜ ਗਰੀਬਾਂ ਦੇ ਬੱਚੇ ਸ਼ਾਨਦਾਰ ਸਕੂਲਾਂ ਵਿੱਚ ਪੜਦੇ ਹਨ। ਹਸਪਤਾਲ ਬਣਾਉਣ ਦਾ ਵਾਅਦਾ ਕੀਤਾ ਸੀ, ਅੱਜ 15 ਲੱਖ ਰੁਪਏ ਦਾ ਵੀ ਆਪਰੇਸ਼ਨ ਮੁਫਤ ਹੁੰਦਾ ਹੈ, ਦਵਾਈ ਮੁਫਤ ਮਿਲਦੀ ਹੈ।  

ਜਰਨੈਲ ਸਿੰਘ ਦੇ ਨਿਸ਼ਾਨੇ 'ਤੇ ਪੀਐੱਮ ਮੋਦੀ 

ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ   ਨਰੇਂਦਰ ਮੋਦੀ ਸਰਕਾਰ ਦੇ ਕਿਸਾਨ ਮਾਰੂ ਕਾਨੂੰਨਾਂ ਖਿਲਾਫ ਅੱਜ ਦੇਸ਼ ਦਾ ਹਰ ਵਿਅਕਤੀ ਵਿਰੋਧ ਕਰ ਰਿਹਾ। ਉਨਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਿਸਾਨਾਂ ਅੰਦੋਲਨ ਨਾਲ ਪਹਿਲਾਂ ਦਿਨ ਤੋਂ ਡਟਕੇ ਖੜੇ ਹਨ, ਜਦੋਂ ਕਿ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਇਕ ਈਡੀ ਦੇ ਨੋਟਿਸ ਤੋਂ ਡਰ ਜਾਂਦੇ ਹਨ ਤੇ ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਸਰਕਾਰ ਕੋਲ ਵੇਚ ਦਿੱਤਾ। 

ਭਗਵੰਤ ਮਾਨ ਨੇ ਬਾਦਲ ਅਤੇ ਕੈਪਟਨ 'ਤੇ ਨਿਸ਼ਾਨਾ ਲਾਇਆ 

ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ  ਕਿਹਾ ਪੰਜਾਬ ਦੇ ਚੁੱਲਿਆਂ ਵਿੱਚ ਬਲਦੀ ਅੱਗ ਖਤਰੇ ਵਿੱਚ ਹੈ, ਕਿਸਾਨ, ਸਾਡੀਆਂ ਨਸ਼ਲਾਂ ਖਤਰੇ ਵਿੱਚ ਹਨ। ਉਨਾਂ ਬਾਦਲ ਪਰਿਵਾਰ ਨੂੰ ਨਿਸ਼ਾਨਾ ਬਣਾਉਣੇ ਹੋਏ ਕਿਹਾ ਕਿ ਉਹ ਧਰਮ ਨੂੰ ਵਰਤਦੇ ਹਨ। ਉਨਾਂ ਕਿਹਾ ਕਿ ਜਦੋਂ ਬਾਦਲ ਪਰਿਵਾਰ ਉਤੇ ਕੋਈ ਵੀ ਸੰਕਟ ਆਵੇ ਉਹ ਧਰਮ ਨੂੰ ਵਰਤਦੇ ਹਨ। ਉਨਾਂ ਕੈਪਟਨ ਸਰਕਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਅਜੇ ਤੱਕ ਬਰਗਾੜੀ ਮਾਮਲੇ ਵਿੱਚ ਦਾ ਇਨਸਾਫ ਨਹੀਂ ਮਿਲਿਆ। ਕੈਪਟਨ ਅਮਰਿੰਦਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਵਿੱਚੋਂ  ਕੋਈ ਵਾਅਦਾ ਪੂਰਾ ਨਹੀਂ ਹੋਇਆ। 

ਹਰਪਾਲ ਚੀਮਾ ਨੇ ਪ੍ਰਸ਼ਾਂਤ ਕਿਸ਼ੋਰ 'ਤੇ ਸਵਾਲ ਚੁੱਕੇ

ਵਿਧਾਨ ਸਭਾ ਵਿੱਚ ਵਿਰੋਧੀ ਦਲ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਬੋਲਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਅਨੇਕਾਂ ਵਾਅਦੇ ਕੀਤੇ ਸਨ, ਪਰ ਕੋਈ ਪੂਰਾ ਨਹੀਂ ਹੋਇਆ। ਹੁਣ ਜਦੋਂ ਚੋਣਾਂ ਨਜ਼ਦੀਕ ਆ ਗਈਆਂ ਤਾਂ ਚੋਣਾਂ ਜਿੱਤਣ ਵਾਸਤੇ ਆਪਣੇ ਨਾਲ ਪ੍ਰਸ਼ਾਂਤ ਕਿਸੋਰ ਨੂੰ ਲੈ ਆਏ ਜਿਨਾਂ ਨੇ ਪਹਿਲਾਂ ਲੋਕਾਂ ਨਾਲ ਝੂਠੇ ਵਾਅਦੇ ਕਰਵਾਏ ਸਨ।

 

 

Trending news